Home Sports ਪੰਜਾਬ ‘ਚ ਮੁੜ ਖੇਡ ਸੱਭਿਆਚਾਰ ਪੈਦਾ ਕਰਨਾ ਸੂਬਾ ਸਰਕਾਰ ਦੀ ਤਰਜੀਹ

ਪੰਜਾਬ ‘ਚ ਮੁੜ ਖੇਡ ਸੱਭਿਆਚਾਰ ਪੈਦਾ ਕਰਨਾ ਸੂਬਾ ਸਰਕਾਰ ਦੀ ਤਰਜੀਹ

152
0

ਮੀਤ ਹੇਅਰ ਨੇ ਖੇਲੋ ਇੰਡੀਆ-2022 ਦੇ ਜੇਤੂ ਖਿਡਾਰੀਆਂ ਨਾਲ ਰੂਬਰੂ ਕਰਕੇ ਉਨਾਂ ਦਾ ਹੌਸਲਾ ਵਧਾਇਆ

ਚੰਡੀਗੜ, 9 ਜੁਲਾਈ: ( ਲਿਕੇਸ਼ ਸ਼ਰਮਾਂ, ਰਿਤੇਸ਼ ਭੱਟ) –

ਪੰਜਾਬ ‘ਚ ਮੁੜ ਖੇਡ ਸੱਭਿਆਚਾਰ ਪੈਦਾ ਕਰਨਾ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਤਰਜੀਹ ਹੈ। ਪੰਜਾਬ ਸਰਕਾਰ ਇਹ ਯਕੀਨੀ ਬਣਾਵੇਗੀ ਕਿ ਖੇਡਾਂ ਦੇ ਖੇਤਰ ‘ਚ ਮੱਲਾਂ ਮਾਰਨ ਵਾਲੇ ਖਿਡਾਰੀਆਂ ਨੂੰ ਨਕਦ ਇਨਾਮ ਦੇ ਕੇ ਹੌਸਲਾ ਵਧਾਇਆ ਜਾਵੇ। ਸੂਬਾ ਸਰਕਾਰ ਵੱਖ-ਵੱਖ ਖੇਡਾਂ ਨਾਲ ਸਬੰਧਤ ਖਿਡਾਰੀਆਂ ਨੂੰ ਉਪਕਰਣ ਅਤੇ ਖਾਣ-ਪੀਣ/ ਡਾਇਟ ਦੇਣ ਲਈ ਵੀ ਅਸਰਦਾਰ ਨੀਤੀ ਬਣਾਏਗੀ। 

ਪੰਜਾਬ ਦੇ ਖੇਡਾਂ ਅਤੇ ਯੁਵਕ ਸੇਵਾਵਾਂ ਮੰਤਰੀ ਸ੍ਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇੱਥੇ ਪੰਜਾਬ ਭਵਨ ਵਿਖੇ ਖੇਲੋ ਇੰਡੀਆ-2022 ਦੇ ਜੇਤੂ ਖਿਡਾਰੀਆਂ ਨਾਲ ਰੂਬਰੂ ਕਰਕੇ ਉਨਾਂ ਦਾ ਹੌਸਲਾ ਵਧਾਇਆ। ਉਨਾਂ ਖਿਡਾਰੀਆਂ ਨੂੰ ਮਿਹਨਤ ਕਰਕੇ ਪੰਜਾਬ ਨੂੰ ਖੇਡਾਂ ਵਿੱਚ ਨੰਬਰ ਇੱਕ ਬਣਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਸੂਬੇ ‘ਚ ਖੇਡ ਸੱਭਿਆਚਾਰ ਨੂੰ ਮੁੜ ਪ੍ਰਫੁੱਲਿਤ ਕਰਨ ਲਈ ਯਤਨਸੀਲ ਹੈ। ਉਨਾਂ ਕਿਹਾ ਕਿ ਪੰਜਾਬੀਆਂ ਦਾ ਖੇਡਾਂ ਨਾਲ ਬਹੁਤ ਪੁਰਾਣਾ ਨਾਤਾ ਹੈ ਅਤੇ ਪੰਜਾਬੀ ਮਿਹਨਤ ਕਰਕੇ ਅੱਗੇ ਵਧਣਾ ਜਾਣਦੇ ਹਨ। ਉਨਾਂ ਖਿਡਾਰੀਆਂ ਨੂੰ ਖੇਡਾਂ ਦੇ ਨਾਲ-ਨਾਲ ਚੰਗੇ ਨਾਗਰਿਕ ਬਣਨ ਦਾ ਸੱਦਾ ਦਿੰਦਿਆਂ ਕਿਹਾ ਕਿ ਸੂਬਾ ਸਰਕਾਰ ਖਿਡਾਰੀਆਂ ਨੂੰ ਨਕਦ ਇਨਾਮ, ਖਾਣ-ਪੀਣ/ ਡਾਇਟ ਦੇਣ ਸੰਬੰਧੀ ਨੀਤੀ ਬਣਾਵੇਗੀ। 

ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋੰ ਹਾਲ ਹੀ ‘ਚ ਪੇਸ ਕੀਤੇ ਪੰਜਾਬ ਬਜਟ ‘ਚ ਖੇਡਾਂ ਦਾ ਸਲਾਨਾ ਬਜਟ ਵਧਾ ਕੇ 223 ਕਰੋੜ ਕੀਤਾ ਗਿਆ ਹੈ, ਜੋ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਵਰਤਿਆ ਜਾਵੇਗਾ। ਉਨਾਂ ਕਿਹਾ ਕਿ ਸੂਬਾ ਸਰਕਾਰ ਦੀ ਨੀਤੀ ਤਹਿਤ ਖੇਲੋ ਇੰਡੀਆ ਖੇਡਾਂ ਵਿੱਚ ਗੋਲਡ ਮੈਡਲ ਜਿੱਤਣ ਵਾਲੇ ਖਿਡਾਰੀਆਂ ਨੂੰ 50 ਹਜਾਰ ਰੁਪਏ, ਸਿਲਵਰ ਮੈਡਲ ਜੇਤੂ ਨੂੰ 30 ਹਜਾਰ ਰਪੁਏ ਅਤੇ ਬਰਾਊਂਜ ਮੈਡਲ ਜੇਤੂ ਨੂੰ 20 ਹਜਾਰ ਰੁਪਏ ਦੇ ਨਕਦ ਇਨਾਮ ਦਿੱਤਾ ਜਾਵੇਗਾ।

ਖੇਡਾਂ ਤੇ ਯੁਵਕ ਸੇਵਾਵਾਂ ਮੰਤਰੀ ਨੇ ਕਿਹਾ ਕਿ ਖੇਲੋ ਇੰਡੀਆ ਖੇਡਾਂ ‘ਤ ਭਾਵੇਂ ਪੰਜਾਬ ਦੀ ਓਵਰਆਲ 9ਵੀਂ ਪੁਜੀਸ਼ਨ ਆਈ ਹੈ ਪਰ ਪੰਜਾਬੀ ਖਿਡਾਰੀ ਸ਼ਾਨਦਾਰ ਖੇਡੇ ਹਨ ਅਤੇ ਉਨਾਂ ਨੇ ਮੈਡਲ ਵੀ ਜਿੱਤੇ ਹਨ। ਉਨਾਂ ਖਿਡਾਰੀਆਂ ਦੀ ਹੌਸਲਾ ਅਫਜਾਈ ਕਰਦਿਆਂ ਤੇ ਪ੍ਰੇਰਨਾ ਦਿੰਦਿਆਂ ਕਿਹਾ ਕਿ,’’ਮਹਾਨ ਖਿਡਾਰੀਆਂ ਦੀਆਂ ਜੀਵਨੀਆਂ ਪੜੋ, ਪੱਕੇ ਇਰਾਦੇ ਨਾਲ ਨਿਸਾਨਾ ਮਿੱਥ ਕੇ ਅੱਗੇ ਵਧਦੇ ਰਹੋ।’’ 

ਸ੍ਰੀ ਮੀਤ ਹੇਅਰ ਨੇ ਖਿਡਾਰੀਆਂ ਨੂੰ ਆਪਣੇ ਮਾਤਾ-ਪਿਤਾ, ਸੂਬੇ ਤੇ ਦੇਸ ਦਾ ਨਾਂ ਰੌਸ਼ਨ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਇੱਕ ਖਿਡਾਰੀ ਲਈ ਸਮਾਂ ਸਾਂਭਣਾ ਬੇਹੱਦ ਜਰੂਰੀ ਹੈ, ਕਿਉਂਕਿ ਜੇਕਰ ਸਮਾਂ ਨਾ ਸਾਂਭਿਆ ਤਾਂ ਮੁੜ ਮੌਕਾ ਮਿਲਣਾ ਯਕੀਨੀ ਨਹੀਂ ਹੁੰਦਾ। ਉਨਾਂ ਖਿਡਾਰੀਆਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਉਹ ਨਸ਼ਿਆਂ ਤੋਂ ਦੂਰ ਰਹਿ ਕੇ ਆਪਣੀ ਕੁਦਰਤੀ ਸ਼ਕਤੀ ਨਾਲ ਅੱਗੇ ਵਧਣ ਅਤੇ ਪ੍ਰਫਾਰਮੈਂਸ ਵਧਾਉਣ ਲਈ ਗਲਤ ਦਵਾਈਆਂ ਖਾਣ ਤੋਂ ਗੁਰੇਜ ਕਰਨ। 

ਇਸ ਮੌਕੇ ਖੇਡਾਂ ਤੇ ਯੁਵਕ ਸੇਵਾਵਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਰਾਜ ਕਮਲ ਚੌਧਰੀ, ਡਾਇਰੈਕਟਰ ਸ੍ਰੀ ਰਾਜੇਸ ਧੀਮਾਨ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਖੇਡ ਕੋਚ, ਜ਼ਿਲਾ ਸਪੋਰਟਸ ਅਫਸਰ ਤੇ ਖਿਡਾਰੀ ਹਾਜਰ ਸਨ।

LEAVE A REPLY

Please enter your comment!
Please enter your name here