Home crime ਵਿਜੀਲੈਂਸ ਨੇ ਸਾਬਕਾ ਮੰਤਰੀ ਸਾਧੂ ਧਰਮਸੋਤ ਨੂੰ ਕੀਤਾ ਗ੍ਰਿਫਤਾਰ

ਵਿਜੀਲੈਂਸ ਨੇ ਸਾਬਕਾ ਮੰਤਰੀ ਸਾਧੂ ਧਰਮਸੋਤ ਨੂੰ ਕੀਤਾ ਗ੍ਰਿਫਤਾਰ

88
0


ਅਮਲੋਹ, 7 ਜੂਨ ( ਭਗਵਾਨ ਭੰਗੂ, ਲਿਕੇਸ਼ ਸ਼ਰਮਾਂ)-: ਵਿਜੀਲੈਂਸ ਬਿਊਰੋ ਨੇ ਮੰਗਲਵਾਰ ਤੜਕੇ ਵੱਡੀ ਕਾਰਵਾਈ ਕੀਤੀ ਹੈ।ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।ਵਿਜੀਲੈਂਸ ਦੀ ਟੀਮ ਨੇ ਤੜਕੇ ਤਿੰਨ ਵਜੇ ਅਮਲੋਹ ਤੋਂ ਉਨ੍ਹਾਂ ਦੀ ਰਿਹਾਇਸ਼ ਤੋਂ ਗ੍ਰਿਫ਼ਤਾਰ ਕੀਤਾ।ਧਰਮਸੋਤ ਤੋਂ ਇਲਾਵਾ ਉਨ੍ਹਾਂ ਦੇ ਦੋ ਸਾਥੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਮਾਮਲੇ ‘ਚ ਇਕ ਪੱਤਰਕਾਰ ਦਾ ਨਾਂ ਵੀ ਆ ਸਾਹਮਣੇ ਆ ਰਿਹਾ ਹੈ। ਵਿਜੀਲੈਂਸ ਬਿਊਰੋ ਵੱਲੋਂ ਸਾਬਕਾ ਮੰਤਰੀ ਤੇ ਉਨ੍ਹਾਂ ਦੇ ਸਾਥੀਆਂ ਨੂੰ ਮੋਹਾਲੀ ਦੀ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ।ਧਰਮਸੋਤ ‘ਤੇ ਰੁੱਖਾਂ ਦੀ ਕਟਾਈ ਬਦਲੇ ਰਿਸ਼ਵਤ ਲੈਣ ਦਾ ਦੋਸ਼ ਲੱਗਾ ਹੈ।ਪਿਛਲੇ ਦਿਨੀਂ ਵਿਜੀਲੈਂਸ ਨੇ ਮੋਹਾਲੀ ਦੇ ਡੀਐੱਫਓ ਨੂੰ ਗ੍ਰਿਫ਼ਤਾਰ ਕੀਤਾ ਸੀ।ਦੱਸਿਆ ਜਾ ਰਿਹਾ ਹੈ ਕਿ ਵਿਜੀਲੈਂਸ ਬਿਊਰੋ ਨੇ ਮੋਹਾਲੀ ਦੇ ਕੁਝ ਜੰਗਲਾਤ ਅਫ਼ਸਰਾਂ ਨੂੰ ਰਿਸ਼ਵਤਖੋਰੀ ਦੇ ਦੋਸ਼ ‘ਚ ਫੜਿਆ ਸੀ।ਉਨ੍ਹਾਂ ਪੁੱਛਗਿੱਛ ‘ਚ ਦੱਸਿਆ ਕਿ ਧਰਮਸੋਤ ਇਕ ਦਰੱਖਤ ਕੱਟਣ ਬਦਲੇ 500 ਰੁਪਏ ਦੀ ਰਿਸ਼ਵਤ ਲੈਂਦੇ ਸਨ।ਇਸ ਤੋਂ ਇਲਾਵਾ ਨਵੇਂ ਦਰੱਖਤ ਲਗਾਉਣ ਬਦਲੇ ਵੀ ਰਿਸ਼ਵਤ ਲਈ ਜਾਂਦੀ ਸੀ ਜਿਸਦਾ ਸਿੱਧਾ ਹਿੱਸਾ ਸਾਬਕਾ ਮੰਤਰੀ ਧਰਮਸੋਤ ਨੂੰ ਵੀ ਜਾਂਦਾ ਸੀ।ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਧਰਮਸੋਤ ਨੂੰ ਸਲਾਖਾਂ ਪਿੱਛੇ ਭੇਜਣ ਦੀ ਗੱਲ ਕਹੀ ਸੀ। ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਸਮੇਤ ਵਿਰੋਧੀ ਪਾਰਟੀਆਂ ਨੇ ਇਸ ਮੁੱਦੇ ਨੂੰ ਜ਼ੋਰ-ਸ਼ੋਰ ਨਾਲ ਚੁੱਕਿਆ ਸੀ।

LEAVE A REPLY

Please enter your comment!
Please enter your name here