ਲੁਧਿਆਣਾ , 15 ਅਗਸਤ ( ਰਿਤੇਸ਼ ਭੱਟ)- ਦੁਰਗੀ ‘ਚ ਗੋਲੀ ਚਲਾਉਣ ਵਾਲੇ ਜਤਿੰਦਰਪਾਲ ਸਿੰਘ ਸਪੇਟੀ ਜੋ ਕਿ ਡੀ.ਐਮ.ਸੀ. ਹਸਪਤਾਲ ਵਿੱਚ ਜ਼ੇਰੇ ਇਲਾਜ ਹੈ। ਇਸ ਘਟਨਾ ਦੀ ਜਾਣਕਾਰੀ ਉਸ ਦੇ ਭਰਾ ਦਵਿੰਦਰਪਾਲ ਸਿੰਘ ਰਿੰਪੂ ਨੇ ਦਿੱਤੀ। ਰਿੰਪੂ ਨੇ ਪੁਲਿਸ ਨੂੰ ਦੱਸਿਆ ਕਿ ਮੇਰੇ ਭਰਾ ‘ਤੇ ਕਰੀਬ 10-15 ਵਿਅਕਤੀਆਂ ਨੇ ਹਮਲਾ ਕਰ ਦਿੱਤਾ ਅਤੇ ਮੇਰੇ ਭਰਾ ਨੇ ਆਪਣੀ ਜਾਨ ਬਚਾਉਣ ਲਈ ਗੋਲੀ ਚਲਾ ਦਿੱਤੀ। ਰਿੰਪੂ ਨੇ ਦੱਸਿਆ ਕਿ ਮੁਲਜ਼ਮ ਦਾ ਪਹਿਲਾਂ ਹੀ ਜਾਇਦਾਦ ਨੂੰ ਲੈ ਕੇ ਝਗੜਾ ਚੱਲ ਰਿਹਾ ਹੈ ਅਤੇ ਮਾਮਲਾ ਅਦਾਲਤ ਵਿੱਚ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਦੋਸ਼ੀਆਂ ਦੀ ਜ਼ਮਾਨਤ ਵੀ ਰੱਦ ਹੋ ਚੁੱਕੀ ਹੈ। ਇਸ ਘਟਨਾ ‘ਚ ਦੋ ਲੋਕ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।