Home crime ਚੰਡੀਗੜ੍ਹ ਦੀ ਫਰਨੀਚਰ ਮਾਰਕੀਟ ‘ਚ ਲੱਗੀ ਭਿਆਨਕ ਅੱਗ

ਚੰਡੀਗੜ੍ਹ ਦੀ ਫਰਨੀਚਰ ਮਾਰਕੀਟ ‘ਚ ਲੱਗੀ ਭਿਆਨਕ ਅੱਗ

50
0


ਚੰਡੀਗੜ੍ਹ, 22 ਜੂਨ ( ਭਗਵਾਨ ਭੰਗੂ, ਲਿਕੇਸ਼ ਸ਼ਰਮਾਂ)-ਚੰਡੀਗੜ੍ਹ ਦੀ ਸਭ ਤੋਂ ਵੱਡੀ ਫਰਨੀਚਰ ਮਾਰਕੀਟ ਵਿੱਚ ਅੱਗ ਲੱਗ ਗਈ ਹੈ। ਮੁਹਾਲੀ ਤੇ ਚੰਡੀਗੜ੍ਹ ਦੇ ਸਰਹੱਦੀ ਖੇਤਰ ਸੈਕਟਰ-56 ਵਿੱਚ ਸਥਿਤ ਫਰਨੀਚਰ ਮਾਰਕੀਟ ਵਿੱਚ ਭਿਆਨਕ ਅੱਗ ਲੱਗ ਗਈ ਹੈ। ਅੱਗ ਲੱਗਣ ਕਾਰਨ ਦਹਿਸ਼ਤ ਦਾ ਮਾਹੌਲ ਹੈ। ਕਈ ਦੁਕਾਨਾਂ ਅੱਗ ਦੀ ਲਪੇਟ ਵਿਚ ਆ ਗਈਆਂ ਹਨ। ਅੱਗ ਲੱਗਣ ਤੋਂ ਬਾਅਦ ਧੂੰਏਂ ਦਾ ਗੁਬਾਰ ਉੱਠ ਰਿਹਾ ਹੈ। ਅੱਗ ਲੱਗਣ ਦੀ ਸੂਚਨਾ ਪੁਲਿਸ ਅਤੇ ਫਾਇਰ ਬ੍ਰਿਗੇਡ ਨੂੰ ਦਿੱਤੀ ਗਈ ਹੈ। ਪੁਲਿਸ ਮੌਕੇ ‘ਤੇ ਪਹੁੰਚ ਗਈ ਹੈ। ਅੱਗ ਦਾ ਕਾਲਾ ਧੂੰਆਂ ਆਸ-ਪਾਸ ਦੇ ਇਲਾਕੇ ਵਿੱਚ ਫੈਲ ਰਿਹਾ ਹੈ।ਅੱਗ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ। ਫਾਇਰ ਬ੍ਰਿਗੇਡ ਦੇ ਕਰਮਚਾਰੀ ਅੱਗ ਬੁਝਾਉਣ ਵਿੱਚ ਜੁਟੇ ਹੋਏ ਹਨ। ਦੱਸਿਆ ਜਾ ਰਿਹਾ ਹੈ ਕਿ ਸ਼ਾਮ 4 ਵਜੇ ਦੇ ਕਰੀਬ ਫਰਨੀਚਰ ਮਾਰਕੀਟ ‘ਚ ਅੱਗ ਲੱਗਣ ਦੀ ਘਟਨਾ ਵਾਪਰੀ। ਹਾਲਾਂਕਿ ਅੱਗ ਕਿਵੇਂ ਲੱਗੀ ਇਸ ਬਾਰੇ ਕੋਈ ਠੋਸ ਜਾਣਕਾਰੀ ਨਹੀਂ ਹੈ। ਹਾਲਾਂਕਿ ਦੱਸਿਆ ਜਾ ਰਿਹਾ ਹੈ ਕਿ ਇਕ ਦੁਕਾਨ ‘ਤੇ ਵੈਲਡਿੰਗ ਦਾ ਕੰਮ ਚੱਲ ਰਿਹਾ ਸੀ। ਉਸ ਦੁਕਾਨ ਨੂੰ ਅੱਗ ਲੱਗਣ ਕਾਰਨ ਹੋਰ ਦੁਕਾਨਾਂ ਵੀ ਅੱਗ ਦੀ ਲਪੇਟ ਵਿੱਚ ਆ ਗਈਆਂ ਹਨ। 9 ਤੋਂ 10 ਦੁਕਾਨਾਂ ਨੂੰ ਅੱਗ ਲੱਗਣ ਕਾਰਨ ਇਨ੍ਹਾਂ ਵਿੱਚ ਰੱਖਿਆ ਫਰਨੀਚਰ ਸੜ ਗਿਆ ਹੈ।ਅੱਗ ਲੱਗਣ ਦੀ ਘਟਨਾ ਤੋਂ ਬਾਅਦ ਹੋਰਨਾਂ ਦੁਕਾਨਾਂ ਦੇ ਦੁਕਾਨਦਾਰ ਆਪੋ-ਆਪਣੀਆਂ ਦੁਕਾਨਾਂ ਵਿੱਚੋਂ ਸਾਮਾਨ ਕੱਢਣ ਵਿੱਚ ਲੱਗੇ ਹੋਏ ਹਨ। ਅੱਗ ਭਿਆਨਕ ਰੂਪ ਧਾਰਨ ਕਰ ਰਹੀ ਹੈ। ਇਸ ਦੇ ਨਾਲ ਹੀ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਮੌਕੇ ‘ਤੇ ਮੌਜੂਦ ਹਨ। ਪੁਲੀਸ ਮੌਕੇ ’ਤੇ ਮੌਜੂਦ ਹੈ ਅਤੇ ਜਵਾਨ ਲੰਘਣ ਵਾਲੀ ਆਵਾਜਾਈ ਨੂੰ ਕੰਟਰੋਲ ਕਰਨ ਵਿੱਚ ਜੁਟੇ ਹੋਏ ਹਨ।

LEAVE A REPLY

Please enter your comment!
Please enter your name here