Home National ਗੈਂਗਸਟਰ ਲਾਰੇਂਸ ਬਿਸ਼ਨੋਈ ਨੂੰ ਐਨਕਾਊਂਟਰ ਦਾ ਡਰ,ਪਹੁੰਚਿਆ ਕੋਰਟ

ਗੈਂਗਸਟਰ ਲਾਰੇਂਸ ਬਿਸ਼ਨੋਈ ਨੂੰ ਐਨਕਾਊਂਟਰ ਦਾ ਡਰ,ਪਹੁੰਚਿਆ ਕੋਰਟ

191
0

ਬਿਊਰੋ
ਗੈਂਗਸਟਰ ਲਾਰੇਂਸ ਬਿਸ਼ਨੋਈ ਨੂੰ ਪੰਜਾਬ ਪੁਲਿਸ ਵੱਲੋਂ ਐਨਕਾਊਂਟਰ ਕੀਤੇ ਜਾਣ ਦਾ ਡਰ ਹੈ।ਬਿਸ਼ਨੋਈ ਨੇ ਇਸ ਮੁੱਦੇ ਉਤੇ ਐਨਆਈਏ ਕੋਰਟ ਵਿਚ ਪਟੀਸ਼ਨ ਪਾਈ ਹੈ।ਹਾਲਾਂਕਿ ਅਦਾਲਤ ਨੇ ਇਸ ਪਟੀਸ਼ਨ ਨੂੰ ਨਾਲ ਦੀ ਨਾਲ ਸੁਣਵਾਈ ਤੋਂ ਇਨਕਾਰ ਕਰ ਦਿੱਤਾ ਹੈ।ਦੱਸ ਦਈਏ ਕਿ ਸਿੱਧੂ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲਾਰੇਂਸ ਬਿਸ਼ਨੋਈ ਗੈਂਗ ਨੇ ਲਈ ਹੈ।ਹੁਣ ਗੈਂਗਸਟਰ ਲਾਰੇਂਸ ਬਿਸ਼ਨੋਈ ਨੂੰ ਪੰਜਾਬ ਪੁਲਿਸ ਵੱਲੋਂ ਐਨਕਾਊਂਟਰ ਕੀਤੇ ਜਾਣ ਦਾ ਡਰ ਹੈ।ਬਿਸ਼ਨੋਈ ਨੇ ਇਸ ਮੁੱਦੇ ਉਤੇ ਐਨਆਈਏ ਕੋਰਟ ਵਿਚ ਪਟੀਸ਼ਨ ਪਾਈ ਗਈ ਹੈ।ਇਸ ਗਰੁੱਪ ਨੇ ਫੇਸਬੁਕ ਉਤੇ ਪੋਸਟ ਪਾ ਕੇ ਮੂਸੇਵਾਲਾ ਦੀ ਹੱਤਿਆ ਦੀ ਜ਼ਿੰਮੇਵਾਰੀ ਲਈ ਸੀ।ਇਸ ਪਟੀਸ਼ਨ ਉਤੇ ਅਦਾਲਤ ਨੇ ਆਖਿਆ ਹੈ ਕਿ ਅਮਨ-ਕਾਨੂੰਨ ਨੂੰ ਲਾਗੂ ਕਰਨਾ ਰਾਜ ਸਰਕਾਰ ਦੀ ਜ਼ਿੰਮੇਵਾਰੀ ਹੈ।ਇਸ ਲਈ ਇਹ ਪਟੀਸ਼ਨ ਸੁਣਵਾਈ ਲਈ ਨਹੀਂ ਮੰਨੀ ਜਾ ਸਕਦੀ।ਲਾਰੈਂਸ ਨੇ ਕਿਹਾ ਸੀ ਕਿ ਜੇ ਪੰਜਾਬ ਪੁਲੀਸ ਉਸ ਦੇ ਪ੍ਰੋਡਕਸ਼ਨ ਵਾਰੰਟ ਮੰਗਦੀ ਹੈ ਤਾਂ ਉਸ ਦਾ ਐਨਕਾਊਂਟਰ ਹੋ ਸਕਦਾ ਹੈ।ਜੇਕਰ ਉਸ ਨੂੰ ਵਾਰੰਟ ’ਤੇ ਲਿਆ ਜਾਂਦਾ ਹੈ ਤਾਂ ਉਸ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ।ਜੇਕਰ ਪੁਲਿਸ ਪੁੱਛਗਿੱਛ ਕਰਨਾ ਚਾਹੁੰਦੀ ਹੈ ਤਾਂ ਵੀਡੀਓ ਕਾਨਫਰੰਸਿੰਗ ਰਾਹੀਂ ਕੀਤੀ ਜਾਵੇ। ਅਦਾਲਤ ਨੇ ਇਸ ਪਟੀਸ਼ਨ ’ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ।ਅਦਾਲਤ ਨੇ ਕਿਹਾ ਕਿ ਲਾਅ ਐਂਡ ਆਰਡਰ ਦਾ ਕੰਮ ਵੇਖਣਾ ਸੂਬੇ ਦੀ ਪੁਲਿਸ ਦਾ ਅਧਿਕਾਰ ਹੈ।

LEAVE A REPLY

Please enter your comment!
Please enter your name here