Home Punjab ਸੰਯੁਕਤ ਕਿਸਾਨ ਮੋਰਚੇ ਵੱਲੋਂ ਰੇਲਗੱਡੀਆਂ ਦਾ ਚੱਕਾ ਜਾਮ ਕਰਨ ਦਾ ਐਲਾਨ

ਸੰਯੁਕਤ ਕਿਸਾਨ ਮੋਰਚੇ ਵੱਲੋਂ ਰੇਲਗੱਡੀਆਂ ਦਾ ਚੱਕਾ ਜਾਮ ਕਰਨ ਦਾ ਐਲਾਨ

52
0


ਚੰਡੀਗੜ੍ਹ, 26 ਜੁਲਾਈ ( ਰਿਤੇਸ਼ ਭੱਟ, ਲਿਕੇਸ਼ ਸ਼ਰਮਾਂ)-: ਕੇਂਦਰ ਸਰਕਾਰ ਵੱਲੋਂ ਐੱਮਐੱਸਪੀ ਉਪਰ ਬਣਾਈ ਗਈ ਕਮੇਟੀ ਖ਼ਿਲਾਫ਼ ਸੰਯੁਕਤ ਕਿਸਾਨ ਮੋਰਚੇ ਨੇ ਵੱਡਾ ਐਲਾਨ ਕੀਤਾ ਹੈ। ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਜਥੇਬੰਦੀ ਵੱਲੋਂ ਰੇਲ ਪਟੜੀਆਂ ਉਤੇ ਧਰਨਾ ਦੇਣ ਦਾ ਵੱਡਾ ਐਲਾਨ ਕੀਤਾ ਗਿਆ। ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਐਮਐਸਪੀ ਨੂੰ ਲੈ ਕੇ ਕੇਂਦਰ ਵੱਲੋਂ ਬਣਾਈ ਗਈ ਕਮੇਟੀ ਖ਼ਿਲਾਫ਼ ਰੋਸ ਧਰਨਾ ਦਿੱਤਾ ਜਾਵੇਗਾ।ਉਨ੍ਹਾਂ ਨੇ ਕਿਹਾ ਕਿ 31 ਜੁਲਾਈ ਨੂੰ ਸਵੇਰੇ 11 ਵਜੇ ਤੋਂ ਲੈ ਕੇ ਦੁਪਹਿਰ 3 ਵਜੇ ਤੱਕ ਰੇਲਗੱਡੀਆਂ ਦਾ ਚੱਕਾ ਜਾਮ ਕੀਤਾ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸੜਕਾਂ ਉਤੇ ਆਵਾਜਾਈ ਨਹੀਂ ਰੋਕੀ ਜਾਵੇਗੀ।ਖੇਤੀ ਮੁੱਦਿਆਂ ਨੂੰ ਲੈ ਕੇ ਕੇਂਦਰ ਸਰਕਾਰ ਵੱਲੋਂ ਬਣਾਈ ਗਈ ਕਮੇਟੀ ਸਬੰਧੀ ਸੰਯੁਕਤ ਕਿਸਾਨ ਮੋਰਚਾ ਨੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਇਹ ਕਮੇਟੀ ਕੇਂਦਰ ਸਰਕਾਰ ਦੀ ਕਠਪੁਤਲੀ ਹੈ। ਇਸ ਇਲਾਵਾ ਉਨ੍ਹਾ ਨੇ ਕਿਹਾ ਕਿ 18, 19 ਅਤੇ 20 ਅਗਸਤ ਨੂੰ ਲਖੀਮਪੁਰ ਖੀਰੀ ਵਿੱਚ 75 ਘੰਟੇ ਦਾ ਅੰਦੋਲਨ ਕੀਤਾ ਜਾਵੇਗਾ।ਉਨ੍ਹਾਂ ਨੇ ਕਿਹਾ ਕਿ ਅੰਦੋਲਨ ਦੌਰਾਨ ਸ਼ਹੀਦ ਹੋਏ 115 ਕਿਸਾਨਾਂ ਦੇ ਪਰਿਵਾਰ ਨੂੰ ਅਜੇ ਤੱਕ ਕੋਈ ਵੀ ਨੌਕਰੀ ਨਹੀਂ ਦਿੱਤੀ ਗਈ।ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਸਿਘ ਮਾਨ ਨੂੰ ਕਿਹਾ ਕਿ ਉਹ ਜਲਦ ਸ਼ਹੀਦਾਂ ਦੇ ਪਰਿਵਾਰਾਂ ਨੂੰ ਨੌਕਰੀਆਂ ਦੇਣ। ਉਨ੍ਹਾਂ ਨੇ ਅੱਗੇ ਕਿਹਾ ਕਿ ਮਾਨ ਸਰਕਾਰ ਨੇ ਮੂੰਗੀ ਦੀ ਫਸਲ ਉਤੇ ਐਮਐਸਪੀ ਨਹੀਂ ਦਿੱਤੀ।4 ਤੋਂ 5 ਹਜ਼ਾਰ ਰੁਪਏ ਦੀ ਕਿਸਾਨਾਂ ਨੂੰ ਰੇਟ ਮਿਲਿਆ ਹੈ ਜਦਕਿ ਪੰਜਾਬ ਸਰਕਾਰ ਨੇ 7200 ਰੁਪਏ ਭਾਅ ਤੈਅ ਕੀਤਾ ਸੀ।

LEAVE A REPLY

Please enter your comment!
Please enter your name here