Home Political ਚੀਮਾ ਵੱਲੋਂ ਮਾਲ ਪਟਵਾਰੀਆਂ ਅਤੇ ਕਾਨੂੰਗੋ ਨੂੰ ਉਨਾਂ ਦੇ ਮੁੱਖ ਮੁੱਦਿਆਂ ਦੇ...

ਚੀਮਾ ਵੱਲੋਂ ਮਾਲ ਪਟਵਾਰੀਆਂ ਅਤੇ ਕਾਨੂੰਗੋ ਨੂੰ ਉਨਾਂ ਦੇ ਮੁੱਖ ਮੁੱਦਿਆਂ ਦੇ ਜਲਦੀ ਹੱਲ ਦਾ ਭਰੋਸਾ

54
0

ਵਿੱਤ ਮੰਤਰੀ ਨੇ ਮਾਲ ਮੰਤਰੀ ਦੀ ਮੌਜੂਦਗੀ ਵਿੱਚ ਮਾਲ ਪਟਵਾਰੀ ਅਤੇ ਕਾਨੂੰਗੋ ਯੂਨੀਅਨਾਂ ਨਾਲ ਕੀਤੀ ਮੀਟਿੰਗ

ਚੰਡੀਗੜ, 09 ਸਤੰਬਰ ( ਰਿਤੇਸ਼ ਭੱਟ, ਰਾਜਨ ਜੈਨ) –

ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਮਾਲ ਵਿਭਾਗ ਦੇ ਪਟਵਾਰੀਆਂ ਅਤੇ ਕਾਨੂੰਗੋਆਂ ਨੂੰ ਭਰੋਸਾ ਦਿਵਾਇਆ ਕਿ ਉਨਾਂ ਦੀਆਂ ਸਾਰੀਆਂ ਜਾਇਜ ਮੰਗਾਂ ਅਤੇ ਮਸਲਿਆਂ ਨੂੰ ਜਲਦੀ ਹੱਲ ਕੀਤਾ ਜਾਵੇਗਾ।

ਅੱਜ ਇਥੇ ਆਪਣੇ ਦਫਤਰ ਵਿਖੇ ਮਾਲ ਮੰਤਰੀ ਬ੍ਰਮ ਸੰਕਰ ਜਿੰਪਾ ਦੀ ਹਾਜਰੀ ਵਿੱਚ ਰੈਵੀਨਿਊ ਪਟਵਾਰ ਯੂਨੀਅਨ ਅਤੇ ਰੈਵੀਨਿਊ ਕਾਨੂੰਗੋ ਐਸੋਸੀਏਸਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਵਿੱਤ ਮੰਤਰੀ ਨੇ ਉਨਾਂ ਦੀਆਂ ਮੰਗਾਂ ਅਤੇ ਮਸਲਿਆਂ ਨੂੰ ਹਮਦਰਦੀ ਨਾਲ ਸੁਣਿਆ।

ਮਾਲ ਵਿਭਾਗ ਵਿੱਚ ਪਟਵਾਰੀਆਂ ਦੀ ਘਾਟ ਬਾਰੇ ਵਿੱਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਪਹਿਲੇ ਦਿਨ ਤੋਂ ਹੀ ਭਰਤੀ ਮੁਹਿੰਮ ਸੁਰੂ ਕਰ ਦਿੱਤੀ ਸੀ ਅਤੇ ਇਸੇ ਤਹਿਤ ਮਾਲ ਵਿਭਾਗ ਵਿੱਚ 700 ਪਟਵਾਰੀਆਂ ਦੀ ਭਰਤੀ ਜਲਦੀ ਹੀ ਕੀਤੀ ਜਾ ਰਹੀ ਹੈ। ਉਨਾਂ ਕਿਹਾ ਕਿ ਇਸ ਤੋਂ ਇਲਾਵਾ ਸਾਰੀਆਂ ਖਾਲੀ ਅਸਾਮੀਆਂ ਨੂੰ ਭਰਨ ਲਈ ਜਲਦੀ ਹੀ ਪ੍ਰਕਿਰਿਆ ਸੁਰੂ ਕਰ ਦਿੱਤੀ ਜਾਵੇਗੀ।

ਵਿੱਤ ਵਿਭਾਗ ਨਾਲ ਸਬੰਧਤ ਯੂਨੀਅਨਾਂ ਦੇ ਮੁੱਦਿਆਂ ‘ਤੇ ਚਰਚਾ ਕਰਦਿਆਂ ਸ. ਚੀਮਾ ਨੇ ਕਿਹਾ ਕਿ ਉਨਾਂ ਦੀਆਂ ਮੰਗਾਂ ‘ਤੇ ਗੰਭੀਰਤਾ ਨਾਲ ਵਿਚਾਰ ਕੀਤਾ ਜਾ ਰਿਹਾ ਹੈ ਅਤੇ ਵਿੱਤ ਵਿਭਾਗ ਦੇ ਨਿਯਮਾਂ ਅਤੇ ਸ਼ਰਤਾਂ ਅਨੁਸਾਰ ਸਾਰੀਆਂ ਜਾਇਜ ਮੰਗਾਂ ਨੂੰ ਜਲਦੀ ਹੀ ਪੂਰਾ ਕੀਤਾ ਜਾਵੇਗਾ। ਉਨਾਂ ਕਿਹਾ ਕਿ ਲੋੜ ਪੈਣ ’ਤੇ ਇਸ ਸਬੰਧੀ ਜਲਦੀ ਹੀ ਯੂਨੀਅਨਾਂ ਨਾਲ ਇੱਕ ਹੋਰ ਮੀਟਿੰਗ ਵੀ ਸੱਦੀ ਜਾਵੇਗੀ।

ਮੀਟਿੰਗ ਵਿੱਚ ਕੇ.ਏ.ਪੀ. ਸਿਨਹਾ, ਵਧੀਕ ਮੁੱਖ ਸਕੱਤਰ-ਕਮ-ਵਿੱਤੀ ਕਮਿਸਨਰ, ਮਾਲ ਅਤੇ ਮੁੜ ਵਸੇਬਾ ਅਤੇ ਗੁਰਪ੍ਰੀਤ ਕੌਰ ਸਪਰਾ, ਸਕੱਤਰ ਵਿੱਤ ਵੀ ਹਾਜਰ ਸਨ।    

LEAVE A REPLY

Please enter your comment!
Please enter your name here