ਚੰਡੀਗੜ੍ਹ , 19 ਜੁਲਾਈ ( ਭਗਵਾਨ ਭੰਗੂ, ਲਿਕੇਸ਼ ਸ਼ਰਮਾਂ)-ਹਰਿਆਣਾ ਦੇ ਨੂੰਹ ਜ਼ਿਲ੍ਹੇ ‘ਚ ਨਾਜਾਇਜ਼ ਮਾਈਨਿੰਗ ਦੀ ਸੂਚਨਾ ‘ਤੇ ਗਏ ਮੇਵਾਤ ਦੇ ਤਵਾਡੂ ਦੇ ਡੀਐਸਪੀ ‘ਤੇ ਡਰਾਈਵਰ ਨੇ ਟਰੱਕ ਚੜ੍ਹਾ ਦਿੱਤਾ। ਡੀਐਸਪੀ ਦੀ ਮੌਕੇ ਉਤੇ ਹੀ ਮੌਤ ਹੋ ਗਈ। ਪੁਲਿਸ ਮੁਤਾਬਕ ਮਾਈਨਿੰਗ ਮਾਫੀਆ ਦੇ ਲੋਕਾਂ ਨੇ ਡੀਐਸਪੀ ਉਪਰ ਡੰਪਰ ਚੜ੍ਹਾ ਦਿੱਤਾ। ਡੀਐਸਪੀ ਸੁਰਿੰਦਰ ਸਿੰਘ ਬਿਸ਼ਨੋਈ ਦੀ ਮੌਕੇ ਉਤੇ ਹੀ ਮੌਤ ਹੋ ਗਈ। ਹਾਸਲ ਜਾਣਕਾਰੀ ਮੁਤਾਬਕ ਡੀਐਸਪੀ ਸੁਰਿੰਦਰ ਸੂਚਨਾ ਉਤੇ ਮਾਈਨਿੰਗ ਰੋਕਣ ਗਏ ਸਨ। ਜਦੋਂ ਉਨ੍ਹਾਂ ਨੇ ਨਾਜਾਇਜ਼ ਪੱਥਰਾਂ ਨਾਲ ਭਰੇ ਟਰੱਕ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਡਰਾਈਵਰ ਨੇ ਡੰਪਰ ਨਾਲ ਟੱਕਰ ਮਾਰ ਦਿੱਤੀ। ਇਸ ਦੀ ਸੂਚਨਾ ਮਿਲਦੇ ਹੀ ਮੌਕੇ ‘ਤੇ ਨੂਹ ਦੇ ਐਸਪੀ ਤੇ ਆਈ.ਜੀ ਪਹੁੰਚ ਗਏ। ਮੁਲਜ਼ਮਾਂ ਨੂੰ ਫੜਨ ਲਈ ਸਰਚ ਆਪਰੇਸ਼ਨ ਜਾਰੀ ਹੈ।
