Home crime ਪਾਕਿਸਤਾਨ ‘ਚ ਵਾਪਰਿਆ ਭਿਆਨਕ ਹਾਦਸਾ, 13 ਲੋਕਾਂ ਦੀ ਮੌਤ

ਪਾਕਿਸਤਾਨ ‘ਚ ਵਾਪਰਿਆ ਭਿਆਨਕ ਹਾਦਸਾ, 13 ਲੋਕਾਂ ਦੀ ਮੌਤ

59
0

ਇਸਲਾਮਾਬਾਦ: ਪਾਕਿਸਤਾਨ ਦੇ ਪੂਰਬੀ ਪੰਜਾਬ ਸੂਬੇ ਦੇ ਰਹੀਮ ਯਾਰ ਖਾਨ ਸ਼ਹਿਰ ‘ਚ ਇਕ ਯਾਤਰੀ ਬੱਸ ਨਾਲ ਟਰੱਕ ਦੀ ਟੱਕਰ ‘ਚ ਘੱਟੋ-ਘੱਟ 13 ਲੋਕਾਂ ਦੀ ਮੌਤ ਹੋ ਗਈ ਅਤੇ 5 ਜ਼ਖਮੀ ਹੋ ਗਏ। ਬਚਾਅ ਕਰਮਚਾਰੀਆਂ ਨੇ ਸਥਾਨਕ ਮੀਡੀਆ ਨੂੰ ਦੱਸਿਆ ਕਿ ਖੰਡ ਦੀਆਂ ਬੋਰੀਆਂ ਨਾਲ ਭਰਿਆ ਟਰੱਕ ਫਿਰੋਜ਼ਾ ਸੈਂਟਰਲ ਰੋਡ ‘ਤੇ ਇਕ ਯਾਤਰੀ ਬੱਸ ‘ਤੇ ਪਲਟ ਗਿਆ। ਸਮਾਚਾਰ ਏਜੰਸੀ ਦੀ ਰਿਪੋਰਟ ਮੁਤਾਬਕ ਬਚਾਅ ਕਾਰਜ ਵਿਚ 10 ਐਮਰਜੈਂਸੀ ਵਾਹਨਾਂ ਦੇ ਨਾਲ-ਨਾਲ ਕ੍ਰੇਨਾਂ ਨੂੰ ਤਾਇਨਾਤ ਕੀਤਾ ਗਿਆ ਹੈ। ਇਸ ਦੌਰਾਨ ਭਾਰੀ ਮੀਂਹ ਕਾਰਨ ਬਚਾਅ ਕਾਰਜ ‘ਚ ਰੁਕਾਵਟ ਆਈ।

ਅਧਿਕਾਰੀਆਂ ਨੇ ਦੱਸਿਆ ਕਿ ਬਚਾਅ ਦਲ ਨੇ ਬੱਸ ‘ਚੋਂ ਲਾਸ਼ਾਂ ਨੂੰ ਕੱਢਣਾ ਸ਼ੁਰੂ ਕਰ ਦਿੱਤਾ ਹੈ। ਪਹਿਲਾਂ 5 ਲੋਕਾਂ ਦੀਆਂ ਲਾਸ਼ਾਂ ਕੱਢੀਆਂ ਗਈਆਂ ਸਨ, ਹੁਣ ਲਾਸ਼ਾਂ ਦੀ ਗਿਣਤੀ 13 ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਜ਼ਖਮੀਆਂ ਨੂੰ ਇਲਾਜ ਲਈ ਨੇੜੇ ਦੇ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਪਾਕਿਸਤਾਨ ਵਿੱਚ ਸੜਕ ਹਾਦਸੇ ਅਕਸਰ ਹੁੰਦੇ ਰਹਿੰਦੇ ਹਨ। ਇਸ ਦੇ ਮੁੱਖ ਕਾਰਨਾਂ ਵਿੱਚ ਮਾੜੇ ਵਾਹਨਾਂ ਦੀ ਸਾਂਭ-ਸੰਭਾਲ, ਖਸਤਾਹਾਲ ਸੜਕਾਂ ਅਤੇ ਸੜਕ ਸੁਰੱਖਿਆ ਉਪਾਵਾਂ ਦੀ ਅਣਗਹਿਲੀ ਹੈ।

LEAVE A REPLY

Please enter your comment!
Please enter your name here