Home Health ਪੰਜਾਬ ਸਰਕਾਰ ਨੇ ਕੋਰੋਨਾ ਨੂੰ ਲੈ ਕੇ ਨਵੀਂ ਐਡਵਾਈਜ਼ਰੀ ਕੀਤੀ ਜਾਰੀ

ਪੰਜਾਬ ਸਰਕਾਰ ਨੇ ਕੋਰੋਨਾ ਨੂੰ ਲੈ ਕੇ ਨਵੀਂ ਐਡਵਾਈਜ਼ਰੀ ਕੀਤੀ ਜਾਰੀ

73
0


ਚੰਡੀਗੜ੍ਹ, 13 ਅਗਸਤ ( ਰਾਜੇਸ਼ ਜੈਨ, ਭਗਵਾਨ ਭੰਗੂ)-: ਦੇਸ਼ ਭਰ ਵਿੱਚ ਕੋਰੋਨਾ ਦੇ ਕੇਸ ਦਿਨੋਂ-ਦਿਨ ਵੱਧ ਰਹੇ ਹਨ ਉਥੇ ਹੀ ਪੰਜਾਬ ਵਿੱਚ ਕੋਰੋਨਾ ਵਾਇਰਸ ਮੁੜ ਪੈਰ ਪਸਾਰਦਾ ਜਾ ਰਿਹਾ ਹੈ। ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆ ਵਿੱਚ ਕੋਰੋਨਾ ਦੇ ਕੇਸ ਸਾਹਮਣੇ ਆ ਰਹੇ ਹਨ ਜਿਸ ਨੂੰ ਮੱਦੇਨਜ਼ਰ ਰੱਖਦੇ ਹੋਏ ਪੰਜਾਬ ਸਰਕਾਰ ਕੋਰੋਨਾ ਦੀ ਨਵੀਂ ਐਡਵਾਈਜ਼ਰੀ ਜਾਰੀ ਕੀਤੀ ਹੈ।ਭੀੜ ਵਾਲੀਆਂ ਥਾਵਾਂ ਉੱਤੇ ਜਾਣ ਸਮੇਂ ਇਕ-ਦੂਜੇ ਤੋਂ ਦੋ ਗਜ਼ ਦੀ ਦੂਰੀ ਬਣਾ ਕੇ ਰੱਖਣੀ ਲਾਜ਼ਮੀ ਹੈ। ਸਰਕਾਰ ਨੇ ਕਿਹਾ ਹੈ ਕਿ ਕੋਰੋਨਾ ਵਾਇਰਸ ਮੁੜ ਤੋਂ ਪੈਰ ਪਸਾਰਦਾ ਜਾ ਰਿਹਾ ਹੈ। ਐਡਵਾਈਜ਼ਰੀ ਵਿੱਚ ਖਾਸ ਹਦਾਇਤ ਦਿੱਤੀ ਹੈ ਕਿ ਕੋਰੋਨਾ ਤੋਂ ਬਚਣ ਲਈ ਇਕ-ਦੂਜੇ ਤੋਂ ਦੋ ਗਜ਼ ਦੀ ਦੂਰੀ ਬਣਾ ਕੇ ਰੱਖਣੀ ਜ਼ਰੂਰੀ ਹੈ।ਕੋਰੋਨਾ ਦੇ ਵੱਧਦੇ ਕੇਸਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਭੀੜ ਵਾਲੀਆਂ ਥਾਵਾਂ ਉੱਤੇ ਜਾਣ ਵੇਲੇ ਮਾਸਕ ਪਹਿਣਨਾ ਲਾਜ਼ਮੀ ਕਰ ਦਿੱਤਾ ਹੈ। ਇਸ ਤੋਂ ਇਲਾਵਾ ਸਰਕਾਰ ਨੇ ਕਿਹਾ ਹੈ ਕਿ ਸਰਕਾਰੀ ਜਾਂ ਪ੍ਰਾਈਵੇਟ ਦਫ਼ਤਰਾਂ ਵਿੱਚ ਵੀ ਮਾਸਕ ਪਹਿਣਨਾ ਜ਼ਰੂਰੀ ਕਰ ਦਿੱਤਾ ਹੈ। ਕੋਰੋਨਾ ਤੋਂ ਬਚਣ ਲਈ ਮਾਸਕ ਪਹਿਣਨ ਦੀ ਹਦਾਇਤ ਦਿੱਤੀ ਗਈ ਹੈ।ਪੰਜਾਬ ਸਰਕਾਰ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਕਿਸੇ ਵਿਅਕਤੀ ਵਿੱਚ ਕੋਰੋਨਾ ਦੇ ਲੱਛਣ ਆਉਂਦੇ ਹਨ ਤਾਂ ਉਹ ਆਪਣੀ ਜ਼ਿੰਮੇਵਾਰੀ ਸਮਝ ਕੇ ਆਪਣਾ ਕੋਰੋਨਾ ਟੈਸਟ ਕਰਵਾਉਣ।ਕੋਰੋਨਾ ਨੂੰ ਰੋਕਣ ਲਈ ਕੋਰੋਨਾ ਦੀ ਟੈਸਟਿੰਗ ਵੱਧ ਤੋਂ ਵੱਧ ਕਰਨ ਦੀ ਹਦਾਇਤ ਕੀਤੀ ਗਈ ਹੈ। ਸਰਕਾਰ ਦਾ ਕਹਿਣਾ ਹੈ ਕਿ ਕੋਰੋਨਾ ਤੋਂ ਬਚਣ ਲਈ ਟੈਸਟਿੰਗ ਪ੍ਰਕਿਰਿਆ ਉੱਤੇ ਜ਼ੋਰ ਦੇਣ ਦੀ ਜ਼ਰੂਰਤ ਹੈ।ਪੰਜਾਬ ਸਰਕਾਰ ਨੇ ਐਡਵਾਈਜ਼ਰੀ ਵਿੱਚ ਕਿਹਾ ਹੈ ਕਿ ਹਰ ਵਿਅਕਤੀ ਨੂੰ ਕੋਰੋਨਾ ਵੈਕਸੀਨ ਲਗਾਉਣੀ ਜ਼ਰੂਰੀ ਹੈ। ਸਰਕਾਰ ਵੱਲੋਂ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਕਿ ਲੋਕ ਵੱਧ ਤੋਂ ਵੱਧ ਵੈਕਸੀਨ ਲਗਾਉਣ।

LEAVE A REPLY

Please enter your comment!
Please enter your name here