ਚੰਡੀਗਡ਼੍ਹ , 12 ਜੁਲਾਈ ( ਰਿਤੇਸ਼ ਭੱਟ, ਲਿਕੇਸ਼ ਸ਼ਰਮਾਂ)-ਪੰਜਾਬ ਸਰਕਾਰ ਜਨਤਾ ਨੂੰ ਖੱਜਲ ਖੁਆਰੀ ਤੋਂ ਬਚਾਉਣ ਲਈ ਦਿਨੋਂ ਦਿਨ ਨਵੀਆਂ ਸਹੂਲਤਾਂ ਦੇ ਰਹੀ ਹੈ। ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਈ ਆਰਸੀ ਲਾਂਚ ਕਰਨ ਦਾ ਨਵਾਂ ਉਪਰਾਲਾ ਕੀਤਾ ਹੈ। ਇਸ ਨਾਲ ਹੁਣ ਘਰ ਬੈਠੇ ਹੀ ਆਨਲਾਈਨ ਹੀ ਵਾਹਨਾਂ ਦੀ ਰਜਿਸਟ੍ਰੇਸ਼ਨ ਕਰਵਾਈ ਜਾ ਸਕੇਗੀ। ਹਾਈ ਸਕਿਓਰਿਟੀ ਨੰਬਰ ਪਲੇਟਾਂ, ਮੌਕੇ ’ਤੇ ਨੰਬਰ ਦੀ ਚੋਣ, ਈ ਰਜਿਸਟ੍ਰੇਸ਼ਨ ਸਰਟੀਫਿਕੇਟ, ਸਮਾਰਟ ਰਜਿਸਟ੍ਰੇਸ਼ਨ ਸਰਟੀਫਿਕੇਟ ਦੀ ਹੋਮ ਡਲਿਵਰੀ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਨਾਲ ਪੰਜਾਬ ਦੇ ਹਰ ਸਾਲ 5 ਲੱਖ ਆਰਸੀ ਲੈਣ ਵਾਲਿਆਂ ਨੂੰ ਖੱਜਲ ਖੁਆਰੀ ਦੂਰ ਹੋ ਜਾਵੇਗੀ।
