ਮੰਡੀ,( ਭਗਵਾਨ ਭੰਗੂ, ਲਿਕੇਸ਼ ਸ਼ਰਮਾਂ )- ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ ਵਿੱਚ ਅੱਜ ਮੰਗਲਵਾਰ ਸਵੇਰੇ ਇੱਕ ਦਰਦਨਾਕ ਹਾਦਸਾ ਵਾਪਰਿਆ।ਮੰਡੀ ਜ਼ਿਲ੍ਹੇ ਵਿੱਚ ਤੇਜ਼ ਰਫ਼ਤਾਰ ਨਾਲ ਆ ਰਿਹਾ ਇੱਕ ਬੇਕਾਬੂ ਟਰੱਕ ਅਚਾਨਕ ਇੱਕ ਘਰ ਵਿੱਚ ਜਾ ਵੱਜਾ। ਘਰ ‘ਚ ਟਰੱਕ ਦੀ ਟੱਕਰ ‘ਚ 3 ਲੋਕਾਂ ਦੀ ਮੌਤ ਹੋ ਗਈ ਅਤੇ ਇਕ ਜ਼ਖਮੀ ਹੋ ਗਿਆ ਇਸ ਘਟਨਾ ਤੋਂ ਬਾਅਦ ਪੂਰੇ ਇਲਾਕੇ ‘ਚ ਸੋਗ ਦੀ ਲਹਿਰ ਫੈਲ ਗਈ।ਐਸਪੀ ਆਸ਼ੀਸ਼ ਸ਼ਰਮਾ ਨੇ ਦੱਸਿਆ ਕਿ ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ, ਜਦਕਿ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।ਦੱਸ ਦਈਏ ਕਿ ਅਜੇ ਤੱਕ ਮ੍ਰਿਤਕਾਂ ਦੀ ਪਛਾਣ ਦਾ ਖੁਲਾਸਾ ਨਹੀਂ ਹੋਇਆ ਹੈ।ਉੱਥੇ ਹੀ ਡਰਾਈਵਰ ਮੌਕੇ ‘ਤੇ ਫਰਾਰ ਹੋ ਗਿਆ ਹੈ। ਪੁਲਸ ਤੋਂ ਮਿਲੀ ਜਾਣਕਾਰੀ ਅਨੁਸਾਰ, ਟਰੱਕ ਯਾਨੀ ਟਿਪਰ ‘ਚ ਚਾਲਕ ਸਮੇਤ 5 ਲੋਕ ਸਵਾਰ ਸਨ।