Home crime ਮੂਸੇਵਾਲਾ ਕਤਲ ਮਾਮਲਾ: ਪੰਜਾਬ ਪੁਲਿਸ ਨੇ ਦੇਹਰਾਦੂਨ ਤੋਂ 6 ਨੌਜਵਾਨਾਂ ਨੂੰ ਹਿਰਾਸਤ...

ਮੂਸੇਵਾਲਾ ਕਤਲ ਮਾਮਲਾ: ਪੰਜਾਬ ਪੁਲਿਸ ਨੇ ਦੇਹਰਾਦੂਨ ਤੋਂ 6 ਨੌਜਵਾਨਾਂ ਨੂੰ ਹਿਰਾਸਤ ਚ ਲਿਆ

182
0


(ਬਿਊਰੋ) ਪੰਜਾਬ ਪੁਲਿਸ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਮਲੇ ਵਿੱਚ ਦੇਹਰਾਦੂਨ ਦੇ ਪੇਲੀਅਨ ਪੁਲਿਸ ਚੌਕੀ ਇਲਾਕੇ ਤੋਂ 6 ਲੋਕਾਂ ਨੂੰ ਹਿਰਾਸਤ ਵਿੱਚ ਲਿਆ ਹੈ।ਨਿਊਜ਼ ਏਜੰਸੀ ਏਐਨਆਈ ਨੇ ਸਪੈਸ਼ਲ ਟਾਸਕ ਫੋਰਸ ਦੇ ਸੂਤਰ ਦੇ ਹਵਾਲੇ ਨਾਲ ਦੱਸਿਆ ਹੈ ਕਿ ਇਹ ਕਾਰਵਾਈ ਉੱਤਰਾਖੰਡ ਐਸਟੀਐਫ ਅਤੇ ਪੰਜਾਬ ਐਸਟੀਐਫ ਦੇ ਨਾਲ ਸਾਂਝੇ ਆਪਰੇਸ਼ਨ ਕਾਰਨ ਕੀਤੀ ਗਈ ਹੈ।ਹੁਣ ਦਿੱਲੀ ਪੁਲਿਸ ਗੈਂਗਸਟਰ ਲਾਰੈਂਸ ਬਿਸ਼ਨੋਈ, ਗੋਲਡੀ ਬਰਾੜ ਦੀ ਭੂਮਿਕਾ ਦੀ ਜਾਂਚ ਕਰੇਗੀ।STF ਉੱਤਰਾਖੰਡ ਅਤੇ ਪੰਜਾਬ ਦੀ ਟੀਮ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਹੱਤਿਆ ਕਰਨ ਵਾਲੇ ਦੋਸ਼ੀਆਂ ਦਾ ਸਮਰਥਨ ਕਰਨ ਵਾਲੇ ਕੁਝ ਦੋਸ਼ੀਆਂ ਨੂੰ ਨਯਾਗਾਓਂ ਇਲਾਕੇ ਤੋਂ ਗ੍ਰਿਫਤਾਰ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਦੋਸ਼ੀਆਂ ਨੇ ਮੂਸੇਵਾਲਾ ਦਾ ਕਤਲ ਕਰਨ ਵਾਲੇ ਦੋਸ਼ੀਆਂ ਦਾ ਸਾਥ ਦਿੱਤਾ ਸੀ ਅਤੇ ਵਾਰਦਾਤ ਤੋਂ ਬਾਅਦ ਦੇਹਰਾਦੂਨ ਪਹੁੰਚ ਗਏ ਸਨ। ਪੰਜਾਬ ਦੀ ਐਸਟੀਐਫ ਨੂੰ ਸੂਚਨਾ ਮਿਲੀ ਕਿ ਮੁਲਜ਼ਮ ਦੇਹਰਾਦੂਨ ਵਿੱਚ ਹਨ ਤਾਂ ਪੰਜਾਬ ਦੀ ਐਸਟੀਐਫ ਨੇ ਉਤਰਾਖੰਡ ਦੀ ਐਸਟੀਐਫ ਨਾਲ ਸੰਪਰਕ ਕੀਤਾ। ਨਯਾਗਾਓਂ ਇਲਾਕੇ ਵਿੱਚ ਦੁਪਹਿਰ ਤੋਂ ਹੀ ਨਾਕਾਬੰਦੀ ਕਰ ਦਿੱਤੀ ਗਈ ਸੀ। ਜਦੋਂ ਮੁਲਜ਼ਮ ਸ਼ਿਮਲਾ ਬਾਈਪਾਸ ਰੋਡ ਤੋਂ ਹੇਮਕੁੰਟ ਸਾਹਿਬ ਵੱਲ ਜਾ ਰਹੇ ਸਨ ਤਾਂ ਦੋਵਾਂ ਸੂਬਿਆਂ ਦੀ ਪੁਲਿਸ ਨੇ ਉਨ੍ਹਾਂ ਨੂੰ ਰਸਤੇ ਵਿੱਚ ਹੀ ਕਾਬੂ ਕਰ ਲਿਆ ਅਤੇ ਪੁੱਛਗਿੱਛ ਲਈ ਨਯਾਂਗਾਓਂ ਪੁਲਿਸ ਚੌਕੀ ਲੈ ਗਈ। ਜਿੱਥੇ ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here