ਲੁਧਿਆਣਾ: 11 ਜੁਲਾਈ ( ਰਾਜੇਸ਼ ਜੈਨ, ਲਿਕੇਸ਼ ਸ਼ਰਮਾਂ)-ਜਬਰ ਜਨਾਹ ਮਾਮਲੇ ਵਿਚ ਅਦਾਲਤ ਵਲੋਂ ਭਗੌੜਾ ਕਰਾਰ ਦਿੱਤੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਤੇ ਸਾਬਕਾ MLA ਸਿਮਰਜੀਤ ਸਿੰਘ ਬੈਂਸ ਨੇ ਲੁਧਿਆਣਾ ਕੋਰਟ ਵਿਚ ਆਤਮ ਸਮਰਪਣ ਕਰ ਦਿੱਤਾ ਹੈ।ਸੂਤਰਾਂ ਮੁਤਾਬਕ ਅਦਾਲਤ ਵਿਚ ਪੇਸ਼ ਹੋਣ ਸਮੇਂ ਉਨ੍ਹਾਂ ਨਾਲ ਕੁਝ ਸਾਥੀ ਵੀ ਮੌਜੂਦ ਸਨ।ਸਾਬਕਾ ਵਿਧਾਇਕ ਅਦਾਲਤ ਅੰਦਰ ਬੈਠੇ ਹੋਏ ਹਨ ਤੇ ਅਦਾਲਤੀ ਕਾਰਵਾਈ ਚੱਲ ਰਹੀ ਹੈ।ਦੱਸ ਦੇਈਏ ਕਿ ਬਹੁਤ ਗੁਪਤ ਤਰੀਕੇ ਨਾਲ ਅਦਾਲਤ ਵਿੱਚ ਪਹੁੰਚ ਕੇ ਮੀਡੀਆ ਤੋਂ ਦੂਰੀ ਬਣਾਉਂਦੇ ਹੋਏ ਹਰਸਿਮਰਨਜੀਤ ਕੌਰ ਜੱਜ ਦੀ ਅਦਾਲਤ ਵਿਚ ਬੈਂਸ ਨੇ ਆਪਣੇ ਆਪ ਨੂੰ ਸਰੰਡਰ ਕੀਤਾ ਹੈ।ਸਿਮਰਜੀਤ ਸਿੰਘ ਬੈਂਸ ਸਮੇਤ ਕਈ ਮੁਲਜ਼ਮਾਂ ਨੂੰ ਜਬਰ ਜਨਾਹ ਦੇ ਮਾਮਲੇ ‘ਚ ਭਗੌੜਾ ਕਰਾਰ ਦਿੱਤਾ ਗਿਆ ਸੀ। ਬੈਂਸ ਦੇ ਭਰਾ ਕਰਮਜੀਤ ਸਿੰਘ ਦੀ ਗ੍ਰਿਫ਼ਤਾਰੀ ਦੇ ਕੁਝ ਦਿਨਾਂ ਬਾਅਦ ਸੋਮਵਾਰ ਸਵੇਰੇ ਸਿਮਰਜੀਤ ਸਿੰਘ ਬੈਂਸ ਨੇ ਵੀ ਆਤਮ ਸਮਰਪਣ ਕਰ ਦਿੱਤਾ ਹੈ।ਇਸ ਦੇ ਨਾਲ ਹੀ ਸਿਮਰਜੀਤ ਸਿੰਘ ਬੈਂਸ ਨੇ ਇਕ ਫੇਸਬੁੱਕ ਪੋਸਟ ਵੀ ਸ਼ੇਅਰ ਕੀਤਾ ਹੈ ਜਿਸ ਵਿਚ ਉਨ੍ਹਾਂ ਨੇ ਲਿਖਿਆ- “ਪਹਿਲਾਂ ਵੀ ਕਿਹਾ ਸੀ ਅਤੇ ਹੁਣ ਵੀ ਕਹਿਣੇ ਹਾਂ। ਸਾਨੂੰ ਮਾਨਯੋਗ ਕੋਰਟ ਦੀ ਨਿਆ ਪ੍ਰਣਾਲੀ ਉੱਤੇ ਪੂਰਾ ਭਰੋਸਾ ਹੈ।ਅੱਜ ਕੋਰਟ ਦੇ ਹੁਕਮਾਂ ਤਹਿਤ ਸਰਦਾਰ ਸਿਮਰਜੀਤ ਸਿੰਘ ਬੈਂਸ ਵੱਲੋਂ ਲੁਧਿਆਣਾ ਕੋਰਟ ਵਿੱਚ ਆਤਮ ਸਮਰਪਣ ਕਰ ਦਿੱਤਾ ਗਿਆ ਹੈ ਅਤੇ ਜਿਹੜਾ ਵੀ ਸੱਚ ਹੈ ਇਹ ਬਹੁਤ ਜਲਦੀ ਸਾਰਿਆਂ ਦੇ ਸਾਹਮਣੇ ਆ ਜਾਵੇਗਾ ।
