ਡਿਪਟੀ ਕਮਿਸ਼ਨਰ ਵੱਲੋਂ ਸਾਰੀਆਂ ਗ਼੍ਰਾਮ ਪੰਚਾਇਤਾਂ ਨੂੰ ਜਲ ਸਪਲਾਈ ਸਕੀਮਾਂ ਨੂੰ ਸਫ਼ਲ ਬਣਾਉਣ ਦੀ ਅਪੀਲ
ਮੋਗਾ 21 ਅਗਸਤ: ( ਕੁਲਵਿੰਦਰ ਸਿੰਘ) –
ਪੰਜਾਬ ਸਰਕਾਰ ਦੀਆਂ ਵਾਟਰ ਸਪਲਾਈ ਸਕੀਮਾਂ ਦਾ ਲਾਭ ਵੱਧ ਤੋਂ ਵੱਧ ਯੋਗ ਪਰਿਵਾਰਾਂ ਤੱਕ ਪਹੁੰਚਾਉਣ ਲਈ ਜਿਹੜੀਆਂ ਗ੍ਰਾਮ ਪੰਚਾਇਤਾਂ ਅਤੇ ਜਲ ਸਪਲਾਈ ਸੈਨੀਟੇਸ਼ਨ ਕਮੇਟੀਆਂ ਜਿ਼ਲ੍ਹਾ ਪ੍ਰਸ਼ਾਸ਼ਨ ਦਾ ਪੂਰਨ ਸਹਿਯੋਗ ਦੇ ਰਹੀਆਂ ਹਨ ਉਨ੍ਹਾਂ ਗ੍ਰਾਮ ਪੰਚਾਇਤਾਂ ਨੂੰ ਜਿ਼ਲ੍ਹਾ ਪ੍ਰਸ਼ਾਸ਼ਨ ਵੱਲੋਂ ਪੰਜਾਬ ਸਰਕਾਰ ਤਰਫ਼ੋਂ ਪ੍ਰਸੰ਼ਸ਼ਾ ਪੱਤਰ ਦਿਵਾਏ ਗਏ। ਇਨ੍ਹਾਂ ਪਿੰਡਾਂ ਵਿੱਚ ਪਿੰਡ ਚੁਗਾਵਾਂ, ਪਿੰਡ ਕਪੂਰੇ ਅਤੇ ਪਿੰਡ ਮੰਡੀਰਾਂ ਵਾਲਾ ਨਵਾਂ ਦੀਆਂ ਗ੍ਰਾਮ ਪੰਚਾਇਤਾਂ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਕਮੇਟੀਆਂ ਸ਼ਾਮਿਲ ਹਨ।
ਇਨ੍ਹਾਂ ਪਿੰਡਾਂ ਵਿੱਚ ਵਾਟਰ ਸਪਲਾਈ ਸਕੀਮਾਂ ਨੂੰ ਸੁਚਾਰੂ ਢੰਗ ਨਾਲ ਲਾਗੂ ਕੀਤਾ ਜਾ ਰਿਹਾ ਹੈ ਅਤੇ ਵਾਟਰ ਵਰਕਸ ਦੀ ਸਾਈਟ ਨੂੰ ਬੜੇ ਸੁਚੱਜੇ ਢੰਗ ਨਾਲ ਪਾਰਕ ਦੇ ਰੂਪ ਵਿਚ ਤਿਆਰ ਕੀਤਾ ਗਿਆ ਹੈ। ਪਿੰਡ ਵਾਸੀਆਂ ਨੂੰ ਨਿਰਵਿਘਨ ਕਲੋਰੀਨੇਟਡ ਪਾਣੀ ਦੀ ਸਪਲਾਈ ਵੀ ਕੀਤੀ ਜਾ ਰਹੀ ਹੈ। ਇਹ ਸਨਮਾਨ ਪਿੰਡ ਚੁਗਾਵਾਂ ਦੀ ਸਰਪੰਚ-ਕਮ-ਚੇਅਰਪਰਸਨ ਨਰਿੰਦਰ ਕੌਰ, ਪਿੰਡ ਕਪੂਰੇ ਦੇ ਸਰਪੰਚ-ਕਮ-ਚੇਅਰਮੈਨ ਇਕਬਾਲ ਸਿੰਘ, ਪਿੰਡ ਮੰਡੀਰਾਂ ਵਾਲਾ ਨਵਾਂ ਦੇ ਸਰਪੰਚ-ਕਮ-ਚੇਅਰਪਰਸਨ ਰਾਣੀ ਕੌਰ ਨੂੰ ਦਿੱਤਾ ਗਿਆ।
ਇਹ ਪ੍ਰਸ਼ੰਸ਼ਾ ਪੱਤਰ ਆਜ਼ਾਦੀ ਦਿਹਾੜੇ ਮੌਕੇ ਪੰਜਾਬ ਸਰਕਾਰ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਅਤੇ ਜੰਗਲਾਤ ਅਤੇ ਜੰਗਲੀ ਜੀਵ ਵਿਭਾਗ ਦੇ ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਵੱਲੋਂ ਦਿੱਤੇ ਗਏ। ਇਸ ਮੌਕੇ ਮੋਗਾ ਦੇ ਸਾਰੇ ਹਲਕਿਆਂ ਦੇ ਵਿਧਾਇਕ, ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਅਤੇ ਹੋਰ ਵੀ ਨਾਮੀ ਸ਼ਖਸ਼ੀਅਤਾਂ ਮੌਜੂਦ ਸਨ।
ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਵਲੰਤ ਸਿੰਘ ਨੇ ਦੱਸਿਆ ਕਿ ਪਿੰਡ ਚੁਗਾਵਾਂ ਦੀ ਕਮੇਟੀ ਕੋਲ 2 ਲੱਖ 27 ਹਜ਼ਾਰ ਰੁਪਏ ਰਾਸ਼ੀ ਵਾਟਰ ਵਰਕਸ ਦੇ ਰੱਖ ਰਖਾਵ ਦੇ ਖਾਤੇ ਵਿੱਚ ਜਮ੍ਹਾਂ ਹੈ, ਇਸੇ ਤਰ੍ਹਾਂ ਪਿੰਡ ਕਪੂਰੇ ਕੋਲ 2 ਲੱਖ 50 ਹਜ਼ਾਰ ਰੁਪਏ ਜਮ੍ਹਾਂ ਹਨ ਅਤੇ ਵਾਟਰ ਵਰਕਸ ਦਾ ਸਾਰਾ ਰਿਕਾਰਡ ਡਿਜੀਟਲ ਹੈ ਜਿਸ ਕਰ ਕੇ ਖਪਤਕਾਰ ਕੋਲ ਆਨਲਾਈਨ ਬਿੱਲ ਪਹੁੰਚਦਾ ਹੈ ਅਤੇ ਪਿੰਡ ਮੰਡੀਰਾਂ ਵਾਲਾ ਨਵਾਂ ਕੋਲ 9500 ਰੁਪਏ ਦੀ ਰਾਸ਼ੀ ਜਮ੍ਹਾਂ ਹੈ।
ਡਿਪਟੀ ਕਮਿਸ਼ਨਰ ਨੇ ਜਿ਼ਲ੍ਹਾ ਮੋਗਾ ਦੀਆਂ ਸਮੂਹ ਗਾ੍ਰਮ ਪੰਚਾਇਤਾਂ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਕਮੇਟੀਆਂ ਨੂੰ ਅਪੀਲ ਕੀਤੀ ਕਿ ਉਹ ਵੀ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵਾਟਰ ਸਪਲਾਈ ਸਕੀਮਾਂ ਨੂੰ ਸਫ਼ਲ ਬਣਾਉਣ ਵਿੱਚ ਆਪਣਾ ਸਹਿਯੋਗ ਕਰਨ। ਉਨ੍ਹਾਂ ਸਨਮਾਨਿਤ ਕਮੇਟੀਆਂ ਨੂੰ ਮੁਬਾਰਕਬਾਦ ਦਿੰਦਿਆਂ ਅੱਗੇ ਤੋਂ ਹੋਰ ਵੀ ਵਧੀਆ ਕਾਰਗੁਜ਼ਾਰੀ ਕਰਨ ਲਈ ਪ੍ਰੇਰਿਤ ਕੀਤਾ ਗਿਆ।
ਇਸ ਮੌਕੇ ਅਮ੍ਰਿਤਪਾਲ ਸਿੰਘ ਏ.ਈ., ਮੋਹਿਤ ਜੈਨ ਜੇ.ਈ., ਅਨੀਸ਼ ਸ਼ਰਮਾ ਜੇ.ਈ. ਵੀ ਮੌਜੂਦ ਸਨ।
