Home Political ਮਿੱਲ ਮਾਲਕਾਂ ਨੂੰ ਵਿੱਤ ਮੰਤਰੀ ਦੀ ਚਿਤਾਵਨੀ,ਕਿਸਾਨਾਂ ਦਾ ਬਕਾਇਆ ਨਾ ਦੇਣ ‘ਤੇ...

ਮਿੱਲ ਮਾਲਕਾਂ ਨੂੰ ਵਿੱਤ ਮੰਤਰੀ ਦੀ ਚਿਤਾਵਨੀ,ਕਿਸਾਨਾਂ ਦਾ ਬਕਾਇਆ ਨਾ ਦੇਣ ‘ਤੇ ਜ਼ਬਤ ਹੋਵੇਗੀ ਪ੍ਰਾਪਰਟੀ

84
0


ਚੰਡੀਗੜ੍ਹ, 25 ਜੂਨ ( ਰਾਜੇਸ਼ ਜੈਨ, ਭਗਵਾਨ ਭੰਗੂ)-: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿਧਾਨ ਸਭਾ ਬਜਟ ਸੈਸ਼ਨ ਦੇ ਦੂਜੇ ਦਿਨ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਬਕਾਏ ਦੀ ਅਦਾਇਗੀ ਨਾ ਕਰਨ ਵਾਲੀਆਂ ਨਿੱਜੀ ਖੰਡ ਮਿੱਲਾਂ ਦੀ ਜਾਇਦਾਦ ਜ਼ਬਤ ਕੀਤੀ ਜਾਵੇਗੀ।ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੇ ਸਵਾਲ ਦੇ ਜਵਾਬ ‘ਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਦੀ ਬਕਾਇਆ ਰਾਸ਼ੀ ਨੂੰ ਲੈ ਕੇ ਚੌਕਸ ਤੇ ਚਿੰਤਤ ਹੈ। ਜੇਕਰ ਨਿੱਜੀ ਖੰਡ ਮਿੱਲਾਂ ਨੇ ਕਿਸਾਨਾਂ ਦੇ ਬਕਾਏ ਦੀ ਅਦਾਇਗੀ ਨਾ ਕੀਤੀ ਤਾਂ ਮਿੱਲਾਂ ਦੀਆਂ ਜਾਇਦਾਦਾਂ ਜ਼ਬਤ ਕਰ ਲਈਆਂ ਜਾਣਗੀਆਂ। ਕਿਸਾਨਾਂ ਦਾ ਕਰੀਬ 313 ਕਰੋੜ ਰੁਪਏ ਮਿੱਲਾਂ ਵੱਲ ਬਕਾਇਆ ਹੈ।ਹਰਪਾਲ ਚੀਮਾ ਨੇ ਕਿਹਾ ਕਿ ਸਹਿਕਾਰਤਾ ਵਿਭਾਗ ਨੇ ਨਵੇਂ ਸਾਲ ਦੇ ਬਜਟ ‘ਚ 323 ਕਰੋੜ ਰੁਪਏ ਮੰਗੇ ਹਨ। ਇਸ ਦੌਰਾਨ ਸਦਨ ‘ਚ ਮਹਿੰਗੀ ਰੇਤ ਨੂੰ ਲੈ ਕੇ ਸਾਬਕਾ ਮਾਈਨਿੰਗ ਮੰਤਰੀ ਸੁਖਬਿੰਦਰ ਸਰਕਾਰੀਆ ਤੇ ਮੌਜੂਦਾ ਮਾਈਨਿੰਗ ਮੰਤਰੀ ਹਰਜੋਤ ਸਿੰਘ ਬੈਂਸ ਵਿਚਾਲੇ ਹੰਗਾਮਾ ਹੋਇਆ। ਸੁਖਬਿੰਦਰ ਸਿੰਘ ਸਰਕਾਰੀਆ ਨੇ ਕਿਹਾ ਕਿ ਕੀ ਕੇਜਰੀਵਾਲ ਨੇ ਕਿਹਾ ਸੀ ਕਿ ਰੇਤ ਦੀ ਨਿਲਾਮੀ ਨਾਲ ਪੰਜਾਬ ਸਰਕਾਰ ਦੇ ਖ਼ਜ਼ਾਨੇ ਵਿੱਚ 20 ਹਜ਼ਾਰ ਕਰੋੜ ਰੁਪਏ ਆਉਣਗੇ। ਜੇਕਰ ਨਹੀਂ ਆਇਆ ਤਾਂ ਕੀ ਮੰਤਰੀ ‘ਤੇ ਕਾਰਵਾਈ ਹੋਵੇਗੀ ਜਿਹੜੇ ਇੱਥੇ ਦਾਅਵੇ ਕਰ ਰਹੇ ਹਨ।ਮੰਤਰੀ ਹਰਜੋਤ ਬੈੰਸ ਨੇ ਸਦਨ ਵਿਚ ਦੱਸਿਆ ਕਿ ਪੰਜਾਬ ‘ਚ 16 ਮਾਰਚ 2022 ਤਕ ਨਾਜਾਇਜ਼ ਮਾਇਨਿੰਗ ਦੇ 277 ਕੇਸ ਦਰਜ ਹੋਏ ਹਨ। ਪਿਛਲੀ ਸਰਕਾਰ ਨੇ 108 ਕਰੋੜ ਰੁਪਏ ਐਡਵਾਂਸ ਰਾਹੀਂ ਪੂਰੀ ਨਹੀਂ ਲਈ…ਉਹ ਰਾਸ਼ੀ ਪੈਡਿੰਗ ਪਈ ਹੈ। ਬੈਂਸ ਨੇ ਕਿਹਾ ਕਿ ਮਾਈਨਿੰਗ ਗੰਭੀਰ ਮੁੱਦਾ ਕਿਸੇ ਵੀ ਵਿਧਾਇਕ ਨੇ ਧਰਤੀ ਨੂੰ ਲੋਕਾਂ ਲਈ ਖ਼ਤਮ ਕਰਨ ‘ਚ ਕੋਈ ਕਸਰ ਨਹੀਂ ਛੱਡੀ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਮੰਤਰੀ ਨੇ ਕੈਪਟਨ ਅਮਰਿੰਦਰ ਸਿੰਘ ਦਾ ਨਾਂ ਲਿਆ ਹੈ।ਮਾਈਨਿੰਗ ਮਾਮਲੇ ‘ਚ ਸਭ ਤੋਂ ਪਹਿਲਾਂ ਕਾਰਵਾਈ ਕੈਪਟਨ ਅਮਰਿੰਦਰ ਸਿੰਘ ਤੋਂ ਸ਼ੁਰੂ ਕੀਤੀ ਜਾਵੇ।ਅਕਾਲੀ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਕਿਹਾ ਕਿ ਨਾਜਾਇਜ਼ ਮਾਈਨਿੰਗ ਗੰਭੀਰ ਮੁੱਦਾ ਹੈ। ਸਾਰਿਆਂ ਨੂੰ ਇਸ ਮਾਮਲੇ ‘ਚ ਘਸੀਟਿਆ ਜਾ ਰਿਹਾ ਹੈ, ਇਸ ਲਈ ਇਸ ਮਾਮਲੇ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ। ਕਿਸੇ ਵੀ ਸਾਬਕਾ ਮੰਤਰੀ ਤੇ ਵਿਧਾਇਕ ਦਾ ਨਾਂ ਸਾਹਮਣੇ ਹੁੰਦਾ ਹੈ ਤਾਂ ਉਸ ਦਾ ਨਾਂ ਜਨਤਕ ਹੋਣਾ ਚਾਹੀਦਾ ਹੈ।

LEAVE A REPLY

Please enter your comment!
Please enter your name here