
ਜਲੰਧਰ,ਡੀਏਵੀ ਕਾਲਜ ਨੇੜੇ ਸਥਿਤ ਡੀਏਵੀ ਫਲਾਈਓਵਰ ’ਤੇ ਦਰਦਨਾਕ ਹਾਦਸੇ ਦਾ ਸਮਾਚਾਰ ਪ੍ਰਾਪਤ ਹੋਇਆ ਹੈ। 12ਵੀਂ ਜਮਾਤ ਦੇ ਵਿਦਿਆਰਥੀ ਰਵਿੰਦਰ ਦੀ ਸ਼ੁੱਕਰਵਾਰ ਨੂੰ ਇੱਥੇ ਕਿਸੇ ਅਣਪਛਾਤੇ ਵਾਹਨ ਦੀ ਟੱਕਰ ਨਾਲ ਮੌਤ ਹੋ ਗਈ।ਉਹ ਰਵਿਦਾਸ ਨਗਰ ਦਾ ਰਹਿਣ ਵਾਲਾ ਸੀ।ਸੂਚਨਾ ਮਿਲਦੇ ਹੀ ਥਾਣਾ ਡਵੀਜ਼ਨ ਨੰਬਰ ਇੱਕ ਦੀ ਪੁਲੀਸ ਮੌਕੇ ’ਤੇ ਪੁੱਜੀ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਪਹੁੰਚਾਇਆ।ਦੱਸਿਆ ਜਾ ਰਿਹਾ ਹੈ ਕਿ ਰਵਿੰਦਰ ਟਿਊਸ਼ਨ ਪੜ੍ਹਨ ਲਈ ਘਰੋਂ ਨਿਕਲਿਆ ਸੀ।ਡੀਏਵੀ ਕਾਲਜ ਫਲਾਈਓਵਰ ਪਾਰ ਕਰ ਰਿਹਾ ਸੀ ਤਾਂ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ।ਗੰਭੀਰ ਸੱਟਾਂ ਲੱਗਣ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।