ਮੋਹਾਲੀ: ਮੋਹਾਲੀ ਦੇ ਸੈਕਟਰ-67 ਸਥਿਤ ਜਲਵਾਯੂ ਟਾਵਰ ਦੇ ਬਾਹਰ ਇਕ ਨੌਜਵਾਨ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ ਹੈ।ਕਾਰ ‘ਚ ਨੌਜਵਾਨ ਦੀ ਲਾਸ਼ ਮਿਲਣ ‘ਤੇ ਚਾਰੇ ਪਾਸੇ ਹੜਕੰਪ ਮਚ ਗਿਆ। ਨੌਜਵਾਨ ਕੋਲੋਂ ਇਕ ਰਿਵਾਲਵਰ ਵੀ ਬਰਾਮਦ ਹੋਇਆ ਹੈ।ਲੋਕਾਂ ਨੇ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ।ਮੌਕੇ ‘ਤੇ ਪਹੁੰਚੀ ਪੁਲਿਸ ਦੀ ਮੁੱਢਲੀ ਜਾਂਚ ‘ਚ ਇਹ ਗੱਲ ਸਾਹਮਣੇ ਆਈ ਹੈ ਕਿ ਨੌਜਵਾਨ ਨੇ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ ਹੈ।ਹਾਲਾਂਕਿ ਪੁਲਿਸ ਹਰ ਪਹਿਲੂ ਤੋਂ ਮਾਮਲੇ ਦੀ ਜਾਂਚ ਕਰ ਰਹੀ ਹੈ।ਇਸ ਦੇ ਨਾਲ ਹੀ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਅਤੇ ਪਰਿਵਾਰਕ ਮੈਂਬਰ ਮੌਕੇ ‘ਤੇ ਪਹੁੰਚ ਗਏ। ਨੌਜਵਾਨ ਦੀ ਗੱਡੀ ਦਾ ਨੰਬਰ ਚੰਡੀਗੜ੍ਹ ਦਾ ਹੈ।ਮ੍ਰਿਤਕ ਨੌਜਵਾਨ ਦੀ ਪਛਾਣ 25 ਸਾਲਾ ਕਰਨ ਪਾਲ ਵਜੋਂ ਹੋਈ ਹੈ,ਜੋ ਆਪਣੇ ਪਿਤਾ ਸੁਰਿੰਦਰ ਕੁਮਾਰ ਨਾਲ ਰਾਜਪੁਰਾ ਵਿੱਚ ਟਰੱਕ ਸੇਲਜ਼ ਖਰੀਦਦਾਰੀ ਦਾ ਕੰਮ ਕਰਦਾ ਸੀ।ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਇਹ ਖੁਦਕੁਸ਼ੀ ਨਹੀਂ ਸਗੋਂ ਕਤਲ ਹੈ।ਫੇਜ਼-11 ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਫੇਜ਼-6 ਦੇ ਸਿਵਲ ਹਸਪਤਾਲ ਭੇਜ ਦਿੱਤਾ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ