Home Political ਕੇਜਰੀਵਾਲ ਤੇ ਭਗਵੰਤ ਮਾਨ ਨੇ ਦਿੱਲੀ ਏਅਰਪੋਰਟ ਲਈ ਬੱਸ ਨੂੰ ਦਿੱਤੀ ਹਰੀ...

ਕੇਜਰੀਵਾਲ ਤੇ ਭਗਵੰਤ ਮਾਨ ਨੇ ਦਿੱਲੀ ਏਅਰਪੋਰਟ ਲਈ ਬੱਸ ਨੂੰ ਦਿੱਤੀ ਹਰੀ ਝੰਡੀ

76
0


ਜਲੰਧਰ, 15 ਜੂਨ ( ਰਾਜੇਸ਼ ਜੈਨ, ਭਗਵਾਨ ਭੰਗੂ)-: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਕੇਜਰੀਵਾਲ ਨੇ ਪੰਜਾਬ ਤੋਂ ਦਿੱਲੀ ਏਅਰਪੋਰਟ ਲਈ ਬੱਸ ਸੇਵਾ ਨੂੰ ਹਰੀ ਝੰਡੀ ਦੇ ਦਿੱਤੀ ਹੈ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਟਰਾਂਸਪੋਰਟ ਮੰਤਰੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਹਰੀ ਝੰਡੀ ਦਿੱਤੀ। ਇਸ ਮੌਕੇ ਟਰਾਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦਾ ਕਹਿਣਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਅਤੇ ਅਰਵਿੰਦ ਕੇਜਰੀਵਾਲ ਦਾ ਧੰਨਵਾਦ ਕਰਦੇ ਹਾਂ ਕਿ ਪੰਜਾਬ ਦੀ ਸਰਕਾਰੀ ਬੱਸ ਦਿੱਲੀ ਏਅਰਪੋਰਟ ਤੇ ਜਾਵੇਗੀ।ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰਿਆ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਨੇ ਕੇਜਰੀਵਾਲ ਦਾ ਧੰਨਵਾਦ ਕਰਦੇ ਹਾਂ ਕਿ ਜਿੰਨ੍ਹਾਂ ਨੇ ਸਰਕਾਰੀ ਬੱਸ ਸੇਵਾ ਨੂੰ ਪ੍ਰਵਾਨਗੀ ਦਿੱਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬੀਆਂ ਨੂੰ ਜੋ ਕਿਹਾ ਹੈ ਕਿ ਉਹ ਸਾਰੇ ਵਾਅਦੇ ਪੂਰੇ ਕਰਾਂਗੇ। ਉਨ੍ਹਾਂ ਨੇ ਕਿਹਾ ਹੈ ਕਿ ਪ੍ਰਾਈਵੇਟ ਬੱਸ ਮਾਫੀਆ ਦੀ ਲੁੱਟ ਖਤਮ ਹੋਵੇਗੀ।ਉਨ੍ਹਾਂ ਨੇ ਕਿਹਾ ਹੈ ਕਿ ਕਾਂਗਰਸ ਸਰਕਾਰ ਨੇ ਵੀ ਕੋਸ਼ਿਸ਼ ਕੀਤੀ ਪਰ ਕੋਈ ਹੱਲ ਨਹੀਂ ਹੋਇਆ ਸੀ।ਬੱਸ ਦੀ ਅੱਜ ਤੋਂ ਬੁਕਿੰਗ http://www.punbusonline.com/ ਤੇ http://www.pepsuonline.com ‘ਤੇ ਸ਼ੁਰੂ ਹੋ ਗਈ ਹੈ। ਤੁਹਾਨੂੰ ਦੱਸ ਦੇਈਏ ਕਿ 16 ਜੂਨ ਤੋਂ ਦਿੱਲੀ ਤੋਂ ਪੰਜਾਬ ਲਈ ਬੱਸਾਂ ਰਵਾਨਾ ਹੋਣਗੀਆਂ।ਮਿਲੀ ਜਾਣਕਾਰੀ ਮੁਤਾਬਿਕ ਅੰਮ੍ਰਿਤਸਰ, ਜਲੰਧਰ ਤੇ ਲੁਧਿਆਣਾ ਤੋਂ 1, 6 ਬੱਸਾਂ ਦਿੱਲੀ ਹਵਾਈ ਅੱਡੇ ਲਈ ਰਵਾਨਾ ਕੀਤੀਆਂ ਜਾ ਰਹੀਆਂ ਹਨ। ਅੰਮ੍ਰਿਤਸਰ ਤੋਂ ਜਲੰਧਰ ਤੇ ਲੁਧਿਆਣਾ ਲਈ ਚੱਲਣ ਵਾਲੀਆਂ ਬੱਸਾਂ ਤੇ ਜਲੰਧਰ ਤੋਂ ਚੱਲਣ ਵਾਲੀਆਂ ਬੱਸਾਂ ਲੁਧਿਆਣਾ ਵਿਖੇ ਰੁਕਣਗੀਆਂ।

LEAVE A REPLY

Please enter your comment!
Please enter your name here