ਫਿਰੋਜ਼ਪੁਰ, 25 ਜੁਲਾਈ ਭਗਵਾਨ ਭੰਗੂ, ਲਿਕੇਸ਼ ਸ਼ਰਮਾਂ)-: ਆਜ਼ਾਦੀ ਦੇ 75ਵੇਂ ਅਮ੍ਰਿਤ ਮਹਾਂਉਤਸਵ ਦੇ ਸਬੰਧ ਵਿਚ ਮਨਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਸੋਮਵਾਰ ਨੂੰ ਪੰਜਾਬ ਦੇ ਕੈਬਨਿਟ ਮੰਤਰੀ (ਲੋਕ ਨਿਰਮਾਣ ਅਤੇ ਬਿਜਲੀ ਮੰਤਰੀ) ਹਰਭਜਨ ਸਿੰਘ ਸਥਾਨਕ ਦੇਵ ਸਮਾਜ ਪੋਸਟ ਗ੍ਰੈਜੂਏਟ ਕਾਲਜ ਫਾਰ ਵੂਮੈਨ ਪਹੁੰਚੇ ਜਿਥੇ ਉੱਜਵਲ ਭਾਰਤ ਉੱਜਵਲ ਭਵਿੱਖ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ।ਇਸ ਮੌਕੇ ਹਲਕਾ ਫਿਰੋਜ਼ਪੁਰ ਸ਼ਹਿਰੀ ਦੇ ਵਿਧਾਇਕ ਰਣਬੀਰ ਸਿੰਘ ਭੁੱਲਰ ,ਦਿਹਾਤੀ ਦੇ ਵਿਧਾਇਕ ਰਜਨੀਸ਼ ਦਹੀਆ,ਜ਼ੀਰਾ ਦੇ ਵਿਧਾਇਕ ਨਰੇਸ਼ ਕਟਾਰੀਆ,ਹਲਕਾ ਗੁਰੂਹਰਸਹਾਏ ਦੇ ਇੰਚਾਰਜ ਮੈਡਮ ਸਿਮਰਨ ਸਰਾਰੀ ,ਜਿਲਾ ਪ੍ਰਸ਼ਾਸਨ ਤੇ ਬਿਜਲੀ ਵਿਭਾਗ ਦੇ ਉਚ ਅਧਿਕਾਰੀ ਹਾਜ਼ਿਰ ਸਨ।ਇਸ ਮੌਕੇ ਕੈਬਨਿਟ ਮੰਤਰੀ ਨੇ ਜਿੱਥੇ ਭਾਰਤ ਸਰਕਾਰ ਦੀਆਂ ਸਕੀਮਾਂ ਸਬੰਧੀ ਜਾਣੂ ਕਰਵਾਇਆ,ਉਥੇ ਪੰਜਾਬ ਸਰਕਾਰ ਵੱਲੋਂ ਬਿਜਲੀ ਦੇ ਕੀਤੇ ਜਾ ਰਹੇ ਪ੍ਰਬੰਧਾਂ, ਝੋਨੇ ਵਿੱਚ ਦਿੱਤੀ ਜਾ ਰਹੀ ਨਿਰਵਿਘਨ ਬਿਜਲੀ ਦੀ ਸਪਲਾਈ ਸਬੰਧੀ ਉਚੇਚੇ ਤੌਰ ‘ਤੇ ਦੱਸਿਆ। ਪ੍ਰੋਗਰਾਮ ਦੇ ਆਖਰ ਵਿੱਚ ਹਲਕਾ ਫਿਰੋਜ਼ਪੁਰ ਸ਼ਹਿਰੀ ਦੇ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਫਿਰੋਜ਼ਪੁਰ ਪਹੁੰਚਣ ਲਈ ਅਤੇ ਸਮਾਗਮ ਰੱਖਣ ਲਈ ਕੈਬਨਿਟ ਮੰਤਰੀ ਦਾ ਧੰਨਵਾਦ ਕੀਤਾ ।