ਲੁਧਿਆਣਾ, 19 ਜੁਲਾਈ ( ਰਾਜੇਸ਼ ਜੈਨ, ਭਗਵਾਨ ਭੰਗੂ)-ਜਬਰ ਜਨਾਹ ਸਮੇਤ ਹੋਰ ਮਾਮਲਿਆਂ ਦੀ ਜਾਂਚ ਦਾ ਸਾਹਮਣਾ ਕਰ ਰਹੇ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਬੁਰੀ ਤਰ੍ਹਾਂ ਘਿਰ ਗਏ ਹਨ। ਮੰਗਲਵਾਰ ਨੂੰ ਬੈਂਸ ਨੂੰ ਵੇਰਕਾ ਮਿਲਕ ਪਲਾਂਟ ਵਿੱਚ ਜਾਂਚ ਦੇ ਸਬੰਧ ਵਿੱਚ ਮੁੜ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇੱਥੋਂ ਉਸ ਨੂੰ ਜੁਡੀਸ਼ੀਅਲ ਰਿਮਾਂਡ ’ਤੇ ਜੇਲ੍ਹ ਭੇਜ ਦਿੱਤਾ ਗਿਆ ਹੈ।ਦੂਜੇ ਪਾਸੇ ਸਾਬਕਾ ਵਿਧਾਇਕ ਦੇ ਵਕੀਲ ਨੇ ਕਿਹਾ ਹੈ ਕਿ ਉਹ ਜਬਰ ਜਨਾਹ ਮਾਮਲੇ ਦੇ ਮੁਲਜ਼ਮਾਂ ਦੀਆਂ ਜਾਇਦਾਦਾਂ ਕੁਰਕ ਕਰਨ ਖ਼ਿਲਾਫ਼ ਅਦਾਲਤ ਵਿੱਚ ਅਰਜ਼ੀ ਦੇਣਗੇ।ਸੋਮਵਾਰ ਨੂੰ ਪੁਲਿਸ ਨੇ ਸਿਮਰਜੀਤ ਸਿੰਘ ਬੈਂਸ ਨੂੰ ਸਵੇਰੇ 10 ਵਜੇ ਹੀ ਅਦਾਲਤ ਵਿਚ ਪੇਸ਼ ਕੀਤਾ ਸੀ। ਜਬਰ ਜਨਾਹ ਦੇ ਕੇਸ ਵਿੱਚ ਪੁਲਿਸ ਰਿਮਾਂਡ ਵਿੱਚ ਵਾਧਾ ਕਰਨ ਦੀ ਪੁਲਿਸ ਦੀ ਮੰਗ ਨੂੰ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਦੀ ਅਦਾਲਤ ਨੇ ਰੱਦ ਕਰ ਦਿੱਤਾ। ਇਸ ਤੋਂ ਬਾਅਦ ਬੈਂਸ ਨੂੰ ਵੇਰਕਾ ਮਿਲਕ ਪਲਾਂਟ ਮਾਮਲੇ ਵਿੱਚ ਪੇਸ਼ ਕਰਕੇ ਰਿਮਾਂਡ ਦੀ ਮੰਗ ਕੀਤੀ ਗਈ। ਬੈਂਸ ਨੂੰ ਇੱਕ ਹੋਰ ਕੇਸ ਵਿੱਚ ਵੀ ਪੇਸ਼ ਕੀਤਾ ਗਿਆ ਸੀ। ਬੈਂਸ ਸੋਮਵਾਰ ਨੂੰ ਕਰੀਬ ਪੰਜ ਘੰਟੇ ਤਿੰਨ ਅਦਾਲਤਾਂ ਵਿੱਚ ਰਹੇ।
