Home Political ਮੁੱਖ ਮੰਤਰੀ ਵੱਲੋਂ ਹਿਮਾਚਲ ਦੇ ਨੌਜਵਾਨਾਂ ਨੂੰ ਰਵਾਇਤੀ ਸਿਆਸੀ ਪਾਰਟੀਆਂ ਲਾਂਭੇ ਕਰਕੇ...

ਮੁੱਖ ਮੰਤਰੀ ਵੱਲੋਂ ਹਿਮਾਚਲ ਦੇ ਨੌਜਵਾਨਾਂ ਨੂੰ ਰਵਾਇਤੀ ਸਿਆਸੀ ਪਾਰਟੀਆਂ ਲਾਂਭੇ ਕਰਕੇ ਬਦਲਾਅ ਲਿਆਉਣ ਦਾ ਸੱਦਾ

80
0

ਖਜ਼ਾਨਾ ਲੁੱਟਣ ਅਤੇ ਸੂਬੇ ਨੂੰ ਬਰਬਾਦ ਕਰਨ ਲਈ ਸਿਆਸੀ ਪਾਰਟੀਆਂ ਦੀ ਕਰੜੀ ਆਲੋਚਨਾ

ਸਿਆਸੀ ਤੰਤਰ ਦੀ ਗੰਦਗੀ ਸਾਫ ਕਰਨ ਲਈ ਮੈਦਾਨ ਵਿਚ ਉਤਰੀ ਹੈ ‘ਆਪ‘

ਪਹਾੜੀ ਸੂਬੇ ਦੇ ਵਾਸੀਆਂ ਨੂੰ 6 ਚੋਣ ਗਾਰੰਟੀਆਂ ਦਿੱਤੀਆਂ

ਮੰਡੀ/ਚੰਡੀਗੜ, 9 ਸਤੰਬਰ: ( ਰਾਜੇਸ਼ ਜੈਨ, ਭਗਵਾਨ ਭੰਗੂ) –

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਹਿਮਾਚਲ ਪ੍ਰਦੇਸ ਦੇ ਨੌਜਵਾਨਾਂ ਨੂੰ ਸੂਬੇ ਵਿੱਚੋਂ ਰਵਾਇਤੀ ਸਿਆਸੀ ਪਾਰਟੀਆਂ ਨੂੰ ਬਾਹਰ ਦਾ ਰਸਤਾ ਦਿਖਾ ਕੇ ਬਦਲਾਅ ਦੇ ਮੋਢੀ ਬਣਨ ਦਾ ਸੱਦਾ ਦਿੱਤਾ।

ਪਹਾੜੀ ਸੂਬੇ ਦੇ ਵਸਨੀਕਾਂ ਨੂੰ ਨੌਜਵਾਨਾਂ ਲਈ ਨੌਕਰੀਆਂ, ਬੇਰੁਜਗਾਰੀ ਭੱਤਾ, ਵਪਾਰੀਆਂ ਲਈ ਸਲਾਹਕਾਰੀ ਬੋਰਡ, ਇੰਸਪੈਕਟਰ ਰਾਜ ਦਾ ਅੰਤ, ਭਿ੍ਰਸ਼ਟਾਚਾਰ ਮੁਕਤ ਸ਼ਾਸਨ ਸਮੇਤ ਛੇ ਚੋਣ ਗਾਰੰਟੀਆਂ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ, “ਇਹ ਉਮੀਦ ਬਿਲਕੁਲ ਨਾ ਰੱਖੋ ਕਿ ਸੱਤਾ ਤੁਹਾਡੇ ਕੋਲ ਚੱਲ ਕੇ ਆਵੇਗੀ ਪਰ ਇਸ ਨੂੰ ਯਕੀਨੀ ਬਣਾਉਣ ਲਈ ਸਖਤ ਮਿਹਨਤ ਕਰੋ ਤਾਂ ਕਿ ਤੁਹਾਡੇ ਸੂਬੇ ਵਿੱਚ ਬੇਮਿਸਾਲ ਵਿਕਾਸ ਦੇ ਇੱਕ ਨਵੇਂ ਯੁੱਗ ਦੀ ਸੁਰੂਆਤ ਹੋ ਸਕੇ।”

ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ ਸਿਸੋਦੀਆ ਦੇ ਨਾਲ ਮੁੱਖ ਮੰਤਰੀ ਨੇ ਕਿਹਾ ਕਿ ਰਵਾਇਤੀ ਪਾਰਟੀਆਂ ਨੇ ਵਾਰੋ-ਵਾਰੀ ਸੂਬੇ ਦੇ ਖਜ਼ਾਨੇ ਨੂੰ ਬੇਰਹਿਮੀ ਨਾਲ ਲੁੱਟਿਆ ਹੈ। ਉਨਾਂ ਕਿਹਾ ਕਿ ਆਪਣੇ ਮਾੜੇ ਕਾਰਨਾਮਿਆਂ ਉਤੇ ਪਰਦਾ ਪਾਉਣ ਲਈ ਇਨਾਂ ਸਿਆਸੀ ਪਾਰਟੀਆਂ ਦੀ ਆਪਸ ਵਿਚ ਮਿਲੀਭੁਗਤ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਇਨਾਂ ਲੀਡਰਾਂ ਹੱਥੋਂ ਅਸਲ ਪੀੜਤ ਤਾਂ ਸੂਬਾ ਤੇ ਇੱਥੋਂ ਦੇ ਲੋਕ ਹਨ ਜੋ ਤਰੱਕੀ ਅਤੇ ਖੁਸਹਾਲੀ ਕਰਨ ਤੋਂ ਬੁਰੀ ਤਰਾਂ ਪੱਛੜ ਗਏ। 

ਮੁੱਖ ਮੰਤਰੀ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਜਦੋਂ ਨੌਜਵਾਨਾਂ ਨੂੰ ਖੁਦ ਅੱਗੇ ਆਉਣਾ ਚਾਹੀਦਾ ਹੈ ਅਤੇ ਇਨਾਂ ਰਵਾਇਤੀ ਪਾਰਟੀਆਂ ਨੂੰ ਪਹਾੜੀ ਸੂਬੇ ਵਿੱਚੋਂ ਲਾਂਭੇ ਕਰਨ ਲਈ ਮੈਦਾਨ ਵਿਚ ਨਿੱਤਰਨਾ ਚਾਹੀਦਾ ਹੈ। ਉਨਾਂ ਕਿਹਾ ਕਿ ਦਿੱਲੀ ਅਤੇ ਪੰਜਾਬ ਦੇ ਲੋਕ ਪਹਿਲਾਂ ਹੀ ਆਪੋ-ਆਪਣੇ ਸੂਬਿਆਂ ਵਿੱਚ ਕ੍ਰਾਂਤੀ ਲਿਆ ਚੁੱਕੇ ਹਨ ਅਤੇ ਹੁਣ ਸਮਾਂ ਆ ਗਿਆ ਹੈ ਕਿ ਇਸ ਸੂਬੇ ਵਿੱਚ ਵੀ ਇਹੀ ਇਤਿਹਾਸ ਦੁਹਰਾਇਆ ਜਾਵੇ। ਭਗਵੰਤ ਮਾਨ ਨੇ ਕਿਹਾ ਕਿ ਨੌਜਵਾਨਾਂ ਨੂੰ ਰਾਸਟਰ ਨਿਰਮਾਣ ਵਿੱਚ ਫੈਸਲਾਕੁੰਨ ਭੂਮਿਕਾ ਨਿਭਾਉਣੀ ਚਾਹੀਦੀ ਹੈ।

ਮੁੱਖ ਮੰਤਰੀ ਨੇ ਦੁੱਖ ਨਾਲ ਕਿਹਾ ਕਿ ਭਾਵੇਂ ਇਨਾਂ ਆਗੂਆਂ ਦੀਆਂ ਮਾੜੀਆਂ ਨੀਤੀਆਂ ਕਾਰਨ ਸੂਬਾ ਅਤੇ ਇੱਥੋਂ ਦੇ ਲੋਕਾਂ ਦਾ ਨੁਕਸਾਨ ਹੋਇਆ ਹੈ ਪਰ ਇਨਾਂ ਆਗੂਆਂ ਦੇ ਪਰਿਵਾਰ ਦਿਨੋ-ਦਿਨ ਖੁਸਹਾਲ ਹੁੰਦੇ ਗਏ। ਉਨਾਂ ਕਿਹਾ ਕਿ ਜਿੱਥੇ ਲੋਕ ਦੋ ਵੇਲੇ ਦੀ ਰੋਟੀ ਨੂੰ ਤਰਸ ਰਹੇ ਹਨ, ਉਥੇ ਸਿਆਸਤਦਾਨ ਅਤੇ ਉਨਾਂ ਦੇ ਪਰਿਵਾਰ ਐਸ਼ਪ੍ਰਸਤੀ ਵਾਲਾ ਜੀਵਨ ਬਤੀਤ ਕਰ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਇਸ ਪ੍ਰਥਾ ਨੂੰ ਖਤਮ ਕਰਨਾ ਹੋਵੇਗਾ ਜਿਸ ਲਈ ਨੌਜਵਾਨਾਂ ਨੂੰ ਮੋਹਰੀ ਭੂਮਿਕਾ ਅਦਾ ਕਰਨੀ ਚਾਹੀਦੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ‘ਆਪ’ ਸਿੱਖਿਆ ਅਤੇ ਸਿਹਤ ਖੇਤਰ ਵਿੱਚ ਸੁਧਾਰ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨਾਂ ਕਿਹਾ ਕਿ ਗਾਂਧੀ ਪਰਿਵਾਰ ਦੇ ਵੰਸਜ ਅਤੇ ਕਾਂਗਰਸੀ ਨੇਤਾ ਰਾਹੁਲ ਗਾਂਧੀ ਵੱਲੋਂ ਉੱਚ ਸਕੂਲ ਤੋਂ ਪ੍ਰਾਪਤ ਕੀਤੀ ਸਿੱਖਿਆ ਅਤੇ ਇਕ ਆਮ ਬੱਚੇ ਵੱਲੋਂ ਸਰਕਾਰੀ ਸਕੂਲ ਤੋਂ ਪ੍ਰਾਪਤ ਕੀਤੀ ਸਿੱਖਿਆ ਵਿਚ ਬਹੁਤ ਫਰਕ ਹੈ। ਭਗਵੰਤ ਮਾਨ ਨੇ ਕਿਹਾ ਕਿ ਉਹ ਇਹ ਯਕੀਨੀ ਬਣਾਉਣ ਲਈ ਇੱਕ ਮਾਡਲ ‘ਤੇ ਕੰਮ ਕਰ ਰਹੇ ਹਨ ਤਾਂ ਕਿ ਬੱਚਿਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਸਰਕਾਰੀ ਸਕੂਲਾਂ ਨੂੰ ਆਹਲਾ ਦਰਜੇ ਦੇ ਸਕੂਲਾਂ ਵਿੱਚ ਤਬਦੀਲ ਕੀਤਾ ਜਾਵੇ ਤਾਂ ਜੋ ਆਮ ਵਿਅਕਤੀ ਦਾ ਬੱਚਾ ਕਾਨਵੈਂਟ ਸਕੂਲਾਂ ਵਿਚ ਪੜ ਰਹੇ ਹਾਣੀਆਂ ਦਾ ਮੁਕਾਬਲਾ ਕਰ ਸਕਣ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ‘ਆਪ‘ ਕ੍ਰਾਂਤੀ ਵਿੱਚੋਂ ਉੱਭਰੀ ਪਾਰਟੀ ਹੈ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਦੂਰਅੰਦੇਸ਼ ਸੋਚ ਨੂੰ ਦਰਸਾਉਂਦੀ ਹੈ। ਉਨਾਂ ਕਿਹਾ ਕਿ ‘ਆਪ’ ਦਾ ਚੋਣ ਨਿਸ਼ਾਨ ‘ਝਾੜੂ’ ਸਫਾਈ ਦਾ ਪ੍ਰਤੀਕ ਹੈ। ਉਨਾਂ ਕਿਹਾ ਕਿ ਉਹ ਇੱਥੇ ਸਿਆਸੀ ਵਿਵਸਥਾ ਦੀ ਗੰਦਗੀ ਸਾਫ ਕਰਨ ਲਈ ਆਏ ਹਨ। ਭਗਵੰਤ ਮਾਨ ਨੇ ਅੱਗੇ ਕਿਹਾ ਕਿ ਦੇਸ ਦੀ ਭਲਾਈ ਲਈ ਲੋਕਾਂ ਨੂੰ ਇਸ ਅੰਦੋਲਨ ਦਾ ਸਮਰਥਨ ਕਰਨਾ ਚਾਹੀਦਾ ਹੈ।

ਮੁੱਖ ਮੰਤਰੀ ਨੇ ਜੋਰ ਦੇ ਕੇ ਕਿਹਾ ਕਿ ਪੰਜਾਬ ਵਿੱਚ ਬਦਲਾਅ ਦੀ ਹਨੇਰੀ ਨੇ ਇਤਿਹਾਸ ਸਿਰਜਿਆ ਕਿਉਂਕਿ ਲੋਕਾਂ ਨੇ ‘ਆਪ’ ਨੂੰ ਵੱਡੀ ਗਿਣਤੀ ਵਿਚ ਵੋਟਾਂ ਪਾਈਆਂ ਜਿਸ ਕਰਕੇ ਸੂਬੇ ਵਿੱਚ 92 ਵਿਧਾਇਕ ਜਿੱਤੇ। ਉਨਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ ਸਿੰਘ ਬਾਦਲ, ਕੈਪਟਨ ਅਮਰਿੰਦਰ ਸਿੰਘ ਅਤੇ ਚਰਨਜੀਤ ਸਿੰਘ ਚੰਨੀ ਤੋਂ ਇਲਾਵਾ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ ਨਵਜੋਤ ਸਿੰਘ ਸਿੱਧੂ ਵਰਗੇ ਰਵਾਇਤੀ ਪਾਰਟੀਆਂ ਦੇ ਆਗੂ ਆਪੋ-ਆਪਣੇ ਹਲਕਿਆਂ ਤੋਂ ਬਹੁਤ ਬੁਰੀ ਤਰਾਂ ਹਾਰ ਗਏ। ਭਗਵੰਤ ਮਾਨ ਨੇ ਭਵਿੱਖਬਾਣੀ ਕੀਤੀ ਕਿ ਚੋਣਾਂ ਤੋਂ ਬਾਅਦ ਹਿਮਾਚਲ ਵਿੱਚ ਵੀ ਇਹੀ ਇਤਿਹਾਸ ਦੁਹਰਾਇਆ ਜਾਵੇਗਾ ਅਤੇ ਸੂਬੇ ਵਿੱਚ ‘ਆਪ’ ਦੀ ਸਰਕਾਰ ਬਣੇਗੀ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਉਨਾਂ ਦੀ ਸਰਕਾਰ ਨੇ ਪੰਜਾਬ ਵਿੱਚ ‘ਇੱਕ ਵਿਧਾਇਕ, ਇੱਕ ਪੈਨਸਨ’ ਸਕੀਮ ਸੁਰੂ ਕੀਤੀ ਹੈ ਜਿਸ ਨਾਲ ਵਿਧਾਇਕਾਂ ਨੂੰ ਬਹੁਤੀਆਂ ਪੈਨਸਨਾਂ ਦੇਣ ਦੀ ਪ੍ਰਕਿਰਿਆ ਬੰਦ ਕੇ ਖਜ਼ਾਨੇ ਦੀ ਲੁੱਟ ਖਤਮ ਕੀਤੀ। ਉਨਾਂ ਨੇ ਦੁੱਖ ਨਾਲ ਕਿਹਾ ਕਿ ਪਿਛਲੇ 75 ਸਾਲਾਂ ਵਿੱਚ ਇਨਾਂ ਚੁਣੇ ਹੋਏ ਨੁਮਾਇੰਦਿਆਂ ਨੇ ਸਰਕਾਰੀ ਖਜਾਨੇ ਵਿੱਚੋਂ ਮੋਟੀਆਂ ਤਨਖਾਹਾਂ ਅਤੇ ਪੈਨਸਨਾਂ ਲਈਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਇਨਾਂ ਨੇਤਾਵਾਂ ਨੂੰ ਦਿੱਤੀ ਜਾਣ ਵਾਲੀ ਇਸ ਸਹੂਲਤ ਦਾ ਸਾਰਾ ਬੋਝ ਟੈਕਸ ਦਾਤਾਵਾਂ ‘ਤੇ ਪਿਆ ਕਿਉਂਕਿ ਇਨਾਂ ਆਗੂਆਂ ਦਾ ਪੈਸਾ ਲੋਕ ਭਲਾਈ ਲਈ ਵਰਤੇ ਜਾਣ ਦੀ ਬਜਾਏ ਇਨਾਂ ਆਗੂਆਂ ਨੂੰ ਕਈ ਪੈਨਸਨਾਂ ਦੇਣ ‘ਤੇ ਬਰਬਾਦ ਕੀਤਾ ਗਿਆ ਹੈ।

LEAVE A REPLY

Please enter your comment!
Please enter your name here