ਚੰਡੀਗੜ੍ਹ (ਬਿਊਰੋ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹੁਕਮਾਂ ਤੋਂ ਬਾਅਦ ਡੀਜੀਪੀ ਦਾ ਸਪੱਸ਼ਟੀਕਰਨ ਸਾਹਮਣੇ ਆਇਆ।ਪਿਛਲੇ ਦਿਨੀਂ ਹੋਈ ਪ੍ਰੈੱਸ ਕਾਨਫਰੰਸ ਬਾਰੇ ਡੀਜੀਪੀ ਵੀਕੇ ਭਾਵਰਾ ਨੇ ਆਪਣਾ ਸਪੱਸ਼ਟੀਕਰਨ ਦਿੱਤਾ ਹੈ।ਇਸ ਮੌਕੇ ਡੀਜੀਪੀ ਨੇ ਪ੍ਰਸਿੱਧ ਗਾਇਕ ਸਿੱਧੂ ਮੂਸੇਵਾਲ ਦੇ ਕਤਲ ਦੀ ਸਖ਼ਤ ਨਿਖੇਧੀ ਕੀਤੀ ਹੈ।ਉਨ੍ਹਾਂ ਨੇ ਦਾਅਵਾ ਕੀਤਾ ਹੈ ਕਿ ਮੁਲਜ਼ਮ ਨੂੰ ਜਲਦ ਗ੍ਰਿਫ਼ਤਾਰ ਕਰ ਕੇ ਪਰਿਵਾਰ ਨੂੰ ਇਨਸਾਫ਼ ਦਿਵਾਇਆ ਜਾਵੇਗਾ।ਉਨ੍ਹਾਂ ਕਿਹਾ ਕਿ ਮੈਂ ਕਦੇ ਵੀ ਸਿੱਧੂ ਮੂਸੇਵਾਲਾ ਨੂੰ ਗੈਂਗਸਟਰ ਨਹੀਂ ਕਿਹਾ ਹੈ।ਉਨ੍ਹਾਂ ਕਿਹਾ ਕਿ ਬੀਤੇ ਦਿਨ ਤੋਂ ਸੋਸ਼ਲ ਮੀਡੀਆ ਉਤੇ ਲਗਾਤਾਰ ਅਜਿਹੇ ਦਾਅਵੇ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਦੱਸਿਆ ਕਿ ਲਾਰੈਂਸ ਬਿਸ਼ਨੋਈ ਗਿਰੋਹ ਨੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਹੈ। ਕਤਲ ਦੇ ਸਾਰੇ ਪਹਿਲੂਆਂ ਦੀ ਜਾਂਚ ਕੀਤੀ ਜਾ ਰਹੀ ਹੈ।ਉਨ੍ਹਾਂ ਨੇ ਕਿਹਾ ਕਿ ਮੀਡੀਆ ਦੇ ਇੱਕ ਹਿੱਸੇ ਨੇ ਉਸਦਾ ਗਲਤ ਹਵਾਲਾ ਦਿੱਤਾ। ਉਨ੍ਹਾਂ ਨੇ ਕਿਹਾ ਕਿ ਮੇਰੇ ਮਨ ਵਿੱਚ ਸਿੱਧੂ ਮੂਸੇਵਾਲਾ ਦਾ ਬਹੁਤ ਸਤਿਕਾਰ ਹੈ। ਡੀਜੀਪੀ ਨੇ ਆਪਣੇ ਸਪੱਸ਼ਟੀਕਰਨ ‘ਚ ਕਿਹਾ, “ਮੂਸੇਵਾਲਾ ਦੇ ਕਤਲ ਦੀ ਸਖ਼ਤ ਸ਼ਬਦਾਂ ‘ਚ ਨਿੰਦਾ ਕਰਦਾ ਹਾਂ। ਦੋਸ਼ੀਆਂ ਨੂੰ ਜਲਦ ਗ੍ਰਿਫ਼ਤਾਰ ਕਰ ਇਨਸਾਫ ਦਵਾਇਆ ਜਾਏਗਾ। ਮੈਂ ਕਦੇ ਵੀ ਸਿੱਧੂ ਮੂਸੇਵਾਲਾ ਨੂੰ ਗੈਂਗਸਟਰ ਨਹੀਂ ਕਿਹਾ।” ਸਿੱਧੂ ਮੂਸੇਵਾਲਾ ਹੱਤਿਆ ਕਾਂਡ ‘ਚ ਮੁੱਖ ਮੰਤਰੀ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਮੂਸੇਵਾਲਾ ਦੇ ਪਿਤਾ ਨੇ ਸੀਐਮ ਮਾਨ ਨੂੰ ਚਿੱਠੀ ਲਿਖੀ ਸੀ। ਇਸ ਮਗਰੋਂ ਮੁੱਖ ਮੰਤਰੀ ਨੇ ਕਿਹਾ ਹੈ ਕਿ ਕੋਈ ਵੀ ਦੋਸ਼ੀ ਬਖਸ਼ਿਆ ਨਹੀਂ ਜਾਏਗਾ।ਇਸ ਦੇ ਨਾਲ ਹੀ ਉਨ੍ਹਾਂ ਸੀਟਿੰਗ ਜੱਜ ਤੋਂ ਇਸ ਮਾਮਲੇ ਦੀ ਜਾਂਚ ਕਰਨ ਦੀ ਗੱਲ ਕਹੀ ਹੈ। ਮਾਨ ਨੇ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਜਾਂਚ ਵਿੱਚ ਪੂਰਾ ਸਹਿਯੋਗ ਦੇਵੇਗੀ। ਉਨ੍ਹਾਂ ਡੀਜੀਪੀ ਦੇ ਬਿਆਨ ‘ਤੇ ਵੀ ਸਪੱਸ਼ਟੀਕਰਨ ਮੰਗਿਆ ਸੀ। ਸੁਰੱਖਿਆ ਘਟਾਉਣ ਦੇ ਫੈਸਲੇ ‘ਤੇ ਵੀ ਮੁੱਖ ਮੰਤਰੀ ਨੇ ਜਾਂਚ ਦੇ ਆਦੇਸ਼
ਦਿੱਤੇ ਹਨ।