Home Political ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦੇ ਬਾਹਰ ਪੀਟੀਆਈ ਯੂਨੀਅਨ ਤੇ ਪੁਲਿਸ...

ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦੇ ਬਾਹਰ ਪੀਟੀਆਈ ਯੂਨੀਅਨ ਤੇ ਪੁਲਿਸ ਵਿਚਾਲੇ ਤਿੱਖੀ ਝੜਪ

60
0


ਸੰਗਰੂਰ , ਰਾਜੇਸ਼ ਜੈਨ, ਭਗਵਾਨ ਭੰਗੂ -ਸੰਗਰੂਰ ‘ਚ ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਦੇ ਸਾਹਮਣੇ ਬੇਰੁਜ਼ਗਾਰ 646 ਪੀਟੀਆਈ ਯੂਨੀਅਨ ਨੇ ਪ੍ਰਦਰਸ਼ਨ ਕੀਤਾ। ਇਸ ਦੌਰਾਨ ਉਨ੍ਹਾਂ ਦੀ ਪੁਲਿਸ ਨਾਲ ਝੜਪ ਹੋ ਗਈ। ਉਨ੍ਹਾਂ ਨੂੰ ਰੋਕਣ ਲਈ ਪੁਲਿਸ ਨੇ ਜਲ ਤੋਪਾਂ ਦੀ ਵਰਤੋਂ ਵੀ ਕੀਤੀ।ਦੱਸ ਦਈਏ ਕਿ ਪ੍ਰਦਰਸ਼ਨਕਾਰੀ ਲਗਾਤਾਰ ਮੁੱਖ ਮੰਤਰੀ ਦੇ ਘਰ ਦੇ ਸਾਹਮਣੇ ਜਾਣ ਦੀ ਕੋਸ਼ਿਸ਼ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਰੋਕਣ ਲਈ ਝੜਪ ਤੋਂ ਬਾਅਦ ਹੁਣ ਪੁਲਿਸ ਨੇ ਪ੍ਰਦਰਸ਼ਨਕਾਰੀਆਂ ਉਤੇ ਵਾਟਰ ਕੈਨਨ ਦੀ ਵਰਤੋਂ ਕੀਤੀ ਗਈ।ਦੱਸਣਯੋਗ ਹੈ ਕਿ ਅੱਜ ਫਿਰ ਤੋਂ ਬੇਰੁਜ਼ਗਾਰ 646 ਪੀ.ਟੀ.ਆਈ ਯੂਨੀਅਨ ਵੱਲੋਂ ਆਪਣੇ ਪੱਕੇ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸੰਗਰੂਰ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਅੱਗੇ ਵਿਸ਼ਾਲ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।ਸੈਂਕੜਿਆਂ ਦੀ ਗਿਣਤੀ ‘ਚ ਪੁਲਿਸ ਨੇ ਮੁੱਖ ਮੰਤਰੀ ਦੇ ਘਰ ਦੇ ਅੱਗੇ 100 ਮੀਟਰ ਤੱਕ ਬੈਰੀਕੇਡ ਲਗਾ ਕੇ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਪਰ ਪ੍ਰਦਰਸ਼ਨਕਾਰੀ ਅੱਗੇ ਵਧ ਰਹੇ ਸਨ ਅਤੇ ਇਸ ਦੌਰਾਨ ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਜ਼ਬਰਦਸਤ ਝੜਪ ਹੋ ਗਈ।

LEAVE A REPLY

Please enter your comment!
Please enter your name here