ਚੰਡੀਗੜ, 9 ਸਤੰਬਰ: ( ਰਿਤੇਸ਼ ਭੱਟ, ਲਿਕੇਸ਼ ਸ਼ਰਮਾਂ) –
ਪੰਜਾਬ ਖਾਦੀ ਅਤੇ ਗ੍ਰਾਮ ਉਦਯੋਗ ਬੋਰਡ ਦੇ ਨਵ-ਨਿਯੁਕਤ ਚੇਅਰਮੈਨ ਸ੍ਰੀ ਇੰਦਰਜੀਤ ਸਿੰਘ ਮਾਨ ਨੇ ਅੱਜ ਕੈਬਨਿਟ ਮੰਤਰੀਆਂ ਸ੍ਰੀ ਅਮਨ ਅਰੋੜਾ ਅਤੇ ਸ੍ਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਹਾਜਰੀ ਵਿੱਚ ਆਪਣੇ ਅਹੁਦੇ ਦਾ ਕਾਰਜਭਾਰ ਸੰਭਾਲ ਲਿਆ।
ਸ੍ਰੀ ਮਾਨ ਨੂੰ ਵਧਾਈ ਦਿੰਦਿਆਂ ਦੋਵਾਂ ਮੰਤਰੀਆਂ ਨੇ ਆਸ ਪ੍ਰਗਟਾਈ ਕਿ ਉਨਾਂ ਦੀ ਅਗਵਾਈ ਹੇਠ ਬੋਰਡ ਨਵੀਆਂ ਉਚਾਈਆਂ ਛੂਹੇਗਾ। ਉਨਾਂ ਨੇ ਨਵੇਂ ਚੇਅਰਮੈਨ ਨੂੰ ਉਨਾਂ ਦੇ ਹਰ ਯਤਨ ਲਈ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ।
ਆਪਣੇ ਸੰਬੋਧਨ ਵਿੱਚ ਨਵੇਂ ਚੇਅਰਮੈਨ ਨੇ ਕਿਹਾ ਕਿ ਖਾਦੀ ਬੋਰਡ ਇੱਕ ਅਹਿਮ ਸੰਸਥਾ ਹੈ ਜੋ ਖਾਸ ਕਰਕੇ ਪੇਂਡੂ ਖੇਤਰਾਂ ਵਿੱਚ ਰੋਜਗਾਰ ਦੇ ਮੌਕੇ ਸਿਰਜਣ ਲਈ ਕੰਮ ਕਰ ਰਹੀ ਹੈ।
ਉਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਬੋਰਡ ਨੌਜਵਾਨਾਂ ਲਈ ਰੋਜਗਾਰ ਦੇ ਨਵੇਂ ਰਾਹ ਖੋਲਣ ਲਈ ਹਰ ਸੰਭਵ ਯਤਨ ਕਰੇਗਾ।ਉਨਾਂ ਕਿਹਾ ਕਿ ਬੋਰਡ ਦੇ ਕੰਮਕਾਜ ਨੂੰ ਨਤੀਜਾ-ਮੁਖੀ ਅਤੇ ਉੱਚ ਪੇਸੇਵਰਾਨਾ ਬਣਾਇਆ ਜਾਵੇਗਾ। ਉਨਾਂ ਕਿਹਾ ਕਿ ਮੌਜੂਦਾ ਇਕਾਈਆਂ ਨੂੰ ਮੰਡੀਕਰਨ ਦੇ ਮੌਕੇ ਪ੍ਰਦਾਨ ਕਰਨ ‘ਤੇ ਵਿਸੇਸ ਜੋਰ ਦਿੱਤਾ ਜਾਵੇਗਾ।
ਇਸ ਮੌਕੇ ਵਿਧਾਇਕ ਸ੍ਰੀ ਦਵਿੰਦਰ ਸਿੰਘ ਲਾਡੀ ਢੋਸ ਅਤੇ ਅੰਮਿ੍ਰਤਪਾਲ ਸਿੰਘ, ਵਣ ਨਿਗਮ ਦੇ ਚੇਅਰਮੈਨ ਸ੍ਰੀ ਰਾਕੇਸ ਪੁਰੀ, ਜ਼ਿਲਾ ਯੋਜਨਾ ਬੋਰਡ ਬਠਿੰਡਾ ਦੇ ਚੇਅਰਮੈਨ ਸ੍ਰੀ ਅੰਮਿ੍ਰਤ ਲਾਲ ਅਗਰਵਾਲ, ਸੂਗਰਫੈੱਡ ਦੇ ਚੇਅਰਮੈਨ ਨਵਦੀਪ ਸਿੰਘ ਜੀਦਾ ਅਤੇ ਹੋਰ ਹਾਜਰ ਸਨ।