ਜਲੰਧਰ ,19 ਜੁਲਾਈ ( ਲਿਕੇਸ਼ ਸ਼ਰਮਾਂ, ਰਿਤੇਸ਼ ਭੱਟ)-: ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਪਨਬੱਸ ਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮ 1 ਅਗਸਤ ਨੂੰ ਮੁੜ ਹਾਈਵੇ ਜਾਮ ਕਰਨਗੇ। ਪਨਬੱਸ/ਪੀਆਰਟੀਸੀ ਵਿੱਚ ਆਊਟਸੋਰਸ ਉਤੇ ਪਰਤੀਆਂ ਅਤੇ ਕਿਲੋਮੀਟਰ ਸਕੀਮ ਤਹਿਤ ਬੱਸਾਂ ਪਾਉਣ ਦਾ ਟਰਾਂਸਪੋਰਟ ਮੁਲਾਜ਼ਮਾਂ ਵੱਲੋਂ ਵਿਰੋਧ ਜਾਰੀ ਹੈ।ਜਲੰਧਰ ਵਿੱਚ ਸੂਬਾ ਕਮੇਟੀ ਦੀ ਮੀਟਿੰਗ ਵਿੱਚ ਮੁਲਾਜ਼ਮ ਆਗੂਆਂ ਨੇ ਸੰਘਰਸ਼ ਦੀ ਅਗਲੀ ਰਣਨੀਤੀ ਉਲੀਕੀ ਹੈ। ਉਨ੍ਹਾਂ ਨੇ ਆਊਟਸੋਰਸ ਖ਼ਿਲਾਫ਼ ਉਨ੍ਹਾਂ ਦੇ ਮੁਲਾਜ਼ਮ ਅੜੇ ਹੋਏ ਹਨ। ਉਨ੍ਹਾਂ ਨੇ ਕੱਚੇ ਮੁਲਾਜ਼ਮਾਂ ਨੂੰ ਤੁਰੰਤ ਪੱਕਾ ਕੀਤਾ ਜਾਵੇ। ਉਨ੍ਹਾਂ ਨੇ ਕਿਹਾ ਕਿ ਰੋਡਵੇਜ਼ ਬੱਸਾਂ ਨੂੰ ਬਚਾਉਣ ਲਈ ਤਿੱਖੇ ਸੰਘਰਸ਼ ਉਲੀਕੇ ਜਾਣਗੇ। ਉਨ੍ਹਾਂ ਨੇ ਕਿਹਾ ਕਿ ਕੱਚੇ ਮੁਲਾਜ਼ਮਾਂ ਵੱਲੋਂ ਗੇਟ ਰੈਲੀ ਵੀ ਕੀਤੀ ਜਾਵੇਗੀ। ਪਨਬੱਸ ਅਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮ 1 ਅਗਸਤ ਨੂੰ ਪੰਜਾਬ ਦੇ ਹਾਈਵੇ ਜਾਮ ਕਰਨਗੇ।ਮੁਲਾਜ਼ਮਾਂ ਵੱਲੋਂ 14, 15 ਤੇ 16 ਅਗਸਤ ਨੂੰ ਤਿੰਨ ਦਿਨ ਦੀ ਹੜਤਾਲ ਦਾ ਐਲਾਨ ਕੀਤਾ ਗਿਆ ਹੈ। ਪਨਬੱਸ ਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਆਜ਼ਾਦੀ ਦਿਹਾੜੇ ਮੌਕੇ ਮੁੱਖ ਮੰਤਰੀ ਦੇ ਘਿਰਾਓ ਦੀ ਚਿਤਾਵਨੀ ਵੀ ਦਿੱਤੀ ਹੈ। ਉਨ੍ਹਾਂ ਨੇ ਕਿਹਾ 15 ਅਗਸਤ ਨੂੰ ਗੁਲਾਮੀ ਦਿਹਾੜਾ ਮਨਾਇਆ ਜਾਵੇਗਾ। ਅਸੀਂ ਮੁੱਖ ਮੰਤਰੀ ਨੂੰ ਸਵਾਲ ਕਰਾਂਗਾ ਕਿ ਕੱਚੇ ਮੁਲਾਜ਼ਮਾਂ ਨੂੰ ਕਦੋਂ ਪੀਆਰਟੀਸੀ ਵਿੱਚ ਕਿਲੋਮੀਟਰ ਸਕੀਮ ਤਹਿਤ ਬੱਸਾਂ ਪਾਉਣ ਖ਼ਿਲਾਫ਼ ਪੀਆਰਟੀਸੀ ਮੁੱਖ ਦਫ਼ਤਰ ਦੇ ਬਾਹਰ ਕੱਚੇ ਮੁਲਾਜ਼ਮ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ਕਰਨਗੇ।ਇਸ ਸਬੰਧੀ ਰੇਸ਼ਮ ਸਿੰਘ ਗਿੱਲ ਨੇ ਦੱਸਿਆ ਕਿ 27 ਡਿਪੂਆਂ ਦੇ ਆਗੂ ਪੁੱਜੇ ਸਨ। ਉਨ੍ਹਾਂ ਨੇ ਪੰਜਾਬ ਸਰਕਾਰ ਦੀ ਲੋਕ ਵਿਰੋਧੀ ਨੀਤੀਆਂ ਦੀ ਸਖ਼ਤ ਨਿਖੇਧੀ ਕੀਤੀ। ਉਨ੍ਹਾਂ ਨੇ ਕਿਹਾ ਕਿ ਕੱਚੇ ਮੁਲਾਜ਼ਮਾਂ ਨੂੰ ਤਨਖ਼ਾਹ ਲੈਣ ਲਈ ਹਰ ਮਹੀਨੇ ਹੜਤਾਲ ਕਰਨੀ ਪੈਂਦੀ ਹੈ। ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਘੱਟ ਤਨਖਾਹਾਂ ਨਾਲ ਮੁਲਾਜ਼ਮਾਂ ਦਾ ਸ਼ੋਸ਼ਣ ਕਰ ਰਹੀ ਹੈ।