Home Political ਮੁੱਖ ਮੰਤਰੀ ਰਿਹਾਇਸ਼ ਦਾ ਚਲਾਨ ਕੱਟਣ ਸਬੰਧੀ ਖ਼ਬਰ ਬੇਬੁਨਿਆਦ

ਮੁੱਖ ਮੰਤਰੀ ਰਿਹਾਇਸ਼ ਦਾ ਚਲਾਨ ਕੱਟਣ ਸਬੰਧੀ ਖ਼ਬਰ ਬੇਬੁਨਿਆਦ

62
0

ਚੰਡੀਗੜ੍ਹ, 23 ਜੁਲਾਈ ( ਰਾਜੇਸ਼ ਜੈਨ, ਭਗਵਾਨ ਭੰਗੂ) –

ਨਗਰ ਨਿਗਮ ਚੰਡੀਗੜ੍ਹ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਨਿਵਾਸ ਨੂੰ ਕੂੜੇ ਸਬੰਧੀ ਜਾਰੀ ਕੀਤੇ ਚਲਾਨ ਬਾਰੇ ਮੀਡੀਆ ਰਿਪੋਰਟਾਂ ਗੁਮਰਾਹਕੁਨ, ਬੇਬੁਨਿਆਦ ਅਤੇ ਤੱਥਾਂ ਤੋਂ ਕੋਹਾਂ ਦੂਰ ਹਨ।

ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਦੀ ਰਿਹਾਇਸ਼ ਸਬੰਧੀ ਅਜਿਹਾ ਕੋਈ ਚਲਾਨ ਜਾਰੀ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਅਸਲ ਵਿੱਚ ਸੈਕਟਰ 2 ਸਥਿਤ ਮਕਾਨ ਨੰਬਰ 7 ਦਾ ਚਲਾਨ ਜਾਰੀ ਕੀਤਾ ਗਿਆ ਹੈ, ਜੋ ਕਿ ਇਸ ਵੇਲੇ ਪੈਰਾ ਮਿਲਟਰੀ ਫੋਰਸ ਕੋਲ ਹੈ ਅਤੇ ਇਸ ਦਾ ਮੁੱਖ ਮੰਤਰੀ ਨਾਲ ਕਿਸੇ ਤਰ੍ਹਾਂ ਦਾ ਕੋਈ ਸਬੰਧ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨਿਵਾਸ ਦੇ ਚਲਾਨ ਸਬੰਧੀ ਸਾਰੀਆਂ ਖ਼ਬਰਾਂ ਪੂਰੀ ਤਰ੍ਹਾਂ ਗਲਤ ਅਤੇ ਗੁਮਰਾਹਕੁਨ ਹਨ।

LEAVE A REPLY

Please enter your comment!
Please enter your name here