Home Chandigrah ਚੰਡੀਗੜ੍ਹ ਹਵਾਈ ਅੱਡੇ ਤੋਂ ਲੰਡਨ ਲਈ ਜਲਦ ਸ਼ੁਰੂ ਹੋਵੇਗੀ ਸਿੱਧੀ ਉਡਾਣ ?

ਚੰਡੀਗੜ੍ਹ ਹਵਾਈ ਅੱਡੇ ਤੋਂ ਲੰਡਨ ਲਈ ਜਲਦ ਸ਼ੁਰੂ ਹੋਵੇਗੀ ਸਿੱਧੀ ਉਡਾਣ ?

71
0


ਮੁਹਾਲੀ, 28 ਫਰਵਰੀ,(ਬਿਊਰੋ ਡੇਲੀ ਜਗਰਾਉਂ ਨਿਊਜ਼) ਚੰਡੀਗੜ੍ਹ ਹਵਾਈ ਅੱਡੇ ਤੋਂ ਲੰਡਨ ਲਈ ਸਿੱਧੀ ਹਵਾਈ ਉਡਾਣ ਸ਼ੁਰੂ ਕਰਨ ਦੀ ਤਜਵੀਜ਼ ਤਿਆਰ ਕੀਤੀ ਗਈ ਹੈ ਅਤੇ ਜੇਕਰ ਸਾਰੀਆਂ ਪ੍ਰਵਾਨਗੀ ਮਿਲ ਜਾਂ ਦੀਆਂ ਹਨ ਤਾਂ ਅਕਤੂਬਰ ਤੋਂ ਇਹ ਫਲਾਈਟ ਸ਼ੁਰੂ ਹੋ ਸਕਦੀ ਹੈ।
ਹਿੰਦੁਸਤਾਨ ਟਾਈਮਜ਼ ਦੀ ਇਕ ਰਿਪੋਰਟ ਮੁਤਾਬਕ ਅਧਿਕਾਰੀਆਂ ਦੀ ਇਸ ਮਾਮਲੇ ਵਿਚ ਬ੍ਰਿਟਿਸ਼ ਹਾਈ ਕਮਿਸ਼ਨ ਨਾਲ ਮੀਟਿੰਗ ਹੋਈ ਹੈ ਜਿਸ ਵਿਚ ਲੰਡਨ ਲਈ ਫਲਾਈਟ ਸ਼ੁਰੂ ਕਰਨ ਦੀ ਤਜਵੀਜ਼ ਵਿਚਾਰੀ ਗਈ ਹੈ। ਇਹ ਸਿੱਧੀ ਫਲਾਈਟ ਲੰਡਨ ਦੇ ਹੀਥਰੋ ਹਵਾਈ ਅੱਡੇ ਜਾਂ ਫਿਰ ਬਰਮਿੰਘਮ ਹਵਾਈ ਅੱਡੇ ਲਈ ਸ਼ੁਰੂ ਕੀਤੀ ਜਾ ਸਕਦੀ ਹੈ। 
ਚੰਡੀਗੜ੍ਹ ਹਵਾਈ ਅੱਡੇ ਦਾ ਉਦਘਾਟਨ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ 11 ਸਤੰਬਰ 2015 ਨੂੰ ਕੀਤਾ ਸੀ। ਹੁਣ ਤੱਕ ਇੱਥੋਂ ਸਿਰਫ ਸ਼ਾਰਜਾਹ ਅਤੇ ਦੁਬਈ ਲਈ ਕੌਮਾਂਤਰੀ ਉਡਾਣਾਂ ਹੀ ਸ਼ੁਰੂ ਹੋ ਸਕੀਆਂ ਹਨ ਤੇ ਉਹ ਵੀ ਕੋਰੋਨਾ ਕਾਲ ਵਿਚ ਪ੍ਰਭਾਵਤ ਹੋਈਆਂ ਹਨ।
ਹੁਣ ਲੰਡਨ ਲਈ ਫਲਾਈਟ ਸ਼ੁਰੂ ਹੋਣ ਨਾਲ ਪੰਜਾਬੀਆਂ ਦੀ ਚਿਰੋਕਣੀ ਮੰਗ ਪੂਰੀ ਹੋ ਸਕੇਗੀ। ਇਹ ਵੀ ਦੱਸਣਯੋਗ ਹੈ ਕਿ ਕੇਂਦਰੀ ਮੰਤਰੀ ਹਰਦੀਪ ਪੁਰੀ ਨੇ ਚੋਣਾਂ ਵਿਚ ਪ੍ਰਚਾਰ ਮੁਹਿੰਮ ਦੌਰਾਨ ਇਹ ਭਰੋਸਾ ਦੁਆਇਆ ਸੀ ਕਿ ਚੰਡੀਗੜ੍ਹ ਤੋਂ ਕੌਮਾਂਤਰੀ ਉਡਾਣਾਂ ਸ਼ੁਰੂ ਕਰਨ ਲਈ ਤਜਵੀਜ਼ ਵਿਚਾਰੀ ਜਾਵੇਗੀ।

LEAVE A REPLY

Please enter your comment!
Please enter your name here