Home crime ਪੁਲਿਸ ਮੁਲਾਜ਼ਮ ਦੇ ਪੁੱਤ ਨੇ ਪਤੀ-ਪਤਨੀ ’ਤੇ ਚਡ਼੍ਹਾਈ ਸਕਾਰਪਿਓ, ਪਤੀ ਦੀ ਮੌਤ

ਪੁਲਿਸ ਮੁਲਾਜ਼ਮ ਦੇ ਪੁੱਤ ਨੇ ਪਤੀ-ਪਤਨੀ ’ਤੇ ਚਡ਼੍ਹਾਈ ਸਕਾਰਪਿਓ, ਪਤੀ ਦੀ ਮੌਤ

220
0


ਲੁਧਿਆਣਾ : ਸ਼ਹਿਰ ਦੇ ਸ਼ਹੀਦ ਜੋਗਿੰਦਰਪਾਲ ਪਾਂਡੇ ਰੋਡ ’ਤੇ ਪੁਲਿਸ ਮੁਲਾਜ਼ਮ ਦੇ ਪੁੱਤ ਨੇ ਸਕਾਰਪਿਓ ਗੱਡੀ ਐਕਟਿਵਾ ਸਵਾਰ ਪਤੀ-ਪਤਨੀ ’ਤੇ ਚਡ਼੍ਹਾ ਦਿੱਤੀ।ਹਾਦਸੇ ਪਤੀ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਪਤਨੀ ਗੰਭੀਰ ਫੱਟਡ਼ ਹੋ ਗਈ, ਜਿਸ ਨੂੰ ਡੀਐੱਮਸੀ ਦਾਖ਼ਲ ਕਰਵਾਇਆ ਗਿਆ ਹੈ।ਪੁਲਿਸ ਨੇ ਮੌਕੇ ’ਤੇ ਹੀ ਗੱਡੀ ਚਾਲਕ ਤੇ ਉਸ ਦੇ ਦੋਸਤ ਨੂੰ ਹਿਰਾਸਤ ’ਚ ਲੈ ਲਿਆ ਹੈ। ਜਾਣਕਾਰੀ ਅਨੁਸਾਰ ਪਿੰਡ ਗਿੱਲ ਵਾਸੀ ਸਰਬਜੀਤ ਸਿੰਘ ਆਪਣੀ ਪਤਨੀ ਨਾਲ ਐਕਟਿਵਾ ’ਤੇ ਡੀਐੱਮਸੀ ਜਾ ਰਹੇ ਸਨ।ਜਿਵੇਂ ਹੀ ਉਹ ਹਾਥੀ ਕੰਪਲੈਕਸ ਨੇਡ਼ੇ ਪੁੱਜੇ ਤਾਂ ਸਾਹਮਣੇ ਤੋਂ ਆ ਰਹੀ ਸਕਾਰਪਿਓ ਨੇ ਉਨ੍ਹਾਂ ਨੂੰ ਆਪਣੀ ਲਪੇਟ ’ਚ ਲੈ ਲਿਆ।ਹਾਦਸਾ ਇੰਨਾ ਭਿਆਨਕ ਸੀ ਕਿ ਐਕਟਿਵਾ ਚਲਾ ਰਹੇ ਸਰਬਜੀਤ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ ਤੇ ਉਸ ਦੀ ਪਤਨੀ ਮਨਿੰਦਰ ਕੌਰ ਗੰਭੀਰ ਫੱਟਡ਼ ਹੋ ਗਈ। ਪੁਲਿਸ ਨੇ ਸਕਾਰਪਿਓ ਚਾਲਕਾਂ ਤੁਸ਼ਾਰ ਸ਼ਰਮਾ ਵਾਸੀ ਸਰਕਾਰੀ ਪੁਲਿਸ ਫਲੈਟ ਤੇ ਮਨੀਤ ਸਿੰਘ ਵਾਸੀ ਸਰਾਭਾ ਨਗਰ ਨੂੰ ਕਾਬੂ ਕੀਤਾ ਹੈ। ਚੌਕੀ ਘੁਮਾਰ ਮੰਡੀ ਇੰਚਾਰਜ ਸਬ-ਇੰਸਪੈਕਟਰ ਨੇ ਦੱਸਿਆ ਕਿ ਡਾਕਟਰਾਂ ਨੇ ਮਨਿੰਦਰ ਕੌਰ ਦੇ ਬਿਆਨ ਲੈਣ ਤੋਂ ਹਾਲੇ ਮਨ੍ਹਾਂ ਕੀਤਾ ਹੈ। ਰਿਸ਼ਤੇਦਾਰਾਂ ਦੇ ਬਿਆਨਾਂ ’ਤੇ ਮਾਮਲਾ ਦਰਜ ਕਰ ਲਿਆ ਹੈ।

LEAVE A REPLY

Please enter your comment!
Please enter your name here