Home crime ਰੇਤ ਦੇ ਭਰੇ ਟਿੱਪਰ ਨੇ ਇੱਕ ਵਿਅਕਤੀ ਨੂੰ ਕੁਚਲਿਆ, ਮੌਤ

ਰੇਤ ਦੇ ਭਰੇ ਟਿੱਪਰ ਨੇ ਇੱਕ ਵਿਅਕਤੀ ਨੂੰ ਕੁਚਲਿਆ, ਮੌਤ

64
0


ਅੰਮ੍ਰਿਤਸਰ, 23 ਜੂਨ ( ਰਿਤੇਸ਼ ਭੱਟ, ਲਿਕੇਸ਼ ਸ਼ਰਮਾਂ)-: ਅੰਮ੍ਰਿਤਸਰ ਦੇ ਥਾਣਾ ਛੇਹਰਟਾ ਦੇ ਇੰਡੀਆ ਗੇਟ ਦੇ ਕੋਲ ਵੱਡਾ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਇਹ ਹਾਦਸਾ ਅੱਜ ਉਸ ਸਮੇਂ ਵਾਪਰਿਆ ਜਦੋਂ ਇਕ ਮੋਟਰਸਾਈਕਲ ਸਵਾਰ ਨੂੰ ਰੇਤ ਦੇ ਭਰੇ ਟਿੱਪਰ ਨੇ ਟੱਕਰ ਮਾਰ ਦਿੱਤੀ ਜਿਸਦੇ ਚਲਦੇ ਮੋਟਰਸਾਈਕਲ ਸਵਾਰ ਦੀ ਮੌਕੇ ਤੇ ਹੀ ਮੌਤ ਹੋ ਗਈ।ਇਸ ਦੌਰਾਨ ਪੁਲਿਸ ਅਧਿਕਾਰੀ ਮੌਕੇ ‘ਤੇ ਪੁੱਜੇ ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇੰਡੀਆ ਗੇਟ ਦੇ ਕੋਲ ਇਕ ਮੋਟਰਸਾਈਕਲ ਸਵਾਰ ਜੋ ਕਿ ਹੁਸ਼ਿਆਰਪੁਰ ਤੋਂ ਕਿਸੇ ਕੰਮ ਲਈ ਅੰਮ੍ਰਿਤਸਰ ਆਇਆ ਸੀ ਜਿਸ ਨੂੰ ਇਕ ਟਿੱਪਰ ਨੇ ਟੱਕਰ ਮਾਰ ਦਿੱਤੀ ਤੇ ਮੋਟਰਸਾਈਕਲ ਸਵਾਰ ਦੀ ਟਰੱਕ ਹੇਠਾਂ ਆਉਣ ਨਾਲ ਮੌਕੇ ਤੇ ਹੀ ਮੌਤ ਹੋ ਗਈ ਹੈ।ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਟਰੱਕ ਦੇ ਡਰਾਈਵਰ ਨੂੰ ਮੌਕੇ ਤੇ ਹੀ ਕਾਬੂ ਕਰ ਲਿਆ ਗਿਆ ਹੈ ਤੇ ਮਾਮਲਾ ਦਰਜ ਕਰ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

LEAVE A REPLY

Please enter your comment!
Please enter your name here