ਚੰਡੀਗੜ੍ਹ, 13 ਜੂਨ ( ਲਿਕੇਸ਼ ਸ਼ਰਮਾਂ, ਰਿਤੇਸ਼ ਭੱਟ)-ਪੰਜਾਬ ਕਾਂਗਰਸ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਦੀਆਂ ਮੁਸ਼ਕਲਾਂ ਵੱਧਦੀਆਂ ਜਾ ਰਹੀਆਂ ਹਨ। ਧਰਮਸੋਤ ਦੀ ਅੱਜ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਪੁਲਿਸ ਨੇ 6 ਦਿਨਾਂ ਦੇ ਰਿਮਾਂਡ ਦੌਰਾਨ ਧਰਮਸੋਤ ਤੋਂ ਪੁੱਛਗਿੱਛ ਕੀਤੀ ਹੈ। ਸੂਤਰਾਂ ਮੁਤਾਬਕ ਇਸ ਦੌਰਾਨ ਕਾਫੀ ਕੁਝ ਸਾਹਮਣੇ ਆਇਆ ਹੈ।ਸਾਧੂ ਸਿੰਘ ਧਰਮਸੋਤ ਤੇ ਡੀਐਫਓ ਨੂੰ ਅੱਜ ਮੋਹਾਲੀ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਹਾਲਾਂਕਿ ਵਿਜੀਲੈਂਸ ਹੋਰ ਰਿਮਾਂਡ ਮੰਗ ਰਿਹਾ ਸੀ ਪਰ ਅਦਾਲਤ ਨੇ ਸਾਬਕਾ ਮੰਤਰੀ ਤੇ ਡੀਐਫਓ ਨੂੰ 14 ਦਿਨ ਲਈ ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਸਾਧੂ ਸਿੰਘ ਧਰਮਸੋਤ ਦੀ ਅਗਲੀ ਸੁਣਵਾਈ 27 ਜੂਨ ਨੂੰ ਹੋਵੇਗੀ। ਵਿਜੀਲੈਂਸ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ।ਧਰਮਸੋਤ ਨੂੰ ਨਾਭਾ ਜੇਲ੍ਹ ਵਿੱਚ ਭੇਜ ਦਿੱਤਾ ਗਿਆ ਹੈ।ਜ਼ਿਕਰਯੋਗ ਹੈ ਕਿ ਸਾਧੂ ਸਿੰਘ ਧਰਮਸੋਤ ਨੂੰ ਵਿਜੀਲੈਂਸ ਬਿਊਰੋ ਨੇ ਅਮਲੋਹ ਸਥਿਤ ਉਨ੍ਹਾਂ ਦੇ ਘਰੋਂ ਤੜਕੇ 3 ਵਜੇ ਫੜਿਆ ਸੀ। ਧਰਮਸੋਤ ‘ਤੇ ਜੰਗਲਾਤ ਮੰਤਰੀ ਹੁੰਦਿਆਂ ਦਰੱਖਤ ਕੱਟਣ ਦੇ ਬਦਲੇ 500 ਰੁਪਏ ਰਿਸ਼ਵਤ ਲੈਣ ਦਾ ਦੋਸ਼ ਹੈ। 25 ਹਜ਼ਾਰ ਖੈਰ ਦੇ ਰੁੱਖਾਂ ਦੇ ਬਦਲੇ ਉਨ੍ਹਾਂ ਨੇ 1.25 ਕਰੋੜ ਰੁਪਏ ਵਸੂਲੇ ਸਨ। ਇਹ ਖ਼ੁਲਾਸਾ ਇਸ ਤੋਂ ਪਹਿਲਾਂ ਗ੍ਰਿਫ਼ਤਾਰ ਕੀਤੇ ਠੇਕੇਦਾਰ ਤੇ ਇੱਕ ਡੀ.ਐਫ਼.ਓ ਤੋਂ ਪੁੱਛਗਿੱਛ ਦੌਰਾਨ ਹੋਇਆ ਸੀ। ਇਹ ਵੀ ਪਤਾ ਲੱਗਾ ਕਿ ਕਮਲਜੀਤ ਸਿੰਘ ਅਤੇ ਚਮਕੌਰ ਸਿੰਘ ਰਾਹੀਂ ਮੰਤਰੀ ਇਹ ਵਸੂਲੀ ਕਰਵਾਉਂਦੇ ਸਨ। ਵਿਜੀਲੈਂਸ ਬਿਊਰੋ ਇਸ ਮਾਮਲੇ ਵਿੱਚ ਧਰਮਸੋਤ ਦੇ ਬੈਂਕ ਖਾਤੇ ਅਤੇ ਜਾਇਦਾਦ ਦੇ ਵੇਰਵਿਆਂ ਦੀ ਜਾਂਚ ਕਰ ਰਿਹਾ ਹੈ।