Home Education ਪੰਜਾਬ ਸਰਕਾਰ ਵੱਲੋਂ ਸ਼ਹੀਦ ਭਗਤ ਸਿੰਘ ਸਿੱਖਿਆ ਫੰਡ ਦਾ ਆਰੰਭ

ਪੰਜਾਬ ਸਰਕਾਰ ਵੱਲੋਂ ਸ਼ਹੀਦ ਭਗਤ ਸਿੰਘ ਸਿੱਖਿਆ ਫੰਡ ਦਾ ਆਰੰਭ

74
0

ਚੰਡੀਗੜ੍ਹ, 16 ਅਗਸਤ ( ਭਗਵਾਨ ਭੰਗੂ, ਲਿਕੇਸ਼ ਸ਼ਰਮਾਂ)- ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਸਿੱਖਿਆ ਮੰਤਰੀ ਮੀਤ ਹੇਅਰ ਅਤੇ ਪੰਜਾਬ ਤੋਂ ਰਾਜ ਸਭਾ ਦੇ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਅੱਜ ਆਰਥਿਕ ਤੌਰ ਤੇ ਕਮਜ਼ੋਰ ਪ੍ਰਤਿਭਾਸ਼ਾਲੀ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਲਈ ਮਾਲੀ ਸਹਾਇਤਾ ਦੇਣ ਵਾਸਤੇ ਸ਼ਹੀਦ ਭਗਤ ਸਿੰਘ ਸਿੱਖਿਆ ਫੰਡ  ਸ਼ੁਰੂ ਕੀਤਾ ਹੈ। ਇਸ ਫੰਡ ਵਿੱਚ ਵਿਕਰਮਜੀਤ ਸਿੰਘ ਸਾਹਨੀ ਜੋ ਕਿ ਵਰਲਡ ਪੰਜਾਬੀ ਆਰਗੇਨਾਈਜੇਸ਼ਨ ਦੇ ਅੰਤਰ ਰਾਸ਼ਟਰੀ ਪ੍ਰਧਾਨ ਅਤੇ ਸੰਨ ਫਾਊਂਡੇਸ਼ਨ ਦੇ ਚੇਅਰਮੈਨ ਵੀ ਹਨ, ਹਰ ਸਾਲ 50 ਲੱਖ ਰੁਪਏ ਦਾ ਯੋਗਦਾਨ ਦੇਣਗੇ।

ਆਰਥਿਕ ਤੌਰ ਤੇ ਕਮਜ਼ੋਰ ਪੰਜਾਬ ਦੇ ਵੱਖ ਵੱਖ ਪ੍ਰਤਿਭਾਸ਼ਾਲੀ ਵਿਦਿਆਰਥੀਆਂ ਨੂੰ ਜਿਹੜੇ ਉੱਚ ਸਿੱਖਿਆ ਹਾਸਿਲ ਕਰਨ ਦੇ ਚਾਹਵਾਨ ਹੋਣਗੇ ਪਰ ਆਰਥਿਕ ਤੰਗੀ ਕਾਰਣ ਪੜਾਈ ਜਾਰੀ ਨਹੀਂ ਰੱਖ ਸਕਦੇ , ਇਸ ਫੰਡ ਚੋਂ ਰਾਸ਼ੀ ਦਿੱਤੀ ਜਾਵੇਗੀ । ਇਸ ਮਕਸਦ ਲਈ ਕੁਲਤਾਰ ਸਿੰਘ ਸੰਧਵਾਂ ਦੀ ਅਗਵਾਈ ਹੇਠ ਇਕ ਕਮੇਟੀ ਕਾਇਮ ਕੀਤੀ ਗਈ ਹੈ ਜਿਸਦੇ ਉਪ ਪ੍ਰਧਾਨ ਮੀਤ ਹੇਅਰ ਹੋਣਗੇ। ਇਹ ਕਮੇਟੀ ਯੋਗ ਤੇ ਲੋੜਵੰਦ ਵਿਦਿਆਰਥੀਆਂ ਦੀ ਚੋਣ ਕਰਕੇ ਮਾਲੀ ਸਹਾਇਤਾ ਦੇਣ ਦਾ ਫੈਸਲਾ ਕਰੇਗੀ।

ਇਸ ਮੌਕੇ ਤੇ ਸ਼੍ਰੀ ਸਾਹਨੀ ਨੇ ਇਹ ਵੀ ਐਲਾਨ ਕੀਤਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਸਮੁੱਚੇ ਪੰਜਾਬ ਵਿੱਚ ਮੁਫ਼ਤ ਕਿੱਤਾ ਮੁਖੀ ਕੌਸ਼ਲ ਪ੍ਰਧਾਨ ਕੀਤਾ ਜਾਏਗਾ। ਉਹਨਾਂ ਦੀ ਐਨ ਜੀ ਓ ਸੰਨ ਫਾਊਂਡੇਸ਼ਨ ਵੱਲੋਂ ਪੰਜਾਬ ਸਰਕਾਰ ਦੀ ਸਾਝੇਦਾਰੀ ਨਾਲ ਅਜਿਹੇ ਪੰਜ ਵਿਸ਼ਵ ਕੌਸ਼ਲ ਸੈਟਰ ਕਾਇਮ ਕੀਤੇ ਜਾ ਰਹੇ ਹਨ। ਅੰਮ੍ਰਿਤਸਰ ਵਿੱਚ ਐਨ ਐਸ਼ ਡੀ ਸੀ ਨਾਲ ਮਿਲ ਕੇ ਵਰਲਡ ਕਲਾਸ ਸਕਿੱਲ ਸੈਂਟਰ ਪਹਿਲਾਂ ਹੀ ਚੱਲ ਰਿਹਾ ਹੈ ਜਿੱਥੇ ਇਕ ਹਜ਼ਾਰ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ ਜਾ ਚੁੱਕਾ ਹੈ।

LEAVE A REPLY

Please enter your comment!
Please enter your name here