ਚੰਡੀਗੜ੍ਹ , 22 ਜੁਲਾਈ ( ਭਗਵਾਨ ਭੰਗੂ, ਲਿਕੇਸ਼ ਸ਼ਰਮਾਂ)-ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਸ਼ੁੱਕਰਵਾਰ ਨੂੰ ਵੀ ਹਾਈ ਕੋਰਟ ਤੋਂ ਰਾਹਤ ਨਹੀਂ ਮਿਲੀ ਹੈ। ਹਾਈਕੋਰਟ ਨੇ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ 29 ਜੁਲਾਈ ਤਕ ਮੁਲਤਵੀ ਕਰ ਦਿੱਤੀ ਹੈ। ਇਸ ਤੋਂ ਪਹਿਲਾਂ ਦੋ ਜੱਜ ਮਜੀਠੀਆ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਚੁੱਕੇ ਹਨ। ਚੀਫ਼ ਜਸਟਿਸ ਦੇ ਨਿਰਦੇਸ਼ਾਂ ‘ਤੇ ਅੱਜ ਜ਼ਮਾਨਤ ਲਈ ਵਿਸ਼ੇਸ਼ ਬੈਂਚ ਦਾ ਗਠਨ ਕੀਤਾ ਗਿਆ ਸੀ।ਇਸ ਤੋਂ ਪਹਿਲਾਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਦੋ ਜੱਜ ਮਜੀਠੀਆ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਚੁੱਕੇ ਸਨ। ਦੱਸ ਦੇਈਏ ਕਿ ਡਰੱਗਜ਼ ਮਾਮਲੇ ‘ਚ ਗ੍ਰਿਫਤਾਰ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਪੂਰੀ ਹੋਣ ਤੋਂ ਬਾਅਦ 31 ਮਈ ਨੂੰ ਬੈਂਚ ਨੇ ਫੈਸਲਾ ਸੁਰੱਖਿਅਤ ਰੱਖ ਲਿਆ ਸੀ ਪਰ, 4 ਜੁਲਾਈ ਨੂੰ ਜਸਟਿਸ ਏ.ਜੀ. ਮਸੀਹ ਅਤੇ ਜਸਟਿਸ ਸੰਦੀਪ ਮੌਦਗਿਲ ਦੀ ਬੈਂਚ ਨੇ ਇਸ ਪਟੀਸ਼ਨ ‘ਤੇ ਖੁਦ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਤੇ ਮਾਮਲਾ ਕਿਸੇ ਹੋਰ ਬੈਂਚ ਕੋਲ ਭੇਜਣ ਲਈ ਚੀਫ਼ ਜਸਟਿਸ ਨੂੰ ਭੇਜ ਦਿੱਤਾ ਸੀ।