Home Uncategorized ਪਨਬਸ/ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਨੇ ਕੀਤਾ ਚੱਕਾ ਜਾਮ, ਮੰਗਾਂ ਨਾ ਮੰਨਣ ‘ਤੇ...

ਪਨਬਸ/ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਨੇ ਕੀਤਾ ਚੱਕਾ ਜਾਮ, ਮੰਗਾਂ ਨਾ ਮੰਨਣ ‘ਤੇ 19 ਜੁਲਾਈ ਨੂੰ ਰੋਡ ਬਲਾਕ ਸਮੇਤ ਤਿੱਖੇ ਸੰਘਰਸ਼ ਦੀ ਦਿੱਤੀ ਚਿਤਾਵਨੀ

67
0


ਚੰਡੀਗੜ , 13 ਜੁਲਾਈ ( ਭਗਵਾਨ ਭੰਗੂ, ਰਿਤੇਸ਼ ਭੱਟ)-ਅੱਜ ਬੁੱਧਵਾਰ ਨੂੰ ਪੰਜਾਬ ਰੋਡਵੇਜ਼ ਪਨਬੱਸ/ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਸੱਦੇ ‘ਤੇ ਫਿਰੋਜ਼ਪੁਰ ਬੱਸ ਸਟੈਂਡ ਨੂੰ ਬੰਦ ਕਰਕੇ ਆਮ ਜਨਤਾ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਕਿਹਾ ਕਿ ਆਪ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਹਰ ਵਰਗ ਨਾਲ ਵਾਅਦੇ ਕੀਤੇ ਸਨ ਅਤੇ ਸਰਕਾਰੀ ਅਦਾਰਿਆਂ ਨੂੰ ਵਧੀਆਂ ਤਰੀਕੇ ਨਾਲ ਚਲਾਉਣ ਦੀ ਗੱਲ ਆਖੀ ਸੀ ਪਰ ਅੱਜ ਸਰਕਾਰ ਬਣਨ ਤੋਂ ਬਾਅਦ ਪਨਬੱਸ ਅਤੇ ਪੀ ਆਰ ਟੀ ਸੀ ਦੇ ਕਰਮਚਾਰੀਆਂ ਦੀਆਂ ਤਨਖਾਹਾਂ ਦਾ ਪ੍ਬੰਧ ਕਰਨ ਤੋਂ ਵੀ ਨਾਕਾਮ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਮੁਲਾਜ਼ਮਾਂ ਦੀਆਂ ਮੇਨ ਮੰਗਾਂ ਜਿਵੇਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ, ਰਿਪੋਰਟਾਂ ਕਰਕੇ ਅਤੇ ਸੰਘਰਸ਼ਾਂ ਦੋਰਾਨ ਕੱਢੇ ਮੁਲਾਜ਼ਮਾਂ ਨੂੰ ਬਹਾਲ ਕਰਨ, ਤਨਖ਼ਾਹ ਵਾਧਾ ਸਾਰੇ ਮੁਲਾਜ਼ਮਾਂ ਨੂੰ ਦੇਣ, ਕਿਲੋਮੀਟਰ ਸਕੀਮ ਬੱਸਾਂ ਬੰਦ ਕਰਨ,ਠੇਕਾ ਭਰਤੀ ਬੰਦ ਕਰਨ ਆਦਿ ਮੰਗਾਂ ਦਾ ਹੱਲ ਕਰਨ ਲਈ ਜੂਨ ਮਹੀਨੇ ਦੀ ਹੜਤਾਲ ਰੱਖੀ ਗਈ ਸੀ ਪ੍ਰੰਤੂ ਟਰਾਂਸਪੋਰਟ ਮੰਤਰੀ ਪੰਜਾਬ ਵਲੋਂ 7 ਜੂਨ ਨੂੰ ਮੀਟਿੰਗ ਕਰਕੇ ਮੰਗਾਂ ਦਾ ਹੱਲ ਕਰਨ ਅਤੇ ਮੁੱਖ ਮੰਤਰੀ ਪੰਜਾਬ ਨਾਲ ਹਫਤੇ ਵਿੱਚ ਮੀਟਿੰਗ ਕਰਾਉਣ ਦਾ ਭਰੋਸਾ ਦਿੱਤਾ ਗਿਆ ਪਰ ਅਫਸੋਸ ਹੁਣ ਤੱਕ ਕੋਈ ਮੀਟਿੰਗ ਨਹੀਂ ਬੁਲਾਈ ਗਈ ਉਲਟਾ ਆਊਟ ਸੋਰਸਿੰਗ ਭਰਤੀ ਕਰਨ ਅਤੇ ਕਿਲੋਮੀਟਰ ਸਕੀਮ ਬੱਸਾਂ ਪਾਉਣ ਵਰਗੇ ਮੁਲਾਜ਼ਮ ਵਿਰੋਧੀ ਅਤੇ ਲੋਕ ਵਿਰੋਧੀ ਫ਼ੈਸਲੇ ਕੀਤੇ ਜਾ ਰਹੇ ਹਨ। ਇਸ ਤੋਂ ਸਰਕਾਰ ਦਾ ਲੋਕ ਵਿਰੋਧੀ ਅਤੇ ਮੁਲਾਜ਼ਮ ਵਿਰੋਧੀ ਚਿਹਰਾ ਨੰਗਾ ਹੋ ਗਿਆ ਹੈ ।ਜਤਿੰਦਰ ਸਿੰਘ, ਕੰਵਲਜੀਤ ਸਿੰਘ, ਮੁੱਖਪਾਲ ਸਿੰਘ, ਹਰਜੀਤ ਸਿੰਘ ਨੇ ਕਿਹਾ ਕਿ ਹਰ ਮਹੀਨੇ ਤਨਖਾਹ ਲਈ ਮੁਲਾਜ਼ਮਾਂ ਨੂੰ ਬੱਸ ਸਟੈਂਡ ਬੰਦ ਜਾਂ ਹੜਤਾਲ ਕਰਨੀ ਪੈਂਦੀ ਹੈ ਤਾਂ ਹੀ ਮੁਲਾਜ਼ਮਾਂ ਦੇ ਮਹੀਨੇ ਦੀ ਮਿਹਨਤ ਦੇ ਪੈਸੇ ਉਹਨਾਂ ਨੂੰ ਮਿਲਦੇ ਹਨ ਜਿਸ ਨਾਲ ਕਿ ਉਹਨਾਂ ਦੇ ਬੱਚਿਆਂ ਦਾ ਗੁਜ਼ਾਰਾ ਚੱਲਦਾ ਹੈ।ਇਸ ਮੌਕੇ ਉਹਨਾਂ ਮੰਗ ਕੀਤੀ ਗਈ ਕਿ ਜੇਕਰ ਸਰਕਾਰ ਨੇ ਪੰਜਾਬ ਦੀ ਜਨਤਾ ਨੂੰ ਸਹੀ ਸਫਰ ਸਹੂਲਤ ਦੇਣੀ ਹੈ ਤਾਂ ਪਨਬੱਸ ਅਤੇ ਪੀ ਆਰ ਟੀ ਸੀ ਦੇ ਮੁਲਾਜ਼ਮਾਂ ਦੀ ਤਨਖਾਹ ਅਤੇ ਬੱਸਾਂ ਦਾ ਡੀਜ਼ਲ ਸਰਕਾਰੀ ਖਜ਼ਾਨੇ ਤੋਂ ਅਦਾ ਕਰਨਾ ਸ਼ੁਰੂ ਕੀਤਾ ਜਾਵੇ ਤਾਂ ਜੋ ਮੁਲਾਜ਼ਮਾਂ ਨੂੰ ਧਰਨੇ,ਹੜਤਾਲਾਂ ਕਰਨ ਲਈ ਮਜਬੂਰ ਨਾ ਹੋਣਾ ਪਵੇ। ਮੁੱਖ  ਮੰਤਰੀ ਪੰਜਾਬ ਵੱਲੋ ਪੰਜਾਬ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਪੱਕੇ ਸਰਕਾਰੀ ਰੁਜ਼ਗਾਰ ਦੇਣ ਦੇ ਐਲਾਨ ਕੀਤੇ ਗਏ ਸਨ ਪਰ ਇਸਦੇ ਉਲਟ ਪਨਬੱਸ ਵਿੱਚ ਆਊਟਸੋਰਸਿੰਗ ਤੇ 1378 ਮੁਲਾਜ਼ਮਾਂ ਦੀ ਭਰਤੀ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਪੀ ਆਰ ਟੀ ਸੀ ਵਿੱਚ ਪ੍ਰਾਈਵੇਟ ਮਾਲਕਾਂ ਦੀਆਂ ਬੱਸਾ ਨੂੰ ਕਿਲੋਮੀਟਰ ਸਕੀਮ ਤਹਿਤ ਪਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ ਜਿਸ ਦਾ ਸਿੱਧਾ ਫਾਇਦਾ ਵੱਡੇ ਕਾਰਪੋਰੇਟ ਘਰਾਣਿਆਂ ਨੂੰ ਹੈ ਅਤੇ 6 ਸਾਲਾ ਵਿੱਚ ਲੱਗਭੱਗ 74 ਲੱਖ ਰੁਪਏ ਇੱਕ ਕਿਲੋਮੀਟਰ ਬੱਸ ਅਤੇ 219×74 =162.6 ਕਰੋੜ ਰੁਪਏ ਦਾ ਪੰਜਾਬ ਦੇ ਖਜਾਨੇ ਚੋ ਸਿੱਧੇ ਪ੍ਰਾਈਵੇਟ ਮਾਲਕਾਂ ਦੇ ਖਾਤਿਆਂ ਚ ਜਾਵੇਗਾ ਜਦੋ ਕਿ ਇਹਨਾਂ ਪੈਸਿਆਂ ਦੀ ਸਰਕਾਰੀ ਬੱਸਾਂ ਜਿਵੇਂ ਪਹਿਲਾਂ ਲੋਨ ਤੇ ਲੈ ਕੇ ਪਾਈਆਂ ਜਾਂਦੀਆਂ ਹਨ ਤਾਂ ਕਰੋੜਾਂ ਦਾ ਮੁਨਾਫਾ ਤਾਂ ਹੋਵੇਗਾ ਹੀ ਨਾਲ ਹੀ ਇਹਨਾਂ ਬੱਸਾਂ ਤੇ ਬੇਰੋਜ਼ਗਾਰਾਂ ਨੋਜੁਆਨਾਂ ਨੂੰ ਸਰਕਾਰੀ ਨੌਕਰੀਆਂ ਮਿਲੇਗੀ। ਇਸ ਲਈ ਆਪਣੇ ਮਹਿਕਮੇ ਨੂੰ ਬਚਾਉਣ ਅਤੇ ਨੌਜੁਆਨਾਂ ਨੂੰ ਰੋਜ਼ਗਾਰ ਦਿਵਾਉਣ ਲਈ ਕਿਲੋਮੀਟਰ ਸਕੀਮ ਬੱਸਾਂ ਦਾ ਯੂਨੀਅਨ ਵਲੋਂ ਸਖ਼ਤ ਵਿਰੋਧ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਮੁਲਾਜ਼ਮਾਂ ਦੀਆਂ ਮੁੱਖ ਮੰਗਾਂ ਨੂੰ ਪ੍ਰਵਾਨ ਕਰਨ ਦੀ ਥਾਂ ਤੇ ਮੌਜੂਦਾ ਆਪ ਸਰਕਾਰ ਵਲੋਂ ਟਰਾਂਸਪੋਰਟ ਦੇ ਕੱਚੇ ਮੁਲਾਜ਼ਮਾਂ ਨੂੰ ਹਰ ਮਹੀਨੇ ਤਨਖਾਹ ਲਈ ਵੀ ਸੰਘਰਸ਼ ਕਰਨਾ ਪੈਂਦਾ ਹੈ। ਉਹਨਾਂ ਸ਼ਪੱਸਟ ਤੇ ਸਿੱਧੀ ਚਿਤਾਵਨੀ ਦਿੰਦੇ ਹੋਏ ਆਖਿਆ ਕਿ ਜਿਵੇ ਅੱਜ ਪੰਜਾਬ ਦੇ ਸਾਰੇ ਬੱਸ ਸਟੈਂਡ ਬੰਦ ਕਰਕੇ ਰੋਸ ਮੁਜ਼ਾਹਰੇ ਕੀਤੇ ਜਾ ਰਹੇ ਨੇ ਜੇਕਰ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ ਆਉਣ ਵਾਲੀ 19 ਜੁਲਾਈ ਨੂੰ ਪੂਰੇ ਪੰਜਾਬ ਵਿੱਚ ਰੋਡ ਬਲਾਕ ਅਤੇ ਹੜਤਾਲ ਕਰਨ ਲਈ ਯੂਨੀਅਨ ਮਜਬੂਰ ਹੋਵੇਗੀ।

LEAVE A REPLY

Please enter your comment!
Please enter your name here