Home crime ਭਿ੍ਰਸ਼ਟਾਚਾਰ ਦੇ ਮੁਕੱਦਮੇ ‘ਚ ਭਗੌੜੇ ਪੰਜਾਬ ਰੋਡਵੇਜ ਦੇ ਦੋ ਇੰਸਪੈਕਟਰ ਵਿਜੀਲੈਂਸ ਬਿਓਰੋ ਵੱਲੋਂ...

ਭਿ੍ਰਸ਼ਟਾਚਾਰ ਦੇ ਮੁਕੱਦਮੇ ‘ਚ ਭਗੌੜੇ ਪੰਜਾਬ ਰੋਡਵੇਜ ਦੇ ਦੋ ਇੰਸਪੈਕਟਰ ਵਿਜੀਲੈਂਸ ਬਿਓਰੋ ਵੱਲੋਂ ਕਾਬੂ

62
0

ਚੰਡੀਗੜ 10 ਸਤੰਬਰ ( ਲਿਕੇਸ਼ ਸ਼ਰਮਾਂ, ਰਿਤੇਸ਼ ਭੱਟ )

ਪੰਜਾਬ ਸਰਕਾਰ ਵੱਲੋਂ ਭਿ੍ਰਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ ਸ਼ਹਿਣਸ਼ੀਲਤਾ ਨੀਤੀ ਸਬੰਧੀ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਵਿੱਢੀ ਮੁਹਿੰਮ ਤਹਿਤ ਅੱਜ ਪੰਜਾਬ ਰੋਡਵੇਜ਼ ਦੇ ਦੋ ਸੇਵਾਮੁਕਤ ਇੰਸਪੈਕਟਰਾਂ ਨੂੰ ਗਿ੍ਰਫਤਾਰ ਕੀਤਾ ਗਿਆ ਹੈ ਜੋ ਕਿ ਰੋਡਵੇਜ਼ ਦੀਆਂ ਸਰਕਾਰੀ ਬੱਸਾਂ ਦੇ ਰਵਾਨਾ ਹੋਣ ਦਾ ਸਮਾਂ ਪ੍ਰਾਈਵੇਟ ਬੱਸਾਂ ਨੂੰ ਵੇਚ ਕੇ ਰਿਸ਼ਵਤ ਇਕੱਤਰ ਕਰਨ ਦੇ ਦੋਸ਼ਾਂ ਤਹਿਤ ਦਰਜ ਇੱਕ ਮੁਕੱਦਮੇ ਵਿਚ ਭਗੌੜੇ ਚੱਲੇ ਆ ਰਹੇ ਸੀ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪੰਜਾਬ ਰੋਡਵੇਜ਼ ਦੇ ਕੁੱਝ ਮੁਲਾਜ਼ਮਾਂ ਵੱਲੋਂ ਸਰਕਾਰੀ ਬੱਸਾਂ ਦੇ ਬੱਸ ਅੱਡੇ ਵਿੱਚੋਂ ਚੱਲਣ ਦਾ ਟਾਇਮ ਪ੍ਰਾਈਵੇਟ ਬੱਸਾਂ ਨੂੰ ਵੇਚ ਕੇ ਰੋਜਾਨਾ/ਮਹੀਨਾਵਾਰ ਰਿਸ਼ਵਤ ਇਕੱਠੀ ਕਰਨ ਦੇ ਦੋਸ ਲੱਗੇ ਸਨ ਤੇ ਇਸ ਸਬੰਧੀ ਬਿਊਰੋ ਵੱਲੋਂ ਮੁਕੱਦਮਾ ਨੰਬਰ 5 ਮਿਤੀ 30-04-2021 ਨੂੰ ਭਿ੍ਰਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7-ਏ ਅਤੇ ਆਈਪੀਸੀ ਦੀ ਧਾਰਾ 120-ਬੀ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਅੰਮਿ੍ਰਤਸਰ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। 

ਉਨਾਂ ਦੱਸਿਆ ਕਿ ਇਸ ਮੁਕੱਦਮੇ ਵਿੱਚ ਸ਼ਾਮਲ ਦੋਸੀਆਂ ਵਿੱਚੋਂ ਭਗੌੜੇ ਚਲੇ ਆ ਰਹੇ ਪੰਜਾਬ ਰੋਡਵੇਜ਼ ਡੀਪੂ ਅੰਮਿ੍ਰਤਸਰ-2 ਦੇ ਸੇਵਾਮੁਕਤ ਇੰਸਪੈਕਟਰ ਰਾਜ ਕੁਮਾਰ ਰਾਜੂ ਵਾਸੀ ਪਿੰਡ ਫੁੱਲੜਾ ਤਹਿਸੀਲ ਤੇ ਜ਼ਿਲਾ ਪਠਾਨਕੋਟ ਅਤੇ ਤਰਸੇਮ ਸਿੰਘ ਸੇਵਾਮੁਕਤ ਇੰਸਪੈਕਟਰ ਪੰਜਾਬ ਰੋਡਵੇਜ਼ ਡਿਪੂ ਜਲੰਧਰ-1 ਵਾਸੀ ਪਿੰਡ ਚੱਕਖੇਲਾਂ, ਜ਼ਿਲਾ ਹੁਸ਼ਿਆਰਪੁਰ ਨੂੰ ਅੱਜ ਵਿਜੀਲੈਂ ਬਿਉਰੋ ਵੱਲੋਂ ਗਿ੍ਰਫ਼ਤਾਰ ਕਰ ਲਿਆ ਗਿਆ ਹੈ। ਇਸ ਸਬੰਧੀ ਉਕਤ ਮੁਲਜਮਾਂ ਤੋਂ ਹੋਰ ਪੁੱਛਗਿੱਛ ਜਾਰੀ ਹੈ।    

LEAVE A REPLY

Please enter your comment!
Please enter your name here