Home crime ਸਾਬਕਾ ਉਪ ਮੁੱਖ ਮੰਤਰੀ ਨੂੰ ਗੈਂਗਸਟਰ ਤੋਂ ਮਿਲੀ ਧਮਕੀ, ਮੁਕੱਦਮਾ ਦਰਜ

ਸਾਬਕਾ ਉਪ ਮੁੱਖ ਮੰਤਰੀ ਨੂੰ ਗੈਂਗਸਟਰ ਤੋਂ ਮਿਲੀ ਧਮਕੀ, ਮੁਕੱਦਮਾ ਦਰਜ

191
0


ਅੰਮ੍ਰਿਤਸਰ, 22 ਜੂਨ ( ਰਾਜੇਸ਼ ਜੈਨ, ਭਗਵਾਨ ਭੰਗੂ)-ਕਾਂਗਰਸ ਸਰਕਾਰ ‘ਚ ਡਿਪਟੀ ਸੀਐਮ ਰਹੇ ਓਮ ਪ੍ਰਕਾਸ਼ ਸੋਨੀ ਨੂੰ ਗੈਂਗਸਟਰ ਨੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ।ਮੁਲਜ਼ਮਾਂ ਨੇ ਉਸ ਤੋਂ ਵੀਹ ਲੱਖ ਰੁਪਏ ਦੀ ਫਿਰੌਤੀ ਵੀ ਮੰਗੀ ਹੈ।ਪਤਾ ਲੱਗਾ ਹੈ ਕਿ ਛਾਉਣੀ ਥਾਣੇ ‘ਚ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਪੁਲਿਸ ਪ੍ਰਸ਼ਾਸਨ ਨੇ ਇਸ ਸਬੰਧੀ ਕਿਸੇ ਕਿਸਮ ਦੀ ਪੁਸ਼ਟੀ ਨਹੀਂ ਕੀਤੀ ਹੈ।ਜਿਸ ਨੰਬਰ ਤੋਂ ਉਪ ਮੁੱਖ ਮੰਤਰੀ ਨੂੰ ਧਮਕੀ ਦਿੱਤੀ ਗਈ ਹੈ,ਪੁਲਿਸ ਉਸ ਵ੍ਹਟਸਐਪ ਨੰਬਰ ਦੀ ਪੁਸ਼ਟੀ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।ਉਥੇ ਹੀ ਪੁਲਸ ਅਧਿਕਾਰੀ ਦਾ ਕਹਿਣਾ ਹੈ ਕਿ ਅਸੀਂ ਜੋ ਬਣਦੀ ਕਾਰਵਾਈ ਹੈ ਉਹ ਕਰ ਰਹੇ ਹਾਂ ਅਤੇ ਐਫਆਈਆਰ ਵੀ ਦਰਜ ਕਰ ਲਿਆ ਹੈ ਉਨ੍ਹਾਂ ਕਿਹਾ ਕਿ ਵ੍ਹੱਟਸਐਪ ਨੰਬਰ ਜਾਂ ਕਾਲ ਦੀ ਸੂਚਨਾ ਅਸੀਂ ਨਹੀਂ ਦੇ ਸਕਦੇ ਕਿਉਂਕਿ ਇਹ ਇਕ ਸਕਿਓਰਿਟੀ ਦਾ ਮਾਮਲਾ ਹੈ ਅਤੇ ਇਸ ਵਿਚ ਜਾਂਚ ਕਰਨ ਤੋਂ ਬਾਅਦ ਹੀ ਇਹ ਸਭ ਕੁਝ ਸਾਫ਼ ਕੀਤਾ ਜਾ ਸਕਦਾ ਹੈ।ਪੁਲਸ ਅਧਿਕਾਰੀ ਨੇ ਕਿਹਾ ਕਿ ਉਨ੍ਹਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਸੁਰੱਖਿਆ ਯਕੀਨੀ ਬਣਾਈ ਜਾ ਰਹੀ ਹੈ ਅਤੇ ਜੋ ਵੀ ਉਨ੍ਹਾਂ ਪੁਲਸ ਅਧਿਕਾਰੀਆਂ ਦੀ ਜਰੂਰਤ ਹੋਵੇਗੀ ਉਹ ਪੂਰੀ ਕੀਤੀ ਜਾਵੇਗੀ।ਉਥੇ ਦੂਸਰੇ ਪਾਸੇ ਓਮ ਪ੍ਰਕਾਸ਼ ਸੋਨੀ ਪੰਜਾਬ ਦੇ ਡਿਪਟੀ ਮੁੱਖ ਮੰਤਰੀ ਦੇ ਪਰਿਵਾਰਕ ਮੈਂਬਰ ਵਿਕਾਸ ਸੋਨੀ ਦਾ ਕਹਿਣਾ ਹੈ ਕਿ ਅਸੀਂ ਜਦੋਂ ਓਮ ਪ੍ਰਕਾਸ਼ ਸੋਨੀ ਦਾ ਫੋਨ ਸਾਨੂੰ ਆਇਆ ਸੀ ਇਸ ਤੋਂ ਬਾਅਦ ਹੀ ਸੀ ਕੰਪਲੇਟ ਦਰਜ ਕਰਵਾ ਦਿੱਤੀ ਸੀ ਅਤੇ ਅਸੀਂ ਪੰਜਾਬ ਪੁਲਸ ਕੋਲੋਂ ਪੂਰਨ ਸਹਿਯੋਗ ਦੀ ਆਸ ਰੱਖਦੇ ਹਾਂ।ਇਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਨੇ ਕਿਹਾ ਕਿ ਅਸੀਂ ਪੰਜਾਬ ਸਰਕਾਰ ਦੇ ਖ਼ਿਲਾਫ਼ ਨਹੀਂ ਕੁਝ ਕਹਿਣਾ ਚਾਹੁੰਦੇ ਜੋ ਪੰਜਾਬ ਵਿੱਚ ਆਏ ਦਿਲ ਕਾਨੂੰਨ ਵਿਵਸਥਾ ਦੀਆਂ ਧੱਜੀਆਂ ਉੱਡ ਰਹੀਆਂ ਹਨ ਅਤੇ ਸੜਕਾਂ ਦੇ ਵਿਚਕਾਰ ਕਤਲ ਕੀਤੇ ਜਾ ਰਹੇ ਹਨ। ਉਸਨੂੰ ਦੇਖਦੇ ਹੋਏ ਸਾਵਧਾਨੀ ਵਰਤਣੀ ਚਾਹੀਦੀ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਬੁੱਧਵਾਰ ਸਵੇਰੇ ਉਪ ਮੁੱਖ ਮੰਤਰੀ ਦੇ ਮੋਬਾਈਲ ‘ਤੇ ਇਕ ਅਣਪਛਾਤੇ ਵ੍ਹਟਸਐਪ ਨੰਬਰ ਤੋਂ ਕਾਲ ਆਈ।ਮੁਲਜ਼ਮ ਨੇ ਆਪਣੇ-ਆਪ ਨੂੰ ਗੈਂਗਸਟਰ ਦੱਸਿਆ ਤੇ 20 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ। ਇੰਨਾ ਹੀ ਨਹੀਂ ਦੋਸ਼ੀਆਂ ਨੇ ਧਮਕੀ ਦਿੱਤੀ ਕਿ ਜੇਕਰ ਪੁਲਿਸ ਨੂੰ ਸ਼ਿਕਾਇਤ ਕੀਤੀ ਗਈ ਤਾਂ ਉਹ ਪਰਿਵਾਰ ਤੇ ਉਨ੍ਹਾਂ ਨੂੰ ਨੁਕਸਾਨ ਪਹੁੰਚਾਉਣਗੇ।

LEAVE A REPLY

Please enter your comment!
Please enter your name here