ਲੁਧਿਆਣਾ, 12 ਜੁਲਾਈ ( ਭਗਵਾਨ ਭੰਗੂ, ਲਿਕੇਸ਼ ਸ਼ਰਮਾਂ)-WWE ਦੇ ਮਸ਼ਹੂਰ ਰੈਸਲਰ ਦਲੀਪ ਰਾਣਾ ਉਰਫ ਦ ਗ੍ਰੇਟ ਖਲੀ (The Great Khali)ਦੀ ਟੋਲ ਵਰਕਰਾਂ ਨਾਲ ਝੜਪ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਦਾ ਇੱਕ ਵੀ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਿਹਾ ਹੈ,ਜਿਸ ‘ਚ ਖਲੀ ਕਹਿ ਰਹੇ ਹਨ ਕਿ ਉਨ੍ਹਾਂ ਨੂੰ ਬਲੈਕਮੇਲ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਟੋਲ ਕਰਮਚਾਰੀਆਂ ਦਾ ਕਹਿਣਾ ਹੈ ਕਿ ਇਕ ਕਰਮਚਾਰੀ ਨੇ ਉਨ੍ਹਾਂ ਨੂੰ ਆਈਡੀ ਕਾਰਡ ਦਿਖਾਉਣ ਲਈ ਕਿਹਾ। ਇਹ ਸੁਣ ਕੇ ਖਲੀ ਨੇ ਉਸ ਨੂੰ ਥੱਪੜ ਮਾਰ ਦਿੱਤਾ ਜਿਸ ਤੋਂ ਬਾਅਦ ਟੋਲ ਕਰਮਚਾਰੀਆਂ ਨੇ ਖਲੀ ਦੀ ਕਾਰ ਨੂੰ ਘੇਰ ਲਿਆ। ਉਨ੍ਹਾਂ ਕਿਹਾ ਕਿ ਖਲੀ ਨੇ ਗਲਤ ਕੀਤਾ ਹੈ।ਗ੍ਰੇਟ ਖਲੀ ਨੇ ਇਸ ਬਾਰੇ ਦੱਸਿਆ ਕਿ ਉਹ ਜਲੰਧਰ ਤੋਂ ਕਰਨਾਲ ਜਾ ਰਹੇ ਸਨ। ਇਸੇ ਦੌਰਾਨ ਫਿਲੌਰ ਨੇੜੇ ਲਾਡੋਵਾਲ ਟੋਲ ਪਲਾਜ਼ਾ ’ਤੇ ਮੁਲਾਜ਼ਮ ਉਸ ਨਾਲ ਫੋਟੋ ਖਿਚਵਾਉਣਾ ਚਾਹੁੰਦੇ ਸਨ।ਉਹ ਕਾਰ ਦੇ ਅੰਦਰ ਬੈਠ ਕੇ ਫੋਟੋ ਖਿਚਵਾਉਣ ਲਈ ਕਹਿ ਰਿਹਾ ਸੀ।ਜਦੋਂ ਉਸ ਨੇ ਇਨਕਾਰ ਕੀਤਾ ਤਾਂ ਉਸ ਨਾਲ ਦੁਰਵਿਵਹਾਰ ਕੀਤਾ ਗਿਆ।
