Home Health ਆਮ ਆਦਮੀ ਕਲੀਨਿਕ ‘ਚ 41 ਟੈਸਟ ਤੇ ਦਵਾਈਆਂ ਮਿਲਣਗੀਆਂ ਮੁਫ਼ਤ : ਸਿਹਤ...

ਆਮ ਆਦਮੀ ਕਲੀਨਿਕ ‘ਚ 41 ਟੈਸਟ ਤੇ ਦਵਾਈਆਂ ਮਿਲਣਗੀਆਂ ਮੁਫ਼ਤ : ਸਿਹਤ ਮੰਤਰੀ ਚੇਤਨ ਸਿੰਘ

54
0


ਚੰਡੀਗੜ੍ਹ , 26 ਜੁਲਾਈ ( ਭਗਵਾਨ ਭੰਗੂ, ਲਿਕੇਸ਼ ਸ਼ਰਮਾਂ)-ਸਿਹਤ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਨੇ ਇਥੇ ਪ੍ਰੈਸ ਕਾਨਫਰੰਸ ਕਰ ਕੇ ਮੁਹੱਲਾ ਕਲੀਨਿਕਾਂ ਸਬੰਧੀ ਜਾਣਕਾਰੀ ਦਿੱਤੀ। ਕੈਬਨਿਟ ਮੰਤਰੀ ਜੌੜਾਮਾਜਰਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਵਾਲੀ 15 ਅਗਸਤ ਨੂੰ 75 ਆਮ ਆਦਮੀ ਕਲੀਨਿਆਂ ਨੂੰ ਲੋਕਾਂ ਦੇ ਹਵਾਲੇ ਕਰੇਗੀ। ਉਨ੍ਹਾਂ ਨੇ ਅੱਗੇ ਕਿਹਾ ਕਿ ਇਨ੍ਹਾਂ ਮੁਹੱਲਾ ਕਲੀਨਿਕਾਂ ਨੂੰ ਹਰ ਜ਼ਿਲ੍ਹੇ ਅਤੇ ਹਰ ਮੁਹੱਲੇ ਤੱਕ ਲਿਜਾਇਆ ਜਾਵੇਗਾ। ਉਨ੍ਹਾਂ ਨੇ ਦੱਸਿਆ ਕਿ ਇਨ੍ਹਾਂ ਮੁਹੱਲਾ ਕਲੀਨਿਕਾਂ ਵਿੱਚ 41 ਤਰ੍ਹਾਂ ਦੇ ਟੈਸਟ ਕੀਤੇ ਜਾਣਗੇ ਅਤੇ ਇਸ ਦੇ ਨਾਲ ਹੀ ਹਰ ਤਰ੍ਹਾਂ ਦੀ ਦਵਾਈ ਮੁਫ਼ਤ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਨੇ ਕਿਹਾ ਸਿਹਤ ਸਹੂਲਤਾਂ ਵਿੱਚ ਸੁਧਾਰ ਅੱਗੇ ਵੀ ਜਾਰੀ ਰਹੇਗੀ।ਜੌੜਾਮਾਜਰਾ ਨੇ ਕਿਹਾ ਕਿ ਆਮ ਆਮਦੀ ਕਲੀਨਿਕ ਵਿੱਚ 4 ਲੋਕਾਂ ਦਾ ਸਟਾਫ ਮੌਜੂਦ ਰਹੇਗਾ ਅਤੇ ਮਾਹਿਰ ਡਾਕਟਰ ਵੀ ਮੌਜੂਦ ਰਹੇਗਾ। ਕੈਬਨਿਟ ਮੰਤਰੀ ਨੇ ਕਿਹਾ ਕਿ ਕਈ ਵਾਰ ਲੋਕਾਂ ਨੂੰ ਇਲਾਜ ਲਈ ਬਹੁਤ ਦੂਰ ਜਾਣਾ ਪੈਂਦਾ ਹੈ। ਇਸ ਲਈ ਸਰਕਾਰ ਦੀ ਕੋਸ਼ਿਸ਼ ਹੈ ਕਿ ਲੋਕਾਂ ਨੂੰ ਸਿਹਤ ਸਹੂਲਤਾਂ ਉਨ੍ਹਾਂ ਦੇ ਘਰ ਦੇ ਨਜ਼ਦੀਕ ਹੀ ਉਪਲਬਧ ਕਰਵਾਈਆਂ ਜਾਣ।ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਕਲੀਨਿਕ ਦਾ ਕੰਮ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਪੰਜਾਬ ਦੇ ਸਾਰੇ ਲੋਕਾਂ ਦੀ ਪਹੁੰਚ ਤੱਕ ਇਲਾਜ ਨਹੀਂ ਆ ਜਾਂਦਾ ਹੈ। ਉਨ੍ਹਾਂ ਨੇ ਕਿਹਾ ਕਿ ਕਈ ਲੋਕਾਂ ਨੂੰ ਇਸ ਗੱਲ ਦਾ ਇਤਰਾਜ਼ ਹੈ ਕਿ ਵੱਡਾ ਹਸਪਤਾਲ ਉਨ੍ਹਾਂ ਦੇ ਘਰ ਦੇ ਨਜ਼ਦੀਕ ਹੀ ਹੈ।ਉਨ੍ਹਾਂ ਦੱਸਿਆ ਕਿ ਆਮ ਆਦਮੀ ਕਲੀਨਿਕ ਛੋਟੀ-ਮੋਟੀ ਬਿਮਾਰੀ ਜਿਵੇ ਖੰਘ, ਜ਼ੁਕਾਮ, ਬੁਖਾਰ ਜਾਂ ਬੀਪੀ, ਸ਼ੂਗਰ ਚੈਕ ਕਰਵਾਉਣੀ ਹੈ। ਇਸ ਲਈ ਖੋਲ੍ਹੇ ਗਏ ਹਨ ਤਾਂ ਜੋ ਲੋਕਾਂ ਨੂੰ ਛੋਟੀਆਂ ਬਿਮਾਰੀਆਂ ਲੈ ਵੱਡੇ ਹਸਪਤਾਲਾਂ ਵਿੱਚ ਨਾ ਜਾਣਾ ਪਵੇ।ਇਸ ਤਰ੍ਹਾਂ ਲੋਕਾਂ ਦੀ ਖੱਜਲ-ਖੁਆਰੀ ਵੀ ਘਟੇਗੀ। ਸੇਵਾ ਕੇਂਦਰਾਂ ਨੂੰ ਆਮ ਆਮ ਕਲੀਨਿਕ ਵਿੱਚ ਬਦਲਣ ਉਤੇ 18 ਲੱਖ ਦੀ ਮੁਰੰਮਤ ਦੇ ਸਵਾਲ ਉਪਰ ਮੰਤਰੀ ਨੇ ਕੋਈ ਜਵਾਬ ਨਹੀਂ ਦਿੱਤਾ।

LEAVE A REPLY

Please enter your comment!
Please enter your name here