ਚੰਡੀਗੜ੍ਹ, 4 ਜੂਨ ( ਭਗਵਾਨ ਭੰਗੂ, ਲਿਕੇਸ਼ ਸ਼ਰਮਾਂ) –

ਪੰਜਾਬ ਕਾਂਗਰਸ ਦੇ ਸਾਬਕਾ ਮੰਤਰੀਆਂ ਨੇ ਪਾਰਟੀ ਨੂੰ ਵੱਡਾ ਝਟਕਾ ਦਿੰਦੇ ਹੋਏ ਭਾਜਪਾ ਵਿੱਚ ਸ਼ਮੂਲੀਅਤ ਕੀਤੀ ਹੈ। ਭਾਜਪਾ ‘ਚ ਸ਼ਾਮਲ ਹੋਣ ਵਾਲਿਆਂ ਵਿੱਚ ਸਾਬਕਾ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ, ਰਾਜ ਕੁਮਾਰ ਵੇਰਕਾ, ਸ਼ਾਮ ਸੁੰਦਰ ਅਰੋੜਾ, ਗੁਰਪ੍ਰੀਤ ਸਿੰਘ ਕਾਂਗੜ ਤੋਂ ਇਲਾਵਾ ਸਾਬਕਾ ਵਿਧਾਇਕ ਕੇਵਲ ਢਿੱਲੋਂ , ਸਾਬਕਾ ਵਿਧਾਇਕ ਅਮਰੀਕ ਸਿੰਘ ਸਮਰਾਲਾ ਅਤੇ ਮੋਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਵੀ ਸ਼ਾਮਲ ਹਨ। ਇਨ੍ਹਾਂ ਤੋਂ ਇਲਾਵਾ ਅਕਾਲੀ ਦਲ ਦੇ ਆਗੂ ਸਰੂਪ ਚੰਦ ਸਿੰਗਲਾ ਵੀ ਭਾਜਪਾ ਵਿੱਚ ਸਾਮਲ ਹੋਏ ਹਨ।
ਭਾਜਪਾ ਵਿੱਚ ਸ਼ਾਮਲ ਹੋਣ ਤੋਂ ਪਹਿਲਾਂ ਅੱਜ ਇਨ੍ਹਾਂ ਆਗੂਆਂ ਨੇ ਸੁਨੀਲ ਜਾਖੜ ਅਤੇ ਮਨਜਿੰਦਰ ਸਿੰਘ ਸਿਰਸਾ ਦੇ ਨਾਲ ਮੀਟਿੰਗ ਕੀਤੀ।