ਅੰਮ੍ਰਿਤਸਰ, 20 ਜੁਲਾਈ ( ਰਾਜੇਸ਼ ਜੈਨ, ਭਗਵਾਨ ਭੰਗੂ)–ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਭਕਨਾ ਖ਼ੁਰਦ ਨੇੜੇ ਕੁਝ ਹਥਿਆਰਬੰਦ ਗੈਂਗਸਟਰਾਂ ਅਤੇ ਪੁਲਿਸ ਦਰਮਿਆਨ ਚੱਲ ਰਿਹਾ ਮੁਕਾਬਲਾ ਖ਼ਤਮ ਹੋ ਚੁੱਕਾ ਹੈ। ਗਾਇਕ ਮੂਸੇਵਾਲਾ ਦੇ ਕਤਲ ਮਾਮਲੇ ‘ਚ ਬੁੱਧਵਾਰ ਨੂੰ ਅੰਮ੍ਰਿਤਸਰ ‘ਚ ਪੰਜਾਬ ਪੁਲਸ ਨੇ ਗੈਂਗਸਟਰਾਂ ਨੂੰ ਢੇਰ ਕਰ ਦਿੱਤਾ ਹੈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਖੁਦ ਇਸ ਦੀ ਜਾਣਕਾਰੀ ਦਿੱਤੀ ਹੈ। ਉਹਨਾਂ ਨੇ ਖ਼ੁਦ ਇਸ ਦੀ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਕੁੱਲ ਛੇ ਘੰਟੇ ਇਹ ਐਨਕਾਊਂਟਰ ਚੱਲਿਆ। ਪੁਲਿਸ ਦੇ ਇਸ ਮੁਕਾਬਲੇ ‘ਚ ਗੈਂਗਸਟਰ ਜਗਰੂਪ ਸਿੰਘ ਰੂਪਾ ਤੇ ਮਨੂ ਕੁੱਸਾ ਮਾਰੇ ਗਏ। ਇਸ ਦੁਰਾਂ ਹਜ਼ਾਰਾਂ ਦੀ ਗਿਣਤੀ ਦੇ ਵਿੱਚ ਗੈਂਗਸਟਰਾਂ ਵੱਲੋਂ ਚਲਾਈਆਂ ਗੋਲੀਆਂ ਗਈਆਂ ਅਤੇ ਗੈਂਗਸਟਰਾਂ ਵੱਲੋਂ ਲੇਟੈਸਟ ਹਥਿਆਰ ਇਸਤੇਮਾਲ ਕੀਤੇ ਗਏ ਸਨ। ਉਥੇ ਹੀ ਇਸ ਬਾਰੇ ਐਂਟੀ ਗੈਂਗਸਟਰ ਟਾਸਕ ਫੋਰਸ ਦੇ ਏਡੀਜੀਪੀ ਪ੍ਰਮੋਦ ਬਾਨ ਨੇ ਕਿਹਾ ਕਿ ਸਾਨੂੰ ਇਸ ਬਾਰੇ ਗੁਪਤ ਸੂਚਨਾ ਮਿਲੀ ਸੀ। ਮੌਕੇ ਤੋਂ ਇੱਕ ਏਕੇ-47 ਅਤੇ ਪਿਸਤੌਲ ਬਰਾਮਦ ਕੀਤਾ ਗਿਆ ਹੈ। ਇਸ ਆਪਰੇਸ਼ਨ ‘ਚ 3 ਪੁਲਸ ਕਰਮਚਾਰੀ ਜ਼ਖਮੀ ਹੋ ਗਏ। ਇਹ ਮੁਕਾਬਲਾ ਭਾਰਤ-ਪਾਕਿਸਤਾਨ ਸਰਹੱਦ ਤੋਂ 10 ਕਿਲੋਮੀਟਰ ਦੂਰ ਕਰੀਬ 5 ਘੰਟੇ ਚੱਲਿਆ।
