Home Political ਲੰਪੀ ਸਕਿਨ ਬੀਮਾਰੀ: ਗੋਟ ਪੌਕਸ ਦਵਾਈ ਦੀਆਂ 1,67,000 ਹੋਰ ਡੋਜ਼ਿਜ਼ ਕੱਲ੍ਹ ਸਵੇਰੇ...

ਲੰਪੀ ਸਕਿਨ ਬੀਮਾਰੀ: ਗੋਟ ਪੌਕਸ ਦਵਾਈ ਦੀਆਂ 1,67,000 ਹੋਰ ਡੋਜ਼ਿਜ਼ ਕੱਲ੍ਹ ਸਵੇਰੇ ਪਹੁੰਚਣਗੀਆਂ ਪੰਜਾਬ: ਲਾਲਜੀਤ ਸਿੰਘ ਭੁੱਲਰ

61
0

ਅਹਿਮਦਾਬਾਦ ਤੋਂ ਹਵਾਈ ਜਹਾਜ਼ ਰਾਹੀਂ ਪਹੁੰਚੇਗੀ ਦਵਾਈ

ਚੰਡੀਗੜ੍ਹ, 8 ਅਗਸਤ: ( ਰਾਜੇਸ਼ ਜੈਨ, ਰਿਤੇਸ਼ ਭੱਟ) –

ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਇਥੇ ਦੱਸਿਆ ਕਿ ਲੰਪੀ ਸਕਿੱਨ ਬੀਮਾਰੀ ਤੋਂ ਪਸ਼ੂਆਂ ਨੂੰ ਬਚਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਨਿਰੰਤਰ ਜੀਅ-ਤੋੜ ਯਤਨ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਗੋਟ ਪੌਕਸ ਦਵਾਈ ਦੀ 1,67,000 ਹੋਰ ਡੋਜ਼ਿਜ਼ ਦੀ ਦੂਜੀ ਖੇਪ ਕੱਲ੍ਹ ਸਵੇਰੇ (9 ਅਗਸਤ) ਨੂੰ ਹਵਾਈ ਜਹਾਜ਼ ਰਾਹੀਂ ਅਹਿਮਦਾਬਾਦ ਤੋਂ ਪੰਜਾਬ ਪਹੁੰਚੇਗੀ।

ਉਨ੍ਹਾਂ ਦੱਸਿਆ ਕਿ ਇਹ ਦਵਾਈ ਭਾਰਤੀ ਪਸ਼ੂ ਖੋਜ ਸੰਸਥਾ ਇੱਜ਼ਤ ਨਗਰ (ਉਤਰ ਪ੍ਰਦੇਸ਼) ਵੱਲੋਂ ਪ੍ਰਮਾਣਿਤ ਹੈ, ਜੋ 9 ਅਗਸਤ, 2022 ਦੀ ਸਵੇਰ ਤੱਕ ਚੰਡੀਗੜ੍ਹ ਪਹੁੰਚ ਜਾਵੇਗੀ।

ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਵਿਭਾਗ ਦੇ ਉਚ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਸੇ ਦਿਨ ਸ਼ਾਮ ਤੋਂ ਪਹਿਲਾਂ-ਪਹਿਲਾਂ ਇਹ ਦਵਾਈ ਹਰ ਹੀਲੇ ਸੂਬੇ ਦੇ ਸਾਰੇ ਜ਼ਿਲ੍ਹਿਆਂ ਅਤੇ ਬੀਮਾਰੀ ਪ੍ਰਭਾਵਤ ਖੇਤਰਾਂ ਵਿੱਚ ਪੁੱਜਦੀ ਕੀਤੀ ਜਾਵੇ ਤਾਂ ਜੋ ਸਿਹਤਮੰਦ ਪਸ਼ੂਆਂ ਨੂੰ ਲਾਗ ਤੋਂ ਪਹਿਲਾਂ ਹੀ ਬਚਾਇਆ ਜਾ ਸਕੇ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਬੀਤੇ ਕੱਲ੍ਹ ਸਰਕਾਰ ਵੱਲੋਂ ਗੋਟ ਪੌਕਸ ਦਵਾਈ ਦੀਆਂ 66,666 ਡੋਜ਼ਿਜ਼ ਸਮੂਹ ਜ਼ਿਲ੍ਹਿਆਂ ਵਿੱਚ ਵੰਡੀਆ ਜਾ ਚੁੱਕੀਆਂ ਹਨ। ਸਰਕਾਰ ਵੱਲੋਂ ਇਹ ਦਵਾਈ ਸਿਹਤਮੰਦ ਪਸ਼ੂਆਂ ਨੂੰ ਬਿਲਕੁਲ ਮੁਫ਼ਤ ਲਗਾਈ ਜਾ ਰਹੀ ਹੈ।

LEAVE A REPLY

Please enter your comment!
Please enter your name here