Home crime ਫਰੀਦਕੋਟ ਮੈਡੀਕਲ ਕਾਲਜ ਦੇ ਡਾਕਟਰ ਨੇ ਪੀਜੀ ਦੀ ਦੂਜੀ ਮੰਜ਼ਿਲ ਤੋਂ ਮਾਰੀ...

ਫਰੀਦਕੋਟ ਮੈਡੀਕਲ ਕਾਲਜ ਦੇ ਡਾਕਟਰ ਨੇ ਪੀਜੀ ਦੀ ਦੂਜੀ ਮੰਜ਼ਿਲ ਤੋਂ ਮਾਰੀ ਛਾਲ

79
0


ਫਰੀਦਕੋਟ, 2 ਅਗਸਤ ( ਬੌਬੀ ਸਹਿਜਲ)-ਵਾਈਸ ਚਾਂਸਲਰ ਡਾ: ਰਾਜ ਬਹਾਦਰ ਦੇ ਆਰਥੋ ਵਾਰਡ ‘ਚ ਡਿਊਟੀ ਕਰ ਰਹੇ ਇਕ ਡਾਕਟਰ ਨੇ ਪੀ.ਜੀ. ਦੀ ਦੂਜੀ ਮੰਜ਼ਿਲ ਤੋਂ ਛਾਲ ਮਾਰ ਦਿੱਤੀ, ਜਿਸ ਕਾਰਨ ਉਸ ਦੀਆਂ ਦੋਵੇਂ ਲੱਤਾਂ ਦੀਆਂ ਹੱਡੀਆਂ ਟੁੱਟ ਗਈਆਂ, ਡਾਕਟਰ ਨੂੰ ਜ਼ਖਮੀ ਹਾਲਤ ‘ਚ ਮੈਡੀਕਲ ਕਾਲਜ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ | . ਐੱਮਬੀਬੀਐੱਸ ਫਾਈਨਲ ਈਅਰ ਦਾ ਵਿਦਿਆਰਥੀ ਸ਼ੇਖਰ ਰਤਨ ਮਹਾਰਾਸ਼ਟਰ ਦੇ ਨਾਸਿਕ ਜ਼ਿਲ੍ਹੇ ਦਾ ਰਹਿਣ ਵਾਲਾ ਦੱਸਿਆ ਜਾਂਦਾ ਹੈ।ਉਹ ਛੇ ਮਹੀਨਿਆਂ ਦੀ ਇੰਟਰਨਸ਼ਿਪ ਕਰ ਰਿਹਾ ਸੀ। ਘਟਨਾ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ, ਹਾਲਾਂਕਿ ਬਾਬਾ ਫਰੀਦ ਯੂਨੀਵਰਸਿਟੀ ਕਰਮਚਾਰੀ ਯੂਨੀਅਨ ਦੇ ਸੂਬਾ ਪ੍ਰਧਾਨ ਯਕਸ਼ਪਾਲ ਸਿੰਘ ਨੇ ਦੱਸਿਆ ਕਿ ਇੱਥੇ ਐੱਮ.ਬੀ.ਬੀ.ਐੱਸ. ਅਤੇ ਐੱਮ.ਡੀ. ਦੀ ਪੜ੍ਹਾਈ ਕਰ ਰਹੇ ਵਿਦਿਆਰਥੀ ਭਾਰੀ ਦਬਾਅ ਹੇਠ ਹਨ, ਜਿਸ ਕਾਰਨ ਵਿਦਿਆਰਥੀਆਂ ਵੱਲੋਂ ਦਬਾਅ ਘੱਟ ਕਰਨ ਲਈ ਕਈ ਵਾਰ ਐੱਸ. ਯੂਨੀਵਰਸਿਟੀ ਨੂੰ ਲਿਖ ਕੇ ਡਿਊਟੀਆਂ ਘੱਟ ਕਰਨ ਦੀ ਮੰਗ ਕੀਤੀ ਗਈ ਹੈ ਪਰ ਯੂਨੀਵਰਸਿਟੀ ਪ੍ਰਸ਼ਾਸਨ ਡਿਊਟੀਆਂ ਨਹੀਂ ਘਟਾ ਰਿਹਾ, ਇਸੇ ਪ੍ਰੇਸ਼ਾਨੀ ਦੇ ਚੱਲਦਿਆਂ ਸ਼ੇਖਰ ਨੇ ਫਰੀਦਕੋਟ ਸ਼ਹਿਰ ਦੇ ਜਾਨੀਆ ਇਲਾਕੇ ‘ਚ ਇਕ ਪ੍ਰਾਈਵੇਟ ਪੀਜੀ ਦੀ ਦੂਜੀ ਮੰਜ਼ਿਲ ਤੋਂ ਛਾਲ ਮਾਰ ਦਿੱਤੀ।

LEAVE A REPLY

Please enter your comment!
Please enter your name here