ਫ਼ਿਰੋਜ਼ਪੁਰ 3 ਮਾਰਚ ( ਬਿਊਰੋ ਡੇਲੀ ਜਗਰਾਉਂ ਨਿਊਜ਼) ਫ਼ਿਰੋਜ਼ਪੁਰ ਜੇਲ੍ਹ ਵਿਚ ਬੰਦ ਨਾਮੀ ਗੈਂਗਸਟਰ ਭੋਲਾ ਸ਼ੂਟਰ ਦੀ ਅੱਜ ਤਡ਼ਕੇ ਭੇਦਭਰੇ ਹਾਲਾਤਾਂ ਚ ਮੌਤ ਹੋ ਗਈ।
ਮਿਲੀ ਜਾਣਕਾਰੀ ਅਨੁਸਾਰ ਭੋਲਾ ਸ਼ੂਟਰ ਦੀ ਦੇਰ ਰਾਤ ਕਰੀਬ ਬਾਰਾਂ ਵਜੇ ਅਚਾਨਕ ਤਬੀਅਤ ਵਿਗੜ ਗਈ ਉਸ ਤੋਂ ਬਾਅਦ ਉਸ ਨੂੰ ਜੇਲ੍ਹ ਅੰਦਰ ਮੁੱਢਲੀ ਸਿਹਤ ਸਹੂਲਤ ਦੇਣ ਤੋਂ ਬਾਅਦ ਕਰੀਬ ਢਾਈ ਵਜੇ ਫਿਰੋਜ਼ਪੁਰ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਲਿਆਂਦਾ ਗਿਆ। ਜਿੱਥੇ ਉਸ ਨੂੰ ਮੁੱਢਲੀ ਸਿਹਤ ਸਹੂਲਤ ਦਿੱਤੀ ਗਈ ਪਰ ਤਬੀਅਤ ਜ਼ਿਆਦਾ ਵਿਗੜਨ ਕਰ ਕੇ ਸਵੇਰੇ ਕਰੀਬ ਸਾਢੇ ਪੰਜ ਵਜੇ ਉਸਦੀ ਮੌਤ ਹੋ ਗਈ ।
ਦੱਸਿਆ ਜਾਂਦਾ ਹੈ ਕਿ ਭੋਲਾ ਸ਼ੂਟਰ ਉੱਪਰ ਕਈ ਸਟੇਟਾਂ ਦੇ ਵਿਚ ਹੱਤਿਆ ਕਰਨ ਹੱਤਿਆ ਦੀ ਕੋਸ਼ਿਸ਼ ਕਰਨ ਲੁੱਟਪਾਟ ਸਣੇ ਕਈ ਅਪਰਾਧਿਕ ਮੁਕੱਦਮੇ ਦਰਜ ਸਨ। ਮ੍ਰਿਤਕ ਭੋਲਾ ਸ਼ੂਟਰ ਫ਼ਰੀਦਕੋਟ ਦੇ ਕਸਬਾ ਕੋਟਕਪੂਰਾ ਦਾ ਰਹਿਣ ਵਾਲਾ ਹੈ ਭੋਲਾ ਸ਼ੂਟਰ ਲਾਰੈਂਸ ਬਿਸ਼ਨੋਈ ਗੈਂਗ ਨਾਲ ਸਬੰਧਤ ਦੱਸਿਆ ਜਾਂਦਾ ਹੈ ।