Home crime ਪਟਿਆਲਾ ਕੇਂਦਰੀ ਜੇਲ੍ਹ ‘ਚੋਂ 19 ਮੋਬਾਈਲ ਬਰਾਮਦ,

ਪਟਿਆਲਾ ਕੇਂਦਰੀ ਜੇਲ੍ਹ ‘ਚੋਂ 19 ਮੋਬਾਈਲ ਬਰਾਮਦ,

63
0


ਪਟਿਆਲਾ, 7 ਅਗਸਤ ( ਭਗਵਾਨ ਭੰਗੂ, ਲਿਕੇਸ਼ ਸ਼ਰਮਾਂ)-ਪਟਿਆਲਾ ਕੇਂਦਰੀ ਜੇਲ੍ਹ ‘ਚੋਂ 19 ਮੋਬਾਈਲ ਬਰਾਮਦ ਹੋਏ ਹਨ। ਇਨ੍ਹਾਂ ਮੋਬਾਈਲਾਂ ਨੂੰ ਜੇਲ੍ਹ ਦੀ ਬੈਰਕ ‘ਚ ਫਰਸ਼ ਤੇ ਕੰਧ ‘ਤੇ ਵਿੱਥਾਂ ਬਣਾ ਕੇ ਲੁਕੋਇਆ ਗਿਆ ਸੀ। ਜੇਲ੍ਹ ਅਧਿਕਾਰੀਆਂ ਨੇ ਐਤਵਾਰ ਸਵੇਰੇ ਲਗਾਤਾਰ 3 ਘੰਟੇ ਵਿਸ਼ੇਸ਼ ਚੈਕਿੰਗ ਕੀਤੀ, ਜਿਸ ਵਿਚ ਇਹ ਬਰਾਮਦਗੀ ਹੋਈ ਹੈ। ਜੇਲ੍ਹ ਸੁਪਰਡੈਂਟ ਮਨਜੀਤ ਸਿੰਘ ਟਿਵਾਣਾ ਨੇ ਦੱਸਿਆ ਕਿ ਖਾਸ ਗੱਲ ਇਹ ਹੈ ਕਿ ਸਾਰੇ ਮੋਬਾਈਲ ਕੀ-ਪੈਡ ਵਾਲੇ ਹਨ। ਹੁਣ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਕਿ ਇਨ੍ਹਾਂ ਮੋਬਾਈਲਾਂ ਦੀ ਵਰਤੋਂ ਕੌਣ ਕਰ ਰਿਹਾ ਸੀ।ਕਿੱਥੇ ਤੇ ਕਿਸ ਨਾਲ ਗੱਲਬਾਤ ਕੀਤੀ ਗਈ ਸੀ। ਇਸ ਦੀ ਪੁਸ਼ਟੀ ਕਰਦਿਆਂ ਜੇਲ੍ਹ ਮੰਤਰੀ ਹਰਜੋਤ ਬੈਂਸ ਨੇ ਟਵੀਟ ਕਰ ਕੇ ਦੱਸਿਆ ਕਿ ਜੇਲ੍ਹਾਂ ਨੂੰ ਨਸ਼ਾ ਮੁਕਤ ਬਣਾਉਣ ਲਈ ਚੈਕਿੰਗ ਕੀਤੀ ਜਾ ਰਹੀ ਹੈ।ਪੰਜਾਬ ਕਾਂਗਰਸ ਦੇ ਆਗੂ ਤੇ ਸਾਬਕਾ ਕ੍ਰਿਕਟਰ ਨਵਜੋਤ ਸਿੱਧੂ (Navjot Singh Sidhu), ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਤੇ ਪੰਜਾਬੀ ਗਾਇਕ ਦਲੇਰ ਮਹਿੰਦੀ ਵੀ ਇਸ ਜੇਲ੍ਹ ‘ਚ ਬੰਦ ਹਨ। ਰੋਡ ਰੇਜ ਮਾਮਲੇ ‘ਚ ਸਿੱਧੂ ਇਕ ਸਾਲ ਦੀ ਸਜ਼ਾ ਕੱਟ ਰਹੇ ਹਨ। ਇਸ ਦੇ ਨਾਲ ਹੀ ਦਲੇਰ ਨੂੰ ਮਨੁੱਖੀ ਤਸਕਰੀ ਦੇ ਮਾਮਲੇ ‘ਚ 3 ਸਾਲ ਦੀ ਕੈਦ ਹੋਈ ਹੈ।

LEAVE A REPLY

Please enter your comment!
Please enter your name here