Home Uncategorized ਕਲਯੁਗੀ ਪਿਓ ਨੇ 5 ਮਹੀਨੇ ਦੀ ਧੀ ਦਾ ਕੀਤਾ ਕਤਲ

ਕਲਯੁਗੀ ਪਿਓ ਨੇ 5 ਮਹੀਨੇ ਦੀ ਧੀ ਦਾ ਕੀਤਾ ਕਤਲ

77
0


ਤਰਨਤਾਰਨ3 ਮਾਰਚ(ਬਿਊਰੋ ਡੇਲੀ ਜਗਰਾਉਂ ਨਿਊਜ਼)- ਤਰਨਤਾਰਨ ਦੇ ਮੁਹੱਲਾ ਮੁਰਾਦਪੁਰਾ ’ਚ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਇਕ ਕਲਯੁਗੀ ਪਿਓ ਵੱਲੋਂ ਆਪਣੀ 5 ਮਹੀਨੇ ਦੀ ਬੱਚੀ ਨੂੰ ਜ਼ਮੀਨ ’ਤੇ ਪਟਕ ਕੇ ਉਸ ਦਾ ਕਤਲ ਕਰ ਦਿੱਤਾ ਗਿਆ। ਮ੍ਰਿਤਕ ਮਾਸੂਮ ਬੱਚੀ ਦੀ ਪਚਾਣ ਸੋਰਬੀ ਵਜੋਂ ਹੋਈ ਹੈ, ਜਿਸ ਦੀ ਲਾਸ਼ ਨੂੰ ਪੁਲਸ ਨੇ ਆਪਣੇ ਕਬਜ਼ੇ ’ਚ ਲੈ ਲਿਆ। ਇਸ ਮਾਮਲੇ ਦੇ ਸਬੰਧ ’ਚ ਥਾਣਾ ਸਿਟੀ ਤਰਨਤਾਰਨ ਦੀ ਪੁਲਸ ਨੇ ਮੁਲਜ਼ਮ ਪਿਤਾ ਅਬਦੁਲ ਨਾਥ ਨੂੰ ਹਿਰਾਸਤ ਵਿੱਚ ਲੈ ਲਿਆ ਅਤੇ ਉਸ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ। ਇਸ ਘਟਨਾ ਦੇ ਸਬੰਧ ’ਚ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਤਰਨਤਾਰਨ ਦੇ ਇੰਸਪੈਕਟਰ ਉਪਕਾਰ ਸਿੰਘ ਨੇ ਦੱਸਿਆ ਕਿ ਮੁਰਾਦਪੁਰਾ ਨਿਵਾਸੀ ਮੁੱਖੋਂ ਆਪਣੀ 5 ਮਹੀਨੇ ਦੀ ਬੱਚੀ ਸੋਰਬੀ ਨਾਲ ਪੇਕੇ ਘਰ ਰਹਿ ਰਹੀ ਸੀ, ਜਿੱਥੇ ਉਸ ਦੇ ਪਤੀ ਨੇ ਸੋਰਭੀ ਨੂੰ ਜ਼ਮੀਨ ’ਤੇ ਜ਼ੋਰ ਨਾਲ ਪਟਕਦੇ ਹੋਏ ਉਸਦਾ ਕਤਲ ਕਰ ਦਿੱਤਾ

LEAVE A REPLY

Please enter your comment!
Please enter your name here