Home Uncategorized ਚੀਮਾ ਅਤੇ ਬੈਂਸ ਵੱਲੋਂ ਉੱਤਰੀ ਜ਼ੋਨਲ ਕੌਂਸਲ ਦੀ ਮੀਟਿੰਗ ਵਿੱਚ ਸਤਲੁਜ ਯਮੁਨਾ...

ਚੀਮਾ ਅਤੇ ਬੈਂਸ ਵੱਲੋਂ ਉੱਤਰੀ ਜ਼ੋਨਲ ਕੌਂਸਲ ਦੀ ਮੀਟਿੰਗ ਵਿੱਚ ਸਤਲੁਜ ਯਮੁਨਾ ਲਿੰਕ ਨਹਿਰ, ਪੰਜਾਬ ਯੂਨੀਵਰਸਿਟੀ ਅਤੇ ਭਾਖੜਾ ਬਿਆਸ ਪ੍ਰਬੰਧਕੀ ਬੋਰਡ ਨਾਲ ਜੁੜੇ ਮੁੱਦਿਆਂ ਦੀ ਜੋਰਦਾਰ ਮੁਖਾਲਫਤ

59
0

ਜੈਪੁਰ/ਚੰਡੀਗੜ, 9 ਜੁਲਾਈ: ( ਰਾਜੇਸ਼ ਜੈਨ, ਭਗਵਾਨ ਭੰਗੂ) –

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੱਜ ਸੂਬੇ ਵਿੱਚ ਦਰਿਆਈ ਪਾਣੀਆਂ ਦੀ ਸਥਿਤੀ ਦਾ ਜਾਇਜਾ ਲੈਣ ਲਈ ਨਵਾਂ ਜਲ ਟਿ੍ਰਬਿਊਨਲ ਸਥਾਪਤ ਕਰਨ ਦੀ ਜੋਰਦਾਰ ਵਕਾਲਤ ਕੀਤੀ।

ਜੈਪੁਰ ਵਿਖੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸਾਹ ਦੀ ਪ੍ਰਧਾਨਗੀ ਹੇਠ ਹੋਈ ਉੱਤਰੀ ਜੋਨਲ ਕੌਂਸਲ ਦੀ ਮੀਟਿੰਗ ਦੌਰਾਨ ਸੂਬੇ ਦਾ ਪੱਖ ਰੱਖਦੇ ਕਰਦੇ ਹੋਏ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਤਲੁਜ ਯਮੁਨਾ ਲਿੰਕ ਨਹਿਰ ਦਾ ਵਿਰੋਧ ਕਰਦਿਆਂ ਸਪੱਸਟ ਸਬਦਾਂ ਵਿੱਚ ਕਿਹਾ ਕਿ ਪੰਜਾਬ ਕੋਲ ਪਾਣੀ ਦੀ ਇਕ ਵੀ ਬੂੰਦ ਦੂਜੇ ਸੂਬਿਆਂ ਨਾਲ ਸਾਂਝੀ ਕਰਨ ਲਈ ਨਹੀਂ ਹੈ। ਉਨਾਂ ਕਿਹਾ ਕਿ ਸੂਬੇ ਵਿੱਚ ਧਰਤੀ ਹੇਠਲੇ ਪਾਣੀ ਦਾ ਪੱਧਰ ਪਹਿਲਾਂ ਹੀ ਹੇਠਾਂ ਜਾ ਰਿਹਾ ਹੈ ਅਤੇ ਜ਼ਿਆਦਾਤਰ ਬਲਾਕ ਖਤਰੇ ਦੀ ਹੱਦ ਤੱਕ (ਡਾਰਕ ਜੋਨ) ਪਹੁੰਚ ਚੁੱਕੇ ਹਨ। ਬੈਂਸ ਨੇ ਕਿਹਾ ਕਿ ਟਿ੍ਰਬਿਊਨਲ ਵੱਲੋਂ ਪਿਛਲੇ ਸਮੇਂ ਵਿੱਚ ਦਰਿਆਈ ਪਾਣੀ ਦੀ ਵੰਡ ਦਾ ਜੋ ਮੁਲਾਂਕਣ ਕੀਤਾ ਗਿਆ ਸੀ, ਉਹ ਮੌਜੂਦਾ ਹਾਲਾਤ ਵਿੱਚ ਵੇਲਾ ਵਿਹਾਅ ਚੁੱਕਾ ਹੈ।

ਬੈਂਸ ਨੇ ਪੰਜਾਬ ਦੀ ਤਰਫੋਂ ਸਾਲ 1972 ਦੀ ਇੰਡਸ ਕਮਿਸ਼ਨ ਦੀ ਰਿਪੋਰਟ ਦਾ ਹਵਾਲਾ ਦਿੰਦੇ ਹੋਏ ਹਰਿਆਣਾ ਪਾਸੋਂ ਯਮੁਨਾ ਤੋਂ ਪਾਣੀ ਦੇਣ ਦੀ ਉਠਾਈ। ਉਨਾਂ ਕਿਹਾ ਕਿ ਪੰਜਾਬ ਵਿੱਚ ਪਾਣੀ ਦੇ ਮੌਜੂਦਾ ਹਾਲਾਤ ਦਾ ਜਾਇਜਾ ਲੈਣ ਲਈ ਨਵੇਂ ਟਿ੍ਰਬਿਊਨਲ ਦਾ ਗਠਨ ਕੀਤਾ ਜਾਣਾ ਚਾਹੀਦਾ ਹੈ।  ਉਨਾਂ ਕਿਹਾ ਕਿ ਇਸ ਨਾਲ ਅਜੋਕੇ ਸਮੇਂ ਦੀ ਤਸਵੀਰ ਬਿਲਕੁਲ ਸਪੱਸ਼ਟ ਹੋ ਜਾਵੇਗੀ ਅਤੇ ਸੂਬੇ ਨੂੰ ਪਾਣੀ ਦੀ ਢੁਕਵੀਂ ਵਰਤੋਂ ਦੀ ਇਜਾਜਤ ਮਿਲੇਗੀ। ਦੋਵਾਂ ਮੰਤਰੀਆਂ ਨੇ ਕਿਹਾ ਕਿ ਇਹ ਯਕੀਨੀ ਬਣਾਉਣਾ ਸਮੇਂ ਦੀ ਲੋੜ ਹੈ ਕਿ ਪੰਜਾਬ ਦਾ ਪਾਣੀ ਸਤਲੁਜ ਯਮੁਨਾ ਲਿੰਕ ਨਹਿਰ ਜਾਂ ਹੋਰ ਕਿਸੇ ਢੰਗ ਨਾਲ ਕਿਸੇ ਹੋਰ ਸੂਬੇ ਨੂੰ ਨਾ ਦਿੱਤਾ ਜਾਵੇ।

ਵਿਚਾਰ-ਚਰਚਾ ਵਿਚ ਹਿੱਸਾ ਲੈਂਦੇ ਹੋਏ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਯੂਨੀਵਰਸਿਟੀ ਦੇ ਮੌਜੂਦਾ ਸਰੂਪ ਵਿੱਚ ਕਿਸੇ ਵੀ ਤਰਾਂ ਦੀ ਤਬਦੀਲੀ ਦੀ ਜ਼ੋਰਦਾਰ ਮੁਖਾਲਫਤ ਕੀਤੀ। ਉਨਾਂ ਕਿਹਾ ਕਿ ਭਾਰਤ ਸਰਕਾਰ ਵੱਲੋਂ ਪੰਜਾਬ ਯੂਨੀਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ਬਣਾਉਣ ਦੇ ਕਿਸੇ ਵੀ ਕਦਮ ਦਾ ਡਟ ਕੇ ਵਿਰੋਧ ਕੀਤਾ ਜਾਵੇਗਾ। ਚੀਮਾ ਨੇ ਕਿਹਾ ਕਿ ਉਹ ਯੂਨੀਵਰਸਿਟੀ ਦੇ ਸਰੂਪ ਵਿੱਚ ਕੋਈ ਤਬਦੀਲੀ ਨਹੀਂ ਆਉਣ ਦੇਣਗੇ ਕਿਉਂਕਿ ਇਸ ਦੀ ਇਤਿਹਾਸਕ, ਸੱਭਿਆਚਾਰਕ ਅਤੇ ਸੂਬਾਈ ਅਹਿਮੀਅਤ ਕਰਕੇ ਇਹ ਸੰਸਥਾ ਪੰਜਾਬ ਦੇ ਲੋਕਾਂ ਦੇ ਦਿਲਾਂ ਵਿੱਚ ਜਜ਼ਬਾਤੀ ਸਾਂਝ ਰੱਖਦੀ ਹੈ।

ਦੋਵਾਂ ਮੰਤਰੀਆਂ ਨੇ ਭਾਖੜਾ ਬਿਆਸ ਪ੍ਰਬੰਧਕੀ ਬੋਰਡ (ਬੀ.ਬੀ.ਐਮ.ਬੀ.) ਵਿੱਚੋਂ ਪੰਜਾਬ ਦੀ ਨੁਮਾਇੰਦਗੀ ਹਟਾਏ  ਜਾਣ ਦਾ ਵਿਰੋਧ ਕਰਦਿਆਂ ਕਿਹਾ ਕਿ ਸੂਬੇ ਨੂੰ ਇਹ ਹਰਗਿਜ਼ ਮਨਜੂਰ ਨਹੀਂ। ਉਨਾਂ ਕਿਹਾ ਕਿ ਬੀ.ਬੀ.ਐਮ.ਬੀ. ਦੀ ਮੌਜੂਦਾ ਵਿਵਸਥਾ ਨਾਲ ਕੋਈ ਛੇੜਛਾੜ ਨਹੀਂ ਕੀਤੀ ਜਾਣੀ ਚਾਹੀਦੀ। ਦੋਵਾਂ ਮੰਤਰੀਆਂ ਨੇ ਕਿਹਾ ਕਿ ਸੂਬੇ ਦੇ ਮੈਂਬਰ ਨੂੰ ਹਟਾਉਣ ਦਾ ਅਜਿਹਾ ਕੋਈ ਵੀ ਕਦਮ ਗੈਰ-ਵਾਜਬ ਹੈ।

ਦੋਵਾਂ ਕੈਬਨਿਟ ਮੰਤਰੀਆਂ ਨੇ ਪੌਂਗ ਡੈਮ ਅਤੇ ਭਾਖੜਾ ਡੈਮ ਨੂੰ ਪੂਰੀ ਤਰਾਂ ਭਰਨ ਬਾਰੇ ਰਾਜਸਥਾਨ ਅਤੇ ਹਰਿਆਣਾ ਸਰਕਾਰਾਂ ਦੇ ਪ੍ਰਸਤਾਵ ਦਾ ਵੀ ਸਖਤ ਵਿਰੋਧ ਕੀਤਾ। ਉਨਾਂ ਕਿਹਾ ਕਿ ਇਸ ਨਾਲ ਪੰਜਾਬ ਵਿੱਚ ਹੜ ਆਉਂਦੇ ਹਨ ਜਿਸ ਨਾਲ ਸੂਬੇ ਵਿੱਚ ਭਾਰੀ ਜਾਨੀ ਤੇ ਮਾਲੀ ਨੁਕਸਾਨ ਹੁੰਦਾ ਹੈ। ਉਨਾਂ ਕਿਹਾ ਕਿ ਅਮਲੀ ਤੌਰ ‘ਤੇ ਅਜਿਹਾ ਕੀਤਾ ਜਾਣਾ ਸੰਭਵ ਨਹੀਂ ਹੈ।

LEAVE A REPLY

Please enter your comment!
Please enter your name here