
ਸ੍ਰੀਨਗਰ: ਦੱਖਣੀ ਕਸ਼ਮੀਰ ਦੇ ਜ਼ਿਲ੍ਹਾ ਕੁਲਗਾਮ ਦੇ ਕਾਜੀਗੁੰਡ ਦੇ ਬਦਰਗੁੰਡ ਖੇਤਰ ਵਿੱਚ ਵੀਰਵਾਰ ਨੂੰ ਇੱਕ ਸੜਕ ਹਾਦਸੇ ਵਿੱਚ ਲਗਭਗ 20 ਅਮਰਨਾਥ ਯਾਤਰੀ ਜ਼ਖਮੀ ਹੋ ਗਏ। ਪੁਲਿਸ ਤੋਂ ਮਿਲੀ ਜਾਣਕਾਰੀ ਦੇ ਮੁਤਾਬਕ ਅਮਰਨਾਥ ਯਾਤਰੀਆਂ ਨੂੰ ਲੈ ਕੇ ਜਾ ਰਹੀ ਇਕ ਬੱਸ ਜੰਮੂ-ਸ਼੍ਰੀਨਗਰ ਰਾਸ਼ਟਰੀ ਰਾਜਮਾਰਗ ‘ਤੇ ਬਦਰਗੁੰਡ ਕਰਾਸਿੰਗ ‘ਤੇ ਇਕ ਟਿੱਪਰ ਡੰਪਰ ਨਾਲ ਟਕਰਾ ਗਈ। ਇਸ ਸੜਕ ਹਾਦਸੇ ‘ਚ ਬੱਸ ‘ਚ ਬੈਠੇ 20 ਦੇ ਕਰੀਬ ਅਮਰਨਾਥ ਯਾਤਰੀ ਜ਼ਖਮੀ ਹੋ ਗਏ। ਜ਼ਖ਼ਮੀਆਂ ਵਿੱਚੋਂ ਦੋ ਯਾਤਰੀ ਗੰਭੀਰ ਜ਼ਖ਼ਮੀ ਹਨ, ਜਿਨ੍ਹਾਂ ਨੂੰ ਬਿਹਤਰ ਇਲਾਜ ਲਈ ਜੀਐਮਸੀ ਅਨੰਤਨਾਗ ਰੈਫ਼ਰ ਕੀਤਾ ਗਿਆ ਹੈ।ਪੁਲਿਸ ਅਧਿਕਾਰੀ ਨੇ ਇਸ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਜ਼ਖ਼ਮੀ ਹੋਏ 20 ਸ਼ਰਧਾਲੂਆਂ ਵਿੱਚੋਂ 18 ਨੂੰ ਮਾਮੂਲੀ ਸੱਟਾਂ ਲੱਗੀਆਂ ਹਨ ਜਦੋਂਕਿ ਦੋ ਗੰਭੀਰ ਜ਼ਖ਼ਮੀ ਹਨ। ਜਿਨ੍ਹਾਂ ਨੂੰ ਇਲਾਜ ਲਈ ਜੀਐਮਸੀ ਅਨੰਤਨਾਗ ਵਿੱਚ ਭੇਜ ਦਿੱਤਾ ਗਿਆ ਹੈ।