Home crime ਗ਼ੈਰ-ਕਾਨੂੰਨੀ ਮਾਈਨਿੰਗ ਲਈ ਭੋਆ ਦੇ ਸਾਬਕਾ ਕਾਂਗਰਸੀ ਵਿਧਾਇਕ ਜੋਗਿੰਦਰ ਪਾਲ ਗਿ੍ਰਫਤਾਰ 

ਗ਼ੈਰ-ਕਾਨੂੰਨੀ ਮਾਈਨਿੰਗ ਲਈ ਭੋਆ ਦੇ ਸਾਬਕਾ ਕਾਂਗਰਸੀ ਵਿਧਾਇਕ ਜੋਗਿੰਦਰ ਪਾਲ ਗਿ੍ਰਫਤਾਰ 

89
0

ਚੰਡੀਗੜ, 18 ਜੂਨ: ਰਾਜੇਸ਼ ਜੈਨ, ਭਗਵਾਨ ਭੰਗੂ) -ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਭਿ੍ਰਸ਼ਟਾਚਾਰ ਅਤੇ ਗੈਰ-ਕਾਨੂੰਨੀ ਅਭਿਆਸਾਂ ਵਿਰੁੱਧ ਜੀਰੋ ਟਾਲਰੈਂਸ ਨੀਤੀ ਦੀ ਵਚਨਬੱਧਤਾ ਦੁਹਰਾਉਂਦਿਆਂ ਭੋਆ ਤੋਂ ਸਾਬਕਾ ਕਾਂਗਰਸੀ ਵਿਧਾਇਕ ਜੋਗਿੰਦਰ ਪਾਲ ਨੂੰ ਗੈਰ-ਕਾਨੂੰਨੀ ਮਾਈਨਿੰਗ ਵਿੱਚ ਸ਼ਾਮਲ ਪਾਏ ਜਾਣ ਤੋਂ ਬਾਅਦ ਸੁੱਕਰਵਾਰ ਨੂੰ ਗਿ੍ਰਫਤਾਰ ਕੀਤਾ ਹੈ। ਪਠਾਨਕੋਟ ਪੁਲੀਸ ਨੇ ਵਿਧਾਇਕ ਨੂੰ ਨਾਜਾਇਜ਼ ਮਾਈਨਿੰਗ ਕਰਨ ਦੇ ਦੋਸ਼ ਹੇਠ ਗਿ੍ਰਫਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ  ਹੋਏ ਐਸ.ਐਸ.ਪੀ. ਪਠਾਨਕੋਟ ਅਰੁਣ ਸੈਣੀ ਨੇ ਦੱਸਿਆ ਕਿ 8 ਜੂਨ, 2022 ਨੂੰ ਇੱਕ ਭਰੋਸੇਯੋਗ ਟੈਲੀਫੋਨ ‘ਤੇ ਮਿਲੀ ਇਤਲਾਹ ਤਹਿਤ ਕਾਰਵਾਈ ਕਰਦੇ ਹੋਏ ਪੁਲਿਸ ਟੀਮਾਂ ਨੂੰ ਪਿੰਡ ਮਾਈਰਾ ਕਲਾਂ ਨੇੜੇ ਇੱਕ ਕਰੱਸ਼ਰ ਵਾਲੀ ਜਗਾ ‘ਤੇ ਭੇਜਿਆ ਗਿਆ , ਜਿੱਥੇ ਕੁਝ ਵਿਅਕਤੀ ਪੋਕਲੇਨ ਜੇਸੀਬੀ ਰਾਹੀਂ ਗੈਰ-ਕਾਨੂੰਨੀ ਮਾਈਨਿੰਗ ਕਰਦੇ ਪਾਏ ਗਏ ਸਨ। 

ਉਨਾਂ ਦੱਸਿਆ ਕਿ ਪੁਲੀਸ ਟੀਮਾਂ ਨੇ ਮੌਕੇ ਤੋਂ ਪੋਕਲੇਨ ਜੇ.ਸੀ.ਬੀ ਅਤੇ ਟਰੈਕਟਰ-ਟਰਾਲੀ ਨੂੰ ਬਰਾਮਦ ਕਰ ਲਿਆ ਹੈ, ਜਦਕਿ ਪੋਕਲੇਨ ਚਾਲਕ ਜਿਸਦੀ ਪਛਾਣ ਸੁਨੀਲ ਕੁਮਾਰ ਵਜੋਂ ਹੋਈ ਹੈ ਅਤੇ ਕਰੱਸ਼ਰ ਦਾ ਨੁਮਾਇੰਦਾ ਜਿਸਦੀ ਦੀ ਪਛਾਣ ਪ੍ਰਕਾਸ਼ ਵਜੋਂ ਹੋਈ ਹੈ, ਮੌਕੇ ਤੋਂ ਫਰਾਰ ਹੋ ਗਏ। ਬਰਾਰਮਦ ਕੀਤੀ ਹੋਈ ਪੋਕਲੇਨ ਜੇਸੀਬੀ ਤਾਰਾਗੜ ਦੇ ਪਿੰਡ ਕੀੜੀ ਖੁਰਦ ਦੇ ਕਿ੍ਰਸ਼ਨਾ ਵਾਸ਼ਡ ਸਟੋਨ ਕਰੱਸ਼ਰ ਦੇ ਨਾਂ ’ਤੇ ਰਜਿਸਟਰਡ ਪਾਈ ਗਈ।

ਇਸ ਉਪਰੰਤ ਪੁਲਿਸ ਵਲੋਂ ਐਫਆਈਆਰ ਨੰਬਰ 49 ਮਿਤੀ 08/06/2022 ਨੂੰ ਖਣਨ ਅਤੇ ਖਣਿਜ (ਵਿਕਾਸ ਅਤੇ ਰੈਗੂਲੇਸ਼ਨ) ਐਕਟ ਦੀ ਧਾਰਾ 21 (1) ਦੇ ਤਹਿਤ ਪਠਾਨਕੋਟ ਦੇ ਤਾਰਾਗੜ ਪੁਲਿਸ ਸਟੇਸ਼ਨ ਵਿੱਚ ਦਰਜ ਕਰ ਲਈ ਗਈ ਸੀ।

ਐਸ.ਐਸ.ਪੀ. ਨੇ ਅੱਗੇ ਦੱਸਿਆ ਕਿ ਜਾਂਚ ਦੌਰਾਨ ਪਤਾ ਲੱਗਾ ਕਿ ਕਿ੍ਰਸ਼ਨਾ ਵਾਸ਼ਡ ਸਟੋਨ ਕਰਸ਼ਰ ਵਿੱਚ ਸਾਬਕਾ ਵਿਧਾਇਕ ਜੋਗਿੰਦਰ ਪਾਲ ਦੀ 50 ਫੀਸਦੀ ਹਿੱਸੇਦਾਰੀ ਹੈ।

ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਦੀ ਜ਼ੀਰੋ ਟੌਲਰੈਂਸ ਨੀਤੀ ‘ਤੇ ਚੱਲਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਭਿ੍ਰਸ਼ਟਾਚਾਰ ਦੇ ਦੋਸ਼ਾਂ ਤਹਿਤ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਰਾਜ ਮੰਤਰੀ ਮੰਡਲ ਤੋਂ ਵੀ ਬਰਖਾਸਤ  ਕੀਤਾ  ਸੀ ਅਤੇ ਉਹ ਹਾਲੇ ਤੱਕ ਸਲਾਖਾਂ ਪਿੱਛੇ ਹਨ।

LEAVE A REPLY

Please enter your comment!
Please enter your name here