ਚੰਡੀਗੜ੍ਹ: 22 ਜੂਨ ( ਰਾਜੇਸ਼ ਜੈਨ, ਰਿਤੇਸ਼ ਭੱਟ)-ਜੇਕਰ ਕੋਈ ਵੀ ਬੈਂਕ ਨਾਲ ਜੁੜਿਆਂ ਕੰਮ ਹੈ ਤੇ ਉਨ੍ਹਾਂ ਲੋਕਾਂ ਲਈ ਵੱਡੀ ਖ਼ਬਰ ਹੈ ਕਿ। ਦੱਸ ਦੇਈਏ ਕਿ ਬੈਂਕ ਕਰਮਚਾਰੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਦੇਸ਼ ਦੇ ਸਾਰੇ ਸਰਕਾਰੀ ਬੈਂਕ 27 ਜੂਨ ਨੂੰ ਬੰਦ ਰਹਿਣਗੇ। ਬੈਂਕ ਕਰਮਚਾਰੀ ਨਿੱਜੀਕਰਨ, ਪੁਰਾਣੀ ਪੈਨਸ਼ਨ, NPS ਨੂੰ ਖਤਮ ਕਰਨਾ, ਹਫ਼ਤੇ ਵਿੱਚ ਦੋ ਦਿਨ ਛੁੱਟੀ ਸਮੇਤ ਕਈ ਮੰਗਾਂ ਨੂੰ ਲੈ ਕੇ 27 ਜੂਨ ਨੂੰ ਹੜਤਾਲ ’ਤੇ ਜਾਣਗੇ।ਇਸ ਦੌਰਾਨ ਬੈਂਕ ਕਰਮਚਾਰੀਆਂ ਦਾ ਕਹਿਣਾ ਹੈ ਕਿ 27 ਜੂਨ ਨੂੰ ਇੱਕ ਰੋਜ਼ਾ ਹੜਤਾਲ ਕੀਤੀ ਜਾਵੇਗੀ। ਉਨ੍ਹਾਂ ਨੇ ਅੱਗੇ ਕਿਹਾ ਕਿ ਜੇਕਰ ਸਾਡੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਜੇਕਰ ਯੂਪੀ ਦੀ ਗੱਲ ਕਰੀਏ ‘ਤੇ ਯੂਪੀ ਵਿੱਚ 10 ਹਜ਼ਾਰ ਤੋਂ ਵੱਧ ਸ਼ਾਖਾਵਾਂ ਬੰਦ ਰਹਿਣਗੀਆਂ। ਇਸ ਦੌਰਾਨ ਇੱਕ ਲੱਖ ਤੋਂ ਵੱਧ ਮੁਲਾਜ਼ਮ ਹੜਤਾਲ ‘ਤੇ ਰਹਿਣਗੇ।ਹਿਮਾਚਲ ਪ੍ਰਦੇਸ਼ ਵਿੱਚ ਬੈਂਕ ਕਰਮਚਾਰੀ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਅਤੇ ਹੋਰ ਮੰਗਾਂ ਨੂੰ ਲੈ ਕੇ 27 ਜੂਨ ਨੂੰ ਹੜਤਾਲ ਕਰਨਗੇ। ਇਸ ਤੋਂ ਪਹਿਲਾਂ 25 ਜੂਨ ਨੂੰ ਮਹੀਨੇ ਦੇ ਆਖਰੀ ਸ਼ਨੀਵਾਰ ਅਤੇ 26 ਜੂਨ ਨੂੰ ਐਤਵਾਰ ਦੀ ਛੁੱਟੀ ਹੋਣ ਕਾਰਨ ਬੈਂਕ ਬੰਦ ਰਹਿਣਗੇ। ਲਗਾਤਾਰ ਤਿੰਨ ਦਿਨ ਬੈਂਕ ਬੰਦ ਰਹਿਣ ਕਾਰਨ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।ਯੂਨਾਈਟਿਡ ਫੋਰਮ ਆਫ ਬੈਂਕ ਯੂਨੀਅਨਜ਼ ਦੇ ਸੱਦੇ ‘ਤੇ ਬੈਂਕ ਯੂਨੀਅਨਾਂ ਨੇ 27 ਜੂਨ ਨੂੰ ਹੜਤਾਲ ‘ਤੇ ਜਾਣ ਦਾ ਐਲਾਨ ਕੀਤਾ ਹੈ। ਸਟੇਟ ਬੈਂਕ ਆਫ ਇੰਡੀਆ ਆਫਿਸਰਜ਼ ਐਸੋਸੀਏਸ਼ਨ ਦੇ ਡਿਪਟੀ ਜਨਰਲ ਸਕੱਤਰ ਦਾ ਕਹਿਣਾ ਹੈ ਕਿ ਲੰਬੇ ਸਮੇਂ ਤੋਂ ਮੰਗਾਂ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ ਹੈ। ਹੜਤਾਲ ਦਾ ਫੈਸਲਾ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ, ਪੰਜ ਦਿਨਾ ਬੈਂਕਿੰਗ, ਪੈਨਸ਼ਨ ਮੁੜ ਤੈਅ ਕਰਨ ਅਤੇ ਬੈਂਕ ਮੁਲਾਜ਼ਮਾਂ ਦੀਆਂ ਲਟਕਦੀਆਂ ਮੰਗਾਂ ਨੂੰ ਲੈ ਕੇ ਲਿਆ ਗਿਆ ਹੈ।ਜੇਕਰ ਇਹ ਹੜਤਾਲ ਹੁੰਦੀ ਹੈ ਤਾਂ ਕਸਬਾ ਵਾਸੀਆਂ ਦੇ ਬੈਂਕ ਨਾਲ ਸਬੰਧਤ ਕੰਮਾਂ ਵਿੱਚ ਦਿੱਕਤ ਆ ਸਕਦੀ ਹੈ। ਬੈਂਕ ਮੁਲਾਜ਼ਮਾਂ ਵੱਲੋਂ ਕਿਹਾ ਗਿਆ ਕਿ ਉਨ੍ਹਾਂ ਦੀਆਂ ਲਟਕਦੀਆਂ ਮੰਗਾਂ ਨੂੰ ਪੂਰਾ ਕੀਤਾ ਜਾਵੇ। ਉਨ੍ਹਾਂ ਦੀ ਮੁੱਖ ਮੰਗ ਐਨਪੀਐਸ ਨੂੰ ਹਟਾਉਣ ਦੀ ਹੈ। ਇਸ ਤੋਂ ਇਲਾਵਾ ਹਫ਼ਤੇ ਵਿੱਚ ਪੰਜ ਦਿਨ ਕੰਮ ਕਰਨ ਦੀ ਵੀ ਮੰਗ ਕੀਤੀ ਜਾ ਰਹੀ ਹੈ।