Home crime ਭੈਣ ਨਾਲ ਰੱਖੜੀ ਬੰਨ੍ਹਣ ਜਾ ਰਹੇ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਭੈਣ ਨਾਲ ਰੱਖੜੀ ਬੰਨ੍ਹਣ ਜਾ ਰਹੇ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

56
0


ਮੋਗਾ, 10 ਅਗਸਤ ( ਕੁਲਵਿੰਦਰ ਸਿੰਘ)-ਸਥਾਨਕ ਦੱਤ ਰੋਡ ‘ਤੇ ਬੁੱਧਵਾਰ ਨੂੰ ਸਵੇਰੇ ਆਪਣੀ ਭੈਣ ਦੇ ਨਾਲ ਪਿੰਡ ਮੇਹਣਾ ਸਥਿਤ ਮਾਸੀ ਦੇ ਘਰ ਰੱਖੜੀ ਬੰਨ੍ਹਣ ਜਾ ਰਹੇ ਇਕ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ ਹੋ ਗਈ ਹੈ। ਹਾਦਸੇ ਤੋਂ ਬਾਅਦ ਬੱਸ ਚਾਲਕ ਮੌਕੇ ਤੋਂ ਫਰਾਰ ਹੋ ਗਿਆ।ਸਿਵਲ ਹਸਪਤਾਲ ‘ਚ ਮੌਜੂਦ 21 ਸਾਲਾ ਮ੍ਰਿਤਕ ਕੁਲਦੀਪ ਸਿੰਘ ਪੁੱਤਰ ਜਸਵਿੰਦਰ ਸਿੰਘ ਨਿਵਾਸੀ ਛੂਛਕ ਜ਼ਿਲ੍ਹਾ ਫਿਰੋਜ਼ਪੁਰ ਦੀ ਭੈਣ ਸੁਰਜੀਤ ਕੌਰ ਨੇ ਦੱਸਿਆ ਕਿ ਉਹ ਆਪਣੇ ਭਰਾ ਕੁਲਦੀਪ ਸਿੰਘ ਨਾਲ ਮੇਹਨਾ ਸਥਿਤ ਆਪਣੀ ਮਾਸੀ ਦੇ ਬੇਟਿਆਂ ਨੂੰ ਰੱਖੜੀ ਬੰਨ੍ਹਣ ਲਈ ਮੋਟਰਸਾਈਕਲ ‘ਤੇ ਜਾ ਰਹੇ ਸਨ, ਜਦੋਂ ਉਹ ਦੱਤ ਰੋਡ ਨੇੜੇ ਪਹੁੰਚੇ ਤਾਂ ਬੱਸ ਸਟੈਂਡ ਵੱਲੋਂ ਇਕ ਤੇਜ਼ ਰਫ਼ਤਾਰ ਬੱਸ ਆਈ, ਜਿਸ ਦੇ ਡਰਾਈਵਰ ਨੇ ਗ਼ਲਤ ਦਿਸ਼ਾ ‘ਚ ਆ ਕੇ ਉਸ ਦੇ ਭਰਾ ਦੇ ਮੋਟਰਸਾਈਕਲ ਨੂੰ ਲਪੇਟ ‘ਚ ਲੈ ਲਿਆ। ਹਾਦਸੇ ਦੌਰਾਨ ਉਸ ਦਾ ਭਰਾ ਸੜਕ ‘ਤੇ ਜਾਣ ਡਿੱਗਾ ਜਿਸਦੀ ਮੌਕੇ ‘ਤੇ ਮੌਤ ਹੋ ਗਈ ਜਦਕਿ ਉਸ ਦਾ ਬਚਾਅ ਹੋ ਗਿਆ।ਹਾਦਸੇ ਦੌਰਾਨ ਬੱਸ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਦੂਸਰੇ ਪਾਸੇ ਥਾਣਾ ਸਿਟੀ ਵਨ ਪੁਲਿਸ ਨੇ ਘਟਨਾ ਸਬੰਧੀ ਆਸਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੇ ਆਧਾਰ ‘ਤੇ ਕਾਰਵਾਈ ਸ਼ੁਰੂ ਕਰਦੇ ਹੋਏ ਲਾਸ਼ ਨੂੰ ਪੋਸਟਮਾਰਟਮ ਲਈ ਮੋਗਾ ਦੇ ਸਿਵਲ ਹਸਪਤਾਲ ਦੇ ਮੁਰਦਾਘਾਰ ਵਿਚ ਰਖਵਾਉਣ ਉਪਰੰਤ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here